ਸ੍ਰੀ ਮੁਕਤਸਰ ਸਾਹਿਬ,(ਸੁਨੀਲ ਬਾਂਸਲ) : ਕਰਨਲ (ਰਿਟਾ:) ਸ਼ਿਵਦੇਵ ਸਿੰਘ ਮਾਨ, ਡਿਪਟੀ ਡਾਇਰੈਕਟਰ ਸੈਨਿਕ ਭਲਾਈ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਹੈ ਕਿ ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਕੰਪਿਊਟਰ ਟ੍ਰੇਨਿੰਗ ਦਿੱਤੀ ਜਾਂਦੀ ਹੈ, ਜਿਸ ਵਿਚ ਡੀ.ਸੀ.ਏ., ਪੀ.ਜੀ.ਡੀ.ਸੀ.ਏ. ਅਤੇ ਐਮ.ਐਸ.ਸੀ. (ਆਈ.ਟੀ.) ਕੋਰਸ ਕਰਵਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਡੀ.ਸੀ.ਏ. ਦੇ ਕੋਰਸ ਵਿਚ ਦਾਖਲੇ ਲਈ ਵਿਦਿਅਕ ਯੋਗਤਾ 12ਵੀਂ ਪਾਸ, ਪੀ.ਜੀ.ਡੀ.ਸੀ.ਏ. ਲਈ ਵਿਦਿਅਕ ਯੋਗਤਾ ਗ੍ਰੈਜੂਏਸ਼ਨ ਅਤੇ ਐਮ.ਐਸ.ਸੀ. (ਆਈ.ਟੀ.) ਦੇ ਕੋਰਸ ਵਿਚ ਦਾਖਲੇ ਲਈ ਵਿਦਿਅਕ ਯੋਗਤਾ ਗ੍ਰੈਜੂਏਸ਼ਨ ਜਾਂ ਪੀ.ਜੀ.ਡੀ.ਸੀ.ਏ. ਹੋਣੀ ਚਾਹੀਦੀ ਹੈ। ਦਾਖਲਾ 15 ਜੂਨ ਤੋਂ ਸ਼ੁਰੂ ਹੈ। ਸਾਬਕਾ ਫੌਜੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਤੋਂ ਨਾਮਾਤਰ ਪ੍ਰਬੰਧਕੀ ਖਰਚਿਆਂ ਤੋਂ ਬਿਨ੍ਹਾਂ ਕੋਈ ਵਾਧੂ ਖਰਚੇ ਨਹੀਂ ਲਏ ਜਾਂਦੇ। ਅਨੁਸੂਚਿਤ ਜਾਤੀ ਸਿਖਿਆਰਥੀਆਂ ਪਾਸੋਂ ਕੋਈ ਫੀਸ ਨਹੀਂ ਲਈ ਜਾਂਦੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਟ੍ਰੇਨਿੰਗ ਨਾਲ ਇਲਾਕੇ ਦੇ ਯੋਗ ਉਮੀਦਵਾਰਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਸੰਸਥਾਵਾਂ ਵਿਚ ਨੌਕਰੀ ਪ੍ਰਾਪਤ ਕਰਨ ਲਈ ਸੁਨਹਰੀ ਮੌਕੇ ਮਿਲਣਗੇ।