ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਅਤੇ ਧਰਮ ਪ੍ਰਚਾਰ ਲਹਿਰ ਦੇ ਮੁੱਖੀ ਜਥੇਦਾਰ ਬਲਦੇਵ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਧਰਮ ਪ੍ਰਚਾਰ ਲਹਿਰ ਅਤੇ ਸਿੱਖ ਵਿਰਸਾ ਸੰਭਾਲ ਮੁਹਿੰਮ ਤਹਿਤ 85ਵੇਂ ਗੇੜ ਦੀ ਪ੍ਰਚਾਰ ਵਹੀਰ ਨੂੰ ਭਾਈ ਗੁਰਦਾਸ ਹਾਲ ਤੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਕਰਕੇ ਰਵਾਨਾਂ ਕੀਤਾ। ਇਸ ਦੌਰਾਨ ਹਲਕਾ ਗੜ੍ਹਸ਼ੰਕਰ ਦੇ ਪਿੰਡ ਅਜਨੋਹਾ ਵਿਖੇ 20 ਨਵੰਬਰ ਨੂੰ, 21 ਨਵੰਬਰ ਨੂੰ ਪਿੰਡ ਨਡਾਲੋਂ ਵਿਖੇ, 22 ਨਵੰਬਰ ਨੂੰ ਪਿੰਡ ਬੱਡੋਂ ਵਿਖੇ, 23 ਨਵੰਬਰ ਨੂੰ ਪਿੰਡ ਭਾਮ ਵਿਖੇ ਅਤੇ 24 ਨਵੰਬਰ ਨੂੰ ਮੁੱਖ ਸਮਾਗਮ ਪਿੰਡ ਦਿਹਾਣਾ ਵਿਖੇ ਕਰਵਾਏ ਜਾਵੇਗਾ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਐਡੀਸ਼ਨਲ ਹੈਡ ਗ੍ਰੰਥੀ ਦੀ ਸੇਵਾ ਸੰਭਾਲਣ ਤੇ ਅਖੰਡ ਕੀਰਤਨੀ ਜਥਾ ਇੰਟਰਨੈਂਸ਼ਨਲ ਦੀਆਂ ਦੇਸ਼ਾਂ ਵਿਦੇਸ਼ਾਂ ਵਿਚਲੀਆਂ ਇਕਾਈਆਂ ਵੱਲੋਂ ਭਾਈ ਬਲਦੇਵ ਸਿੰਘ ਨੇ ਸਿਰੋਪਾਓ, ਲੋਈ ਅਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਭਾਈ ਬਲਦੇਵ ਸਿੰਘ ਨੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਇਹ ਸੇਵਾ ਮੁਬਾਰਕ ਹੋਣ ਤੇ ਅਖੰਡ ਕੀਰਤਨੀ ਜਥਾ ਅਤੇ ਧਰਮ ਪ੍ਰਚਾਰ ਲਹਿਰ ਮਾਣ ਮਹਿਸੂਸ ਕਰਦੀ ਹੈ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਲਹਿਰ ਦੀ ਧਾਰਮਿਕ ਅਗਵਾਈ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਪੰਥਕ ਅਗਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਹੈ ਕਿਸੇ ਵਿਅਕਤੀ ਵਿਸ਼ੇਸ਼ ਕੋਲ ਨਹੀਂ। ਉਨ੍ਹਾਂ ਨੇ ਕਿਹਾ ਕਿ ਪਿਛਲੇ ਸਾਡੇ ਛੇ ਸਾਲ ਦੇ ਲੰਬੇ ਅਰਸੇ ਤੋਂ ਗਿਆਨੀ ਜਗਤਾਰ ਸਿੰਘ ਧਾਰਮਿਕ ਤੌਰ ਤੇ ਧਰਮ ਪ੍ਰਚਾਰ ਲਹਿਰ ਨੂੰ ਸੁਚੱਝੀ ਸੇਧ ਦੇ ਰਹੇ ਹਨ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ, ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਅਤੇ ਮੀਤ ਸਕੱਤਰ ਸ੍ਰ. ਗੁਰਚਰਨ ਸਿੰਘ ਘਰਿੰਡਾ ਵੀ ਉਚੇਚੇ ਤੌਰ ਤੇ ਵਹੀਰ ਨੂੰ ਰਵਾਨਾਂ ਕਰਨ ਲਈ ਪਹੁੰਚੇ। ਇਨ੍ਹਾਂ ਸਮਾਗਮਾਂ ਲਈ ਸ੍ਰ. ਤਮਿੰਦਰ ਸਿੰਘ ਮੀਡੀਆ ਸਲਾਹਕਾਰ, ਸ੍ਰ. ਬਲਵਿੰਦਰ ਸਿੰਘ, ਸ੍ਰ. ਹਰਪਾਲ ਸਿੰਘ, ਮੁੱਖ ਸਲਾਹਕਾਰ ਭਾਈ ਸਰਬਜੀਤ ਸਿੰਘ ਸੋਹੀਆਂ, ਪ੍ਰਚਾਰਕ ਭਾਈ ਇੰਦਰਜੀਤ ਸਿੰਘ, ਭਾਈ ਗੁਰਮੁਖ ਸਿੰਘ, ਭਾਈ ਮਨਜੀਤ ਸਿੰਘ ਕਾਦੀਆਂ, ਭਾਈ ਗੁਰਵਿੰਦਰ ਸਿੰਘ, ਧਰਮੀ ਫੋਜੀ ਭਾਈ ਮੇਜਰ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਬਲਬੀਰ ਸਿੰਘ ਵੀ ਨਾਲ ਰਵਾਨਾਂ ਹੋਏ।