ਨਵੀਂ ਦਿੱਲੀ-ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵਿਆਹ ਦੀ ਰਜਿਸਟਰੇਸ਼ਨ ਕਰਵਾਉਣੀ ਜਰੂਰੀ ਹੋ ਗਈ ਹੈ। ਵਿਆਹ ਤੋਂ ਬਾਅਦ 60 ਦਿਨਾਂ ਦੇ ਵਿੱਚ ਰਜਿਸਟਰੇਸ਼ਨ ਕਰਵਾਉਣੀ ਜਰੂਰੀ ਹੈ। ਅਜਿਹਾ ਨਾਂ ਕਰਨ ਤੇ 10 ਹਜ਼ਾਰ ਰੁਪੈ ਦਾ ਜੁਰਮਾਨਾ ਭਰਨਾ ਹੋਵੇਗਾ। ਰਜਿਸਟਰੇਸ਼ਨ ਵਿੱਚ ਗਲਤ ਜਾਣਕਾਰੀ ਦੇਣ ਵਾਲਿਆਂ ਨੂੰ ਸਜ਼ਾ ਵੀ ਹੋ ਸਕਦੀ ਹੈ।
ਵਿਧਾਨ ਸੱਭਾ ਦੇ ਅਗਲੇ ਹਫ਼ਤੇ ਹੋਣ ਵਾਲੇ ਇਜਲਾਸ ਵਿੱਚ ਇਹ ਬਿੱਲ ਪਾਸ ਕਰ ਦਿੱਤਾ ਜਾਵੇਗਾ। ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਦੇ ਆਦੇਸ਼ ਅਨੁਸਾਰ ਪਿੱਛਲੇ ਸਾਲ ਦਿੱਲੀ ਮੈਰਿਜ ਰਜਿਸਟਰੇਸ਼ਨ ਬਿੱਲ ਪਾਸ ਕੀਤਾ ਸੀ। ਇਸ ਨੂੰ ਅੰਤਿਮ ਰੂਪ ਦੇਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਵਿੱਚ ਭੇਜਿਆ ਗਿਆ ਸੀ। ਹੁਣ ਇਸ ਬਿੱਲ ਨੂੰ ਦਿੱਲੀ ਸਰਕਾਰ ਦੇ ਕਾਨੂੰਨ ਵਿਭਾਗ ਦੇ ਕੋਲ ਭੇਜ ਦਿੱਤਾ ਗਿਆ ਹੈ, ਤਾਂ ਕਿ ਇਸ ਨੂੰ ਕਾਨੂੰਨ ਦਾ ਦਰਜ਼ਾ ਦਿੱਤਾ ਜਾ ਸਕੇ। ਕਾਨੂੰਨ ਮੰਤਰਾਲੇ ਨੈ ਇਸ ਨੂੰ ਆਸਾਨ ਬਣਾਉਣ ਦੀ ਸਲਾਹ ਦਿੱਤੀ ਹੈ। ਇਸ ਨਾਲ ਇਸ ਕਾਨੂੰਨ ਵਿੱਚ ਕੁਝ ਬਦਲਾਅ ਕੀਤੇ ਗਏ ਹਨ। ਜਿਸ ਅਨੁਸਾਰ ਨਵੇਂ ਵਿਆਹੇ ਜੋੜੇ ਦੀ ਗੈਰ ਮੌਜੂਦਗੀ ਵਿੱਚ ਵੀ ਸ਼ਾਦੀ ਦਾ ਰਜਿਸਟਰੇਸ਼ਨ ਹੋ ਸਕੇਗਾ। ਪਰੀਵਾਰਿਕ ਮੈਂਬਰ ਉਨ੍ਹਾਂ ਦੀ ਲਿਖਤੀ ਮਨਜੂਰੀ ਨਾਲ ਰਜਿਸਟਰੇਸ਼ਨ ਕਰਵਾ ਸਕਣਗੇ। ਇਸ ਸਬੰਧੀ ਗਲਤ ਜਾਣਕਾਰੀ ਦੇਣ ਤੇ ਤਿੰਨ ਮਹੀਨੇ ਦੀ ਜੇਲ੍ਹ ਹੋ ਸਕਦੀ ਹੈ।