ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿਖੇ ਚੋਣ ਮੁਹਿੰਮ ਨੂੰ ਸ਼ਿਖਰਾ ਤੇ ਪਹੁੰਚਾਉਣ ਲਈ ਕਮਰਕੱਸੇ ਕਰਦੇ ਹੋਏ ਪਾਰਟੀ ਦੇ ਬੁਲਾਰੇ ਅਤੇ ਕੌਮੀ ਸਕੱਤਰ ਡਾ. ਦਲਜੀਤ ਸਿੰਘ ਚੀਮਾ ਵਲੋਂ ਲਿਖਤ ਪੱਤਰ ਦੇ ਰੂਪ ਵਿਚ ਚੋਣ ਕਮੀਸ਼ਨਰ ਨੂੰ ਸਟਾਰ ਪ੍ਰਚਾਰਕਾਂ ਦੇ ਨਾਂ ਦੀ ਜਾਣਕਾਰੀ ਭੇਜੀ ਹੈ ਕਿ ਪੰਜਾਬ ਦੇ ਮੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖਮੰਤਰੀ ਸੁਖਬੀਰ ਸਿੰਘ ਬਾਦਲ, ਮੈਂਬਰ ਪਾਰਲੀਮੈਂਟ ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ, ਰਤਨ ਸਿੰਘ ਅਜਨਾਲਾ, ਬੀਬੀ ਹਰਸਿਮਰਤ ਕੌਰ ਬਾਦਲ, ਕੌਮੀ ਸੀਨੀਅਰ ਮੀਤ ਪ੍ਰਧਾਨ ਬਲਵੰਤ ਸਿੰਘ ਰਾਮੂਵਾਲੀਆ, ਕੌਮੀ ਮੀਤ ਪ੍ਰਧਾਨ ਜੱਥੇਦਾਰ ਤੋਤਾ ਸਿੰਘ, ਬੀਬੀ ਜਗੀਰ ਕੌਰ, ਕੌਮੀ ਜਨਰਲ ਸਕੱਤਰ ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ, ਪੰਜਾਬ ਸਰਕਾਰ ਦੇ ਮੰਤਰੀ ਗੁਲਜਾਰ ਸਿੰਘ ਰਣੀਕੇ, ਜਨਮੇਜਾ ਸਿੰਘ ਸ਼ੇਖੋ, ਸਿਕੰਦਰ ਸਿੰਘ ਮਲੂਕਾ, ਪ੍ਰਧਾਨ ਯੂਥ ਅਕਾਲੀ ਦਲ ਬਿਕਰਮ ਸਿੰਘ ਮਜੀਠੀਆ, ਪ੍ਰਧਾਨ ਦਿੱਲੀ ਇਕਾਈ ਮਨਜੀਤ ਸਿੰਘ ਜੀ.ਕੇ., ਮੈਂਬਰ ਪੋਲੀਟੀਕਲ ਅਫੇਅਰ ਕਮੇਟੀ ਸੁੱਚਾ ਸਿੰਘ ਲੰਗਾਹ, ਸੇਵਾ ਸਿੰਘ ਸ਼ੇਖਵਾ ਸਣੇ ਉਹ ਆਪ ਇਨ੍ਹਾਂ ਚੋਣਾਂ ਦੋਰਾਨ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨਗੇ।