ਚੰਡੀਗੜ੍ਹ- ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਦਸੂਹਾ ਦੀ ਉਪ ਚੋਣ ਜਿੱਤਦਿਆਂ ਹੀ ਬਿਜਲੀ ਦੀਆਂ ਦਰਾਂ ਵਿੱਚ ਵਾਧਾ ਕਰਕੇ ਲੋਕਾਂ ਨੂੰ ਆਪਣੀ ਜਿੱਤ ਦਾ ਇਨਾਮ ਦਿੱਤਾ ਹੈ।
ਪੰਜਾਬ ਵਿੱਚ ਘਰੇਲੂ ਵਰਤੋਂ ਲਈ ਬਿਜਲੀ ਦੀਆਂ ਦਰਾਂ ਵਿੱਚ 53 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਕਰ ਦਿੱਤਾ ਹੈ। ਹੁਣ ਪੰਜਾਬ ਦੇ ਲੋਕਾਂ ਨੂੰ 100 ਯੂਨਿਟ ਤੱਕ 4 ਰੁਪੈ 9 ਪੈਸੇ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਅਦਾ ਕਰਨੇ ਹੋਣਗੇ। 100 ਤੋਂ 300 ਯੂਨਿਟ ਤੱਕ ਬਿਜਲੀ 5 ਰੁਪੈ 49 ਪੈਸੇ ਪ੍ਰਤੀ ਯੂਨਿਟ ਕਰ ਦਿੱਤੀ ਗਈ ਹੈ। ਤਿੰਨ ਸੌ ਯੂਨਿਟ ਤੋਂ ਉਪਰ 5 ਰੁਪੈ 81 ਪੈਸੈ ਪ੍ਰਤੀ ਯੂਨਿਟ ਬਿਜਲੀ ਮਿਲੇਗੀ। ਬਿਜਲੀ ਦੀਆਂ ਕਮਰਸ਼ੀਅਲ ਦਰਾਂ ਵਿੱਚ ਵੀ ਵਾਧਾ ਕਰ ਦਿੱਤਾ ਗਿਆ ਹੈ। ਹੁਣ 6 ਰੁਪੈ 3 ਪੈਸੇ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਮਿਲੇਗੀ। ਇੰਡਸਟਰੀ ਲਈ ਵੀ ਬਿਜਲੀ ਦੀਆਂ ਦਰਾਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਛੋਟੇ ਉਦਯੋਗਾਂ ਨੂੰ 5 ਰੁਪੈ 10 ਪੈਸੇ ਦੈ ਹਿਸਾਬ ਨਾਲ ਬਿਜਲੀ ਮਿਲੇਗੀ। ਮੀਡੀਅਮ ੳਦਯੋਗਾਂ ਨੂੰ 5 ਰੁਪੈ 61 ਪੈਸੈ ਦੇ ਹਿਸਾਬ ਨਾਲ ਬਿਜਲੀ ਮਿਲੇਗੀ। ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਬਿਜਲੀ ਦੀਆਂ ਦਰਾਂ ਵਿੱਚ ਵੀ ਵਾਧਾ ਕਰ ਦਿੱਤਾ ਗਿਆ ਹੈ। ਖੇਤੀਬਾੜੀ ਲਈ ਹੁਣ 4 ਰੁਪੈ 18 ਪੈਸੇ ਦੇ ਹਿਸਾਬ ਨਾਲ ਬਿਜਲੀ ਮਿਲੇਗੀ।