ਲੁਧਿਆਣਾ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕੁੜੀਆਂ ਦੇ ਹੋਸਟਲ ਵਿੱਚ ਇੱਕ ਰੰਗਾਰੰਗ ਸਭਿਆਚਾਰਕ ਸ਼ਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ 500 ਦੇ ਕਰੀਬ ਵਿਦਿਆਰਥਣਾਂ ਨੇ ਭਾਗ ਲਿਆ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਦੀ ਸੁਪਤਨੀ ਡਾ: (ਸ਼੍ਰੀਮਤੀ) ਪਰਮਜੀਤ ਕੌਰ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦ ਕਿ ਅਪਰ ਨਿਰਦੇਸ਼ਕ ਸੰਚਾਰ ਅਤੇ ਚੀਫ ਵਾਰਡਨ ਡਾ: (ਸ਼੍ਰੀਮਤੀ) ਰਵਿੰਦਰ ਕੌਰ ਧਾਲੀਵਾਲ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ।
ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਡਾ: (ਸ਼੍ਰੀਮਤੀ) ਢਿੱਲੋਂ ਨੇ ਕਿਹਾ ਕਿ ਅਨੁਸਾਸ਼ਨ ਵਿੱਚ ਰਹਿਣ ਲਈ ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆ ਅਹਿਮ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਚੰਗੀ ਸਖਸ਼ੀਅਤ ਦੀ ਉਸਾਰੀ ਲਈ ਇਹ ਸਭਿਆਚਾਰਕ ਗਤੀਵਿਧੀਆਂ ਪ੍ਰਮੁੱਖ ਸਥਾਨ ਰੱਖਦੀਆਂ ਹਨ। ਡਾ: (ਸ਼੍ਰੀਮਤੀ) ਤੇਜਦੀਪ ਕਲੇਰ ਨੇ ਦੱਸਿਆ ਇਸ ਮੌਕੇ ਵਿਦਿਆਰਥੀਆਂ ਨੇ ਸੋਲੋ ਗੀਤ, ਜਾਗੋ, ਗਿੱਧਾ, ਭੰਗੜਾ ਆਦਿ ਸਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ।