ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ। ਅਦਲਾਤ ਨੇ ਤੇਜ਼ਾਬ ਹਮਲਿਆਂ ਦਾ ਸ਼ਿਕਾਰ ਹੋਏ ਸਾਰੇ ਪੀੜਤਾਂ ਨੂੰ ਤਿੰਨ-ਤਿੰਨ ਲੱਖ ਰੁਪੈ ਦਾ ਮੁਆਵਜ਼ਾ ਦੇਣ ਦਾ ਆਦੇਸ਼ ਦਿੰਦੇ ਹੋਏ ਸਾਰੀਆਂ ਰਾਜ ਸਰਕਾਰਾਂ ਨੂੰ ਨੋਟਿਸ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਪੀੜਤਾਂ ਦੇ ਪੁਨਰਵਾਸ ਅਤੇ ਮੈਡੀਕਲ ਦੇ ਖਰਚ ਵੀ ਸਰਕਾਰ ਨੂੰ ਅਦਾ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਵਰਨਣਯੋਗ ਹੈ ਕਿ ਸੁਪਰੀਮ ਕੋਰਟ ਨੇ ਤੇਜ਼ਾਬੀ ਹਮਲਿਆਂ ਸਬੰਧੀ ਸਰਕਾਰ ਤੋਂ ਜਵਾਬ ਮੰਗਿਆ ਸੀ। ਸਰਕਾਰ ਨੇ ਕੋਰਟ ਨੂੰ ਕਈ ਅਹਿਮ ਨਿਰਣੇ ਲੈਣ ਦੀ ਜਾਣਕਾਰੀ ਅਦਾਲਤ ਨੂੰ ਦਿੱਤੀ। ਇਸ ਅਨੁਸਾਰ ਹੁਣ ਤੇਜ਼ਾਬ ਨੂੰ ਜਹਿਰ ਦੀ ਸ਼ਰੇਣੀ ਵਿੱਚ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਤੇਜ਼ਾਬ ਵੇਚਣ ਲਈ ਲਾਈਸੰਸ ਜਰੂਰੀ ਕਰ ਦਿੱਤਾ ਗਿਆ ਹੈ। ਤੇਜ਼ਾਬ ਖਰੀਦਣ ਲਈ ਹੁਣ ਪਛਾਣ ਪੱਤਰ ਵਿਖਾਉਣਾ ਵੀ ਜਰੂਰੀ ਕਰ ਦਿੱਤਾ ਗਿਆ ਹੈ।