ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) :- ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ, ਡਾ: ਮੰਗਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਸਾਊਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅੱਜ ਨਵੀਂ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ। ਕੈਂਪ ਦਾ ਉਦਘਾਟਨ ਡਾ: ਗੁਰਸੇਵਕ ਸਿੰਘ ਸੰਧੂ ਸੰਯੁਕਤ ਡਾਇਰੈਕਟਰ ਵਿਸਥਾਰ ’ਤੇ ਸਿਖਲਾਈ ਪੰਜਾਬ ਨੇ ਕੀਤਾ। ਇਸ ਕੈਂਪ ਵਿਚ ਕਿਸਾਨਾਂ ਨੂੰ ਸਾਊਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਵੱਖ ਵੱਖ ਵਿਸ਼ਿਆਂ ਦੇ ਮਾਹਿਰ ਅਤੇ ਵਿਗਿਆਨੀ ਪੁੱਜੇ ਹੋਏ ਸਨ। ਡਾ: ਪ੍ਰਦੀਪ ਕੁਮਾਰ ਗੋਇਲ ਸਹਾਇਕ ਪ੍ਰੋਫੈਸਰ ਕੇ.ਵੀ.ਕੇ. ਨੇ ਕਿਸਾਨਾਂ ਨੂੰ ਸਾਊਣੀ ਦੀਆਂ ਫਸਲਾਂ ਖਾਸ ਤੌਰ ‘ਤੇ ਬੀ.ਟੀ. ਨਰਮੇ ਦੀਆਂ ਕਿਸਮਾਂ, ਬਿਜਾਈ ਦਾ ਢੰਗ ਅਤੇ ਕੀਟਨਾਸਕਾਂ ਦੀ ਵਰਤੋਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਡਾ: ਅਜੇ ਕੁਮਾਰ ਸਹਾਇਕ ਪ੍ਰੋਫੈਸਰ ਕੇ.ਵੀ.ਕੇ. ਨੇ ਕਿਸਾਨਾਂ ਨੂੰ ਖਾਦਾਂ ਦੀ ਸੁੱਚਜੀ ਵਰਤੋਂ ਅਤੇ ਮਿੱਟੀ ਪਾਣੀ ਦੀ ਪਰਖ ਸਬੰਧੀ ਜਾਣਕਾਰੀ ਦਿੱਤੀ। ਡਾ: ਗੁਰਮੀਤ ਸਿੰਘ ਸਹਾਇਕ ਪ੍ਰੋਫੈਸਰ ਕੇ.ਵੀ.ਕੇ. ਕੀੜੇ ਮਕੌੜਿਆਂ ਦੀ ਰੋਕਥਾਮ ਲਈ ਜ਼ਹਿਰਾਂ ਦੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ। ਡਾ: ਕਰਮਜੀਤ ਸ਼ਰਮਾ ਸਹਾਇਕ ਪ੍ਰੋਫੈਸਰ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਗੋਨੇਆਣਾ ਦੀਆਂ ਗਤੀਵਿਧੀਆਂ ਅਤੇ ਸਹਾਇਕ ਖੇਤੀ ਧੰਦਿਆਂ ਸਬੰਧੀ ਜਾਣਕਾਰੀ ਦਿੱਤੀ। ਜ਼ਿਲ੍ਹਾ ਸਿਖਲਾਈ ਕੇਂਦਰ ਫਰੀਦਕੋਟ ਤੋਂ ਆਏ ਡਾ: ਜਸਵੀਰ ਸਿੰਘ ਗੁੰਮਟੀ ਨੇ ਕਿਸਾਨਾਂ ਨੂੰ ਸੱਠੀ ਮੁੰਗੀ ਦੀ ਕਾਸਤ ਦੇ ਗੁਰ ਦੱਸੇ। ਡਾ: ਸਖਦੇਵ ਸਿੰਘ ਬਰਾੜ ਬਾਗਬਾਨੀ ਵਿਕਾਸ ਅਫ਼ਸਰ ਨੇ ਰੋਜ਼ਾਨਾ ਦੀ ਖੁਰਾਕ ਵਿਚ ਫਲਾਂ ਦੀ ਮਹੱਤਤਾ ਬਾਰੇ ਦਸੱਦੇ ਹੋਏ ਬਾਗਬਾਨੀ ਵਿਭਾਗ ਦੀਆਂ ਸਕੀਮਾਂ ਸਬੰਧੀ ਦੱਸਿਆ। ਮੁੱਖ ਖੇਤੀਬਾੜੀ ਅਫ਼ਸਰ ਡਾ: ਬਖ਼ਸ਼ੀਸ ਸਿੰਘ ਚਾਹਲ ਨੇ ਜ਼ਿਲ੍ਹੇ ਦੀਆਂ ਖੇਤੀ ਵਿਕਾਸ ਗਤੀਵਿਧੀਆਂ ਅਤੇ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੁਲਤਾਂ ਸਬੰਧੀ ਜਾਣਕਾਰੀ ਦਿੱਤੀ। ਕੈਂਪ ਦੇ ਅੰਤ ਵਿਚ ਮੁੱਖ ਮਹਿਮਾਨ ਵਿਚ ਸ਼ਾਮਿਲ ਹੋਏ ਡਾ: ਗੁਰਸੇਵਕ ਸਿੰਘ ਸੰਧੂ ਡਾਇਰੈਕਟਰ ਖੇਤੀਬਾੜੀ ਪੰਜਾਬ ਨੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੀਆਂ ਵੱਖ ਵੱਖ ਸਕੀਮਾਂ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਇਸ ਕੈਂਪ ਵਿਚ ਜ਼ਿਲ੍ਹੇ ਦੇ ਖੇਤੀਬਾੜੀ ਅਫ਼ਸਰ ਡਾ: ਬੇਅੰਤ ਸਿੰਘ, ਡਾ: ਹਰਵਿੰਦਰ ਸਿੰਘ, ਡਾ: ਕਾਬਲ ਸਿੰਘ, ਡਾ: ਜਲੌਰ ਸਿੰਘ, ਡਾ: ਗੁਰਮੇਲ ਸਿੰਘ, ਡਾ: ਪਾਖ਼ਰ ਸਿੰਘ, ਡਾ: ਗੁਰਮੀਤ ਸਿੰਘ ਸੋਢੀ, ਡਾ: ਕੁਲਦੀਪ ਸਿੰਘ ਜੌੜਾ, ਡਾ: ਹਸਨ ਸਿੰਘ, ਡਾ: ਛਿੰਦਰ ਸਿੰਘ, ਡਾ: ਹਰਬੰਸ ਸਿੰਘ, ਡਾ: ਕਰਨਜੀਤ ਸਿੰਘ, ਡਾ: ਗੁਰਪ੍ਰੀਤ ਸਿੰਘ, ਡਾ: ਬਿੱਕਰ ਸਿੰਘ ਢਿੱਲੋਂ ਨੇ ਭਾਗ ਲਿਆ।