ਅੰਮ੍ਰਿਤਸਰ:- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 9 ਅਕਤੂਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਸੰਗਤਾਂ ਦੇ ਸਹਿਯੋਗ ਨਾਲ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਹਿਰ ਦੇ ਵੱਖ-ਵੱਖ ਪ੍ਰਮੁੱਖ ਸਥਾਨਾਂ ਤੇ ਹਰ ਰੋਜ਼ ਸਵੇਰ ਤੋਂ ਦੇਰ ਰਾਤ ਤੱਕ ਗੁਰਮਤਿ ਸਮਾਗਮ ਉਲੀਕੇ ਗਏ ਹਨ, ਇੰਨ੍ਹਾਂ ਸਮਾਗਮਾਂ ਦੀ ਲੜੀ ਤਹਿਤ 1 ਅਕਤੂਬਰ ਨੂੰ ਸ਼ਾਮ 7.00 ਵਜੇ ਤੋਂ ਰਾਤ 9.30 ਵਜੇ ਤੀਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ, ਨੇੜੇ ਚੌਂਕ ਇਸਲਾਮਾਬਾਦ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ (ਲੁਧਿਆਣੇ ਵਾਲੇ), ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਅਤੇ ਭਾਈ ਕਰਨੈਲ ਸਿੰਘ, 2 ਅਕਤੂਬਰ ਨੂੰ ਸ਼ਾਮ 7.00 ਵਜੇ ਤੋਂ ਰਾਤ 9.30 ਵਜੇ ਤੀਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੋਲਡਨ ਐਵੀਨਿਊ ਤਹਿਸੀਲਪੁਰਾ ਵਿਖੇ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਹਜ਼ੂਰੀ ਰਾਗੀ ਭਾਈ ਰਾਏ ਸਿੰਘ, ਬੀਬੀ ਪ੍ਰਭਜੋਤ ਕੌਰ ਬਟਾਲੇ ਵਾਲੇ, 3 ਅਕਤੂਬਰ ਨੂੰ ਸ਼ਾਮ 7.00 ਵਜੇ ਤੋਂ ਰਾਤ 9.30 ਵਜੇ ਤੀਕ ਗੁਰਦੁਆਰਾ ਕੌਲਸਰ ਸਾਹਿਬ (ਮਾਤਾ ਕੌਲਾਂ ਜੀ) ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੱਲ ਸਿੰਘ, ਹਜੂਰੀ ਰਾਗੀ ਭਾਈ ਸਰਬਜੀਤ ਸਿੰਘ, ਭਾਈ ਗੁਰਇਕਬਾਲ ਸਿੰਘ ਅਤੇ ਬੀਬੀ ਪਰਨੀਤ ਕੌਰ ਕਾਦੀਆਂ, 4 ਅਕਤੂਬਰ ਨੂੰ ਸ਼ਾਮ 7.00 ਵਜੇ ਤੋਂ ਰਾਤ 9.30 ਵਜੇ ਤੀਕ ਗੁਰਦੁਆਰਾ ਸਾਹਿਬ ਪੁਲਿਸ ਕਾਲੋਨੀ ਅਜਨਾਲਾ ਰੋਡ ਨੇੜੇ ਪਟਵਾਰਖਾਨਾਂ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਅਤੇ ਭਾਈ ਮਨਿੰਦਰ ਸਿੰਘ, 5 ਅਕਤੂਬਰ ਨੂੰ ਸ਼ਾਮ 7.00 ਵਜੇ ਤੋਂ ਰਾਤ 9.30 ਵਜੇ ਤੀਕ ਗੁਰਦੁਆਰਾ ਸਾਹਿਬ ਰਾਣੀ ਕਾ ਬਾਗ ਨੇੜੇ ਸ਼ਿਵਾ ਜੀ ਪਾਰਕ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਹਜ਼ੂਰੀ ਰਾਗੀ ਭਾਈ ਸਰਬਜੀਤ ਸਿੰਘ ਅਤੇ ਭਾਈ ਇੰਦਰਜੀਤ ਸਿੰਘ, 6 ਅਕਤੂਬਰ ਨੂੰ ਸ਼ਾਮ 7.00 ਵਜੇ ਤੋਂ ਰਾਤ 9.30 ਵਜੇ ਤੀਕ ਗੁਰਦੁਆਰਾ ਸਾਹਿਬ ਰੂਪ ਨਗਰ, ਗੇਟ ਹਕੀਮਾਂ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ (ਲੁਧਿਆਣੇ ਵਾਲੇ), ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਅਤੇ ਭਾਈ ਸਤਨਾਮ ਸਿੰਘ ਕੁਹਾੜਕਾ ਅਤੇ ਸ਼ਾਮ 7.00 ਵਜੇ ਤੋਂ ਰਾਤ 9.30 ਵਜੇ ਤੀਕ ਗੁਰਦੁਆਰਾ ਸਾਹਿਬ ਅਕਾਸ਼ ਐਵੀਨਿਊ ਫਤਹਿਗੜ੍ਹ ਚੂੜੀਆਂ ਰੋਡ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ, ਹਜ਼ੂਰੀ ਰਾਗੀ ਭਾਈ ਹਰਪਿੰਦਰ ਸਿੰਘ, ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਲੋਪੋ ਅਤੇ ਭਾਈ ਹਰਚਰਨ ਸਿੰਘ ਖਾਲਸਾ, 7 ਅਕਤੂਬਰ ਨੂੰ ਸਵੇਰੇ 10.30 ਵਜੇ ਤੋਂ ਦੁਪਹਿਰ 12.30 ਵਜੇ ਤੀਕ ਸ਼ਾਸ਼ਤਰੀ ਨਗਰ ਨੇੜੇ ਬੀ.ਆਰ.ਮਾਡਰਨ ਸਕੂਲ ਵਿਖੇ ਗਿਆਨੀ ਪਿੰਦਰਪਾਲ ਸਿੰਘ ਕਥਾਵਾਚਕ, ਭਾਈ ਤੇਜਿੰਦਰ ਸਿੰਘ ਸ਼ਿਮਲਾ, ਅਤੇ ਸ਼ਾਮ 4.00 ਵਜੇ ਤੋਂ ਰਾਤ 11.00 ਵਜੇ ਤੀਕ ਮੇਨ ਮਾਰਕੀਟ ਬਸੰਤ ਐਵੀਨਿਊ ਵਿਖੇ ਗਿਆਨੀ ਪਿੰਦਰਪਾਲ ਸਿੰਘ ਕਥਾਵਾਚਕ, ਹਜ਼ੂਰੀ ਰਾਗੀ ਭਾਈ ਰਾਏ ਸਿੰਘ, ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਪਟਿਆਲਾ ਦੇ ਹਜ਼ੂਰੀ ਰਾਗੀ ਭਾਈ ਬਖਸ਼ੀਸ਼ ਸਿੰਘ, ਭਾਈ ਗੁਰਇਕਬਾਲ ਸਿੰਘ, ਭਾਈ ਗੁਰਚਰਨ ਸਿੰਘ ਰਸੀਆ ਲੁਧਿਆਣਾ ਅਤੇ ਬੱਦੋਵਾਲ ਵਾਲੀਆਂ ਬੀਬੀਆਂ ਦਾ ਢਾਡੀ ਜਥਾ ਸੰਗਤਾਂ ਨੂੰ ਗੁਰਮਤਿ ਵਿਚਾਰਾਂ, ਕਥਾ ਵਖਿਆਨਾਂ, ਢਾਡੀ ਵਾਰਾਂ ਅਤੇ ਇਲਾਹੀ ਬਾਣੀ ਦੇ ਕੀਰਤਨ ਸਰਵਣ ਕਰਾਉਣਗੇ। ਸਮੂੰਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਹੈ ਕਿ ਉਹ ਪਰਿਵਾਰਾਂ ਸਮੇਤ ਹੋ ਰਹੇ ਗੁਰਮਤਿ ਸਮਾਗਮਾਂ ਵਿੱਚ ਹਾਜ਼ਰੀਆਂ ਭਰ ਕੇ ਸਤਿਗੁਰੂ ਦੀਆਂ ਬਖਸ਼ਿਸ਼ਾਂ ਦੇ ਪਾਤਰ ਬਨਣ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ‘ਚ ਵੱਖ-ਵੱਖ ਥਾਵਾਂ ਤੇ ਗੁਰਮਤਿ ਸਮਾਗਮ
This entry was posted in ਪੰਜਾਬ.