ਅੰਮ੍ਰਿਤਸ- ਸ੍ਰੀ ਹਰਿਮੰਦਰ ਸਾਹਿਬ ਵਿੱਚ ਬਲਿਊ ਸਟਾਰ ਅਪਰੇਸ਼ਨ ਦੌਰਾਨ ਸ਼ਹੀਦ ਹੋਏ ਸਿੱਖਾਂ ਦੀ ਯਾਦ ਵਿੱਚ ਬਣ ਰਹੀ ਯਾਦਗਰ ਦਾ ਕੰਮ ਆਖਿਰੀ ਪੜਾਅ ਵਿੱਚ ਹੈ। ਸ੍ਰੀ ਅਕਾਲ ਤਖਤ ਦੇ ਸਿੰਘ ਸਾਹਿਬ ਗਿਆਨੀ ਗੁਰਬੱਚਨ ਸਿੰਘ ਨੇ ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖਾਲਸਾ ਦੇ ਨਾਲ ਮੰਗਲਵਾਰ ਨੂੰ ਇਸ ਯਾਦਗਰ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜਾ ਲਿਆ।
ਬਾਬਾ ਹਰਨਾਮ ਸਿੰਘ ਖਾਲਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਯਾਦਗਰ ਨੂੰ ਖੂਬਸੂਰਤ ਬਣਾਉਣ ਲਈ ਦੂਸਰੇ ਰਾਜਾਂ ਦੇ ਮਾਹਿਰ ਕਾਰੀਗਰਾਂ ਨੂੰ ਵੀ ਬੁਲਾਇਆ ਗਿਆ ਹੈ। ਸਿੱਖ ਬੁੱਧੀਜੀਵੀਆਂ ਨੂੰ ਵੀ ਉਨ੍ਹਾਂ ਵੱਲੋਂ ਅਪੀਲ ਕੀਤੀ ਗਈ ਕਿ ਮੀਨਾਕਾਰੀ ਦੇ ਸਬੰਧ ਵਿੱਚ ਉਹ ਵੀ ਆਪਣੇ ਵਿਚਾਰ ਜਰੂਰ ਦੇਣ। ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬੱਚਨ ਸਿੰਘ ਨੇ ਕਿਹਾ ਕਿ ਦਮਦਮੀ ਟਕਸਾਲ ਨੇ ਇਸ ਯਾਦਗਰ ਨੂੰ ਬਣਾਉਣ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ ਹੈ।