ਇਸਲਾਮਾਬਾਦ- ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਮੁਸ਼ਰੱਫ਼ ਨੂੰ ਵੀਰਵਾਰ ਨੂੰ ਅਦਾਲਤ ਵਿੱਚ ਪੇਸ਼ੀ ਲਈ ਜਾਂਦੇ ਸਮੇਂ ਦਿਲ ਦਾ ਦੌਰਾ ਪਿਆ। ਉਨ੍ਹਾਂ ਨੂੰ ਆਰਮੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪਰਵੇਜ਼ ਮੁਸ਼ਰੱਫ਼ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਪਾਕਿਸਤਾਨ ਦੇ ਬਾਹਰ ਵੀ ਲਿਜਾਇਆ ਜਾ ਸਕਦਾ ਹੈ।
ਮੁਸ਼ਰੱਫ਼ ਦੇ ਅੰਤਰਰਾਸ਼ਟਰੀ ਬੁਲਾਰੇ ਡਾ. ਰਜ਼ਾ ਬੁਖਾਰੀ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ, ‘ਅਸੀਂ ਇਸ ਗੱਲ ਦੀ ਪੁਸ਼ਟੀ ਕਰਦੇ ਹਾਂ ਕਿ ਸਾਬਕਾ ਰਾਸ਼ਟਰਪਤੀ ਮੁਸ਼ਰੱਫ਼ ਨੂੰ ਪਾਕਿਸਤਾਨ ਦੇ ਰਾਵਲਪਿੰਡੀ ਸਥਿਤ ਸੈਨਿਕ ਹਸਪਤਾਲ ਵਿੱਚ ਐਡਮਿਟ ਕਰਵਾਇਆ ਗਿਆ ਹੈ। ਉਹ ਦੇਸ਼ਧਰੋਹ ਦੇ ਇੱਕ ਬਹੁਤ ਹੀ ਗੰਭੀਰ ਮਾਮਲੇ ਵਿੱਚ ਸੁਣਵਾਈ ਦੇ ਲਈ ਸਪੈਸ਼ਲ ਅਦਾਲਤ ਜਾ ਰਹੇ ਸਨ ਕਿ ਰਸਤੇ ਵਿੱਚ ਹੀ ਉਨ੍ਹਾਂ ਨੂੰ ਹਾਰਟ ਅਟੈਕ ਆ ਗਿਆ।