ਲੁਧਿਆਣਾ : ਅੱਜ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਪੰਜਾਬ ਸਰਕਾਰ ਦੇ ਆਈ.ਏ.ਐਸ. ਅਧਿਕਾਰੀ ਸ. ਕਾਹਨ ਸਿੰਘ ਪੰਨੂੰ ਜੋ ਕਿ ਉਤਰਾਖੰਡ ਵਿਖੇ ਹੜ ਪੀੜਤਾਂ ਦੇ ਬਚਾਅ ਕਾਰਜ ਹਿਤ ਪਵਿੱਤਰ ਫ਼ਰਜ਼ ਨਿਭਾਉਣ ਲਈ ਗਏ ਹੋਏ ਸਨ ’ਤੇ ਗ਼ੈਰ ਮਨੁੱਖੀ, ਅਸੱਭਿਅਕ ਅਤੇ ਨਿਰਦੇਈ ਕਿਸਮ ਦੇ ਹਮਲੇ ਦੀ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਇਹੋ ਜਿਹੇ ਸਮੁੱਚੇ ਵਰਤਾਰਿਆਂ ਨੂੰ ਬਰਦਾਸ਼ਤ ਕਰਨ ਅਤੇ ਢੁੱਕਵੀਂ ਕਾਰਵਾਈ ਨਾ ਕਰਨ ਦੀ ਪਹੁੰਚ ਨਿੰਦਣਯੋਗ ਹੈ। ਅਜਿਹੀਆਂ ਘਟਨਾਵਾਂ ਦਾ ਸੱਚ ਸਾਹਮਣੇ ਆਉਣਾ ਚਾਹੀਦਾ ਹੈ। ਇਸ ਤਰ੍ਹਾਂ ਅਜਿਹੇ ਵਰਤਾਰਿਆਂ ਨੂੰ ਰੋਕਣ ਲਈ ਅਤੇ ਮਾਨਵ ਹਿਤੈਸ਼ੀ ਸਭਿਆਚਾਰਕ ਕਦਰਾਂ ਕੀਮਤਾਂ ਨੂੰ ਬਚਾਉਣ ਲਈ ਸਮੂਹਿਕ ਯਤਨ ਅਤਿ ਜ਼ਰੂਰੀ ਹਨ।
ਇਹ ਮਤਾ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ ਪ੍ਰੋ. ਗੁਰਭਜਨ ਸਿੰਘ ਗਿੱਲ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਡਾ. ਅਨੂਪ ਸਿੰਘ, ਜਨਰਲ ਸਕੱਤਰ ਡਾ. ਸੁਖਦੇਵ ਸਿੰਘ, ਸਕੱਤਰ ਸ੍ਰੀ ਸੁਰਿੰਦਰ ਕੈਲੇ, ਡਾ. ਗੁਲਜ਼ਾਰ ਸਿੰਘ ਪੰਧੇਰ, ਸ੍ਰੀ ਜਸਵੰਤ ਜ਼ਫ਼ਰ ਅਤੇ ਅੰਤਿੰ੍ਰਗ ਬੋਰਡ ਦੇ ਮੈਂਬਰ ਪ੍ਰਿੰ. ਪ੍ਰੇਮ ਸਿੰਘ ਬਜਾਜ, ਜਨਮੇਜਾ ਸਿੰਘ ਜੌਹਲ, ਸ੍ਰੀਮਤੀ ਗੁਰਚਰਨ ਕੌਰ ਕੋਚਰ, ਡਾ. ਸਵਰਨਜੀਤ ਕੌਰ ਗਰੇਵਾਲ, ਤ੍ਰੈਲੋਚਨ ਲੋਚੀ ਅਤੇ ਸ੍ਰੀ ਮਿੱਤਰ ਸੈਨ ਮੀਤ, ਪ੍ਰੋ. ਕ੍ਰਿਸ਼ਨ ਸਿੰਘ, ਗੁਰਪਾਲ ਲਿੱਟ ਸਮੇਤ ਕਾਫ਼ੀ ਗਿਣਤੀ ਵਿਚ ਲੇਖਕਾਂ ਨੇ ਵਿਚਾਰ ਕੇ ਪ੍ਰੈ¤ਸ ਨੂੰ ਜਾਰੀ ਕੀਤਾ।