ਅੰਮ੍ਰਿਤਸਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਮੇਸ਼ ਪਿਤਾ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਦੁਪਹਿਰ 12 ਵਜੇ ਅਰਦਾਸ ਉਪਰੰਤ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ‘ਚ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਗਿਆ। ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਚੌਰ ਸਾਹਿਬ ਦੀ ਸੇਵਾ ਕਰ ਰਹੇ ਸਨ।
ਨਗਰ ਕੀਰਤਨ ਵਿੱਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਟਕਸਾਲਾਂ, ਸਭਾ-ਸੁਸਾਇਟੀਆਂ, ਜਥੇਬੰਦੀਆਂ, ਸਕੂਲਾਂ/ਕਾਲਜਾਂ ਦੇ ਵਿਦਿਆਰਥੀ, ਵੱਖ-ਵੱਖ ਬੈਂਡ ਪਾਰਟੀਆਂ, ਗੱਤਕਾ ਪਾਰਟੀਆਂ ਤੇ ‘ਸਤਿਨਾਮੁ ਵਾਹਿਗੁਰੂ’ ਦਾ ਜਾਪ ਕਰਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ਲੰਘਣ ਵਾਲੇ ਵੱਖ-ਵੱਖ ਬਜਾਰਾਂ ਨੂੰ ਖੂਬ ਸਜਾਇਆ ਗਿਆ, ਥਾਂ-ਥਾਂ ਤੇ ਸ਼ਰਧਾਲੂਆਂ ਵੱਲੋਂ ਮਠਿਆਈਆਂ, ਫਲ-ਫਰੂਟ, ਚਾਹ ਆਦਿ ਦੇ ਲੰਗਰ ਦੀ ਸੇਵਾ ਕੀਤੀ। ਇਹ ਨਗਰ ਕੀਰਤਨ ਸਰਾਂ ਗੁਰੂ ਰਾਮਦਾਸ ਤੋਂ ਬ੍ਰਹਮ ਬੂਟਾ ਮਾਰਕੀਟ, ਮਾਹਣਾ ਸਿੰਘ ਰੋਡ, ਚੌਂਕ ਘੰਟਾਘਰ, ਬਜ਼ਾਰ ਮਾਈ ਸੇਵਾ, ਦਰਸ਼ਨੀ ਡਿਊੜੀ, ਗੁਰੂ ਬਜ਼ਾਰ, ਚੌਂਕ ਚੁਰੱਸਤੀ ਅਟਾਰੀ, ਮਜੀਠ ਮੰਡੀ, ਚੌਂਕ ਮੰਨਾ ਸਿੰਘ, ਬਜ਼ਾਰ ਮਿਸ਼ਰੀ, ਬਜ਼ਾਰ ਵਾਸਾਂ, ਚੌਂਕ ਛੱਤੀ ਖੂਹੀ, ਬਜ਼ਾਰ ਚਾਵਲ ਮੰਡੀ, ਬਜ਼ਾਰ ਕਣਕ ਮੰਡੀ, ਢਾਬ ਵਸਤੀ ਰਾਮ, ਚੌਂਕ ਚਿੰਤਪੁਰਨੀ, ਜੌੜਾ ਪਿੱਪਲ, ਚੌਂਕ ਚਬੂਤਰਾ, ਬਜ਼ਾਰ ਲੋਹਾਰਾਂ, ਚੌਂਕ ਲਛਮਣਸਰ, ਚੌਂਕ ਮੋਨੀ, ਚੌਂਕ ਕਰੋੜੀ, ਚੌਂਕ ਬਾਬਾ ਸਾਹਿਬ ਅਤੇ ਚੌਂਕ ਪ੍ਰਾਗਦਾਸ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਪਨ ਹੋਇਆ।
ਨਗਰ ਕੀਰਤਨ ਵਿੱਚ ਸ।ਬਾਵਾ ਸਿੰਘ ਗੁਮਾਨਪੁਰਾ ਤੇ ਸ।ਰਾਮ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸ। ਰੂਪ ਸਿੰਘ, ਸ।ਮਨਜੀਤ ਸਿੰਘ ਤੇ ਸ।ਸਤਬੀਰ ਸਿੰਘ ਸਕੱਤਰ, ਸ।ਦਿਲਜੀਤ ਸਿੰਘ ਬੇਦੀ ਤੇ ਸ।ਬਲਵਿੰਦਰ ਸਿੰਘ ਜੌੜਾਸਿੰਘਾ ਐਡੀਸ਼ਨਲ ਸਕੱਤਰ, ਸ।ਸੁਖਦੇਵ ਸਿੰਘ ਭੂਰਾਕੋਹਨਾ, ਸ।ਜਗਜੀਤ ਸਿੰਘ, ਸ।ਗੁਰਚਰਨ ਸਿੰਘ ਘਰਿੰਡਾ, ਸ।ਭੁਪਿੰਦਰਪਾਲ ਸਿੰਘ ਤੇ ਸ।ਅੰਗਰੇਜ ਸਿੰਘ ਮੀਤ ਸਕੱਤਰ, ਸ।ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ।ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ ਵਿਭਾਗ, ਸ।ਹਰਮਿੰਦਰ ਸਿੰਘ ਮੂਧਲ ਸੁਪ੍ਰਿੰਟੈਂਡੈਂਟ, ਸ।ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸ।ਕਰਮਬੀਰ ਸਿੰਘ, ਸ।ਸਕੱਤਰ ਸਿੰਘ, ਸ।ਤਰਵਿੰਦਰ ਸਿੰਘ ਸਿੰਘ,ਸ।ਕਰਨਜੀਤ ਸਿੰਘ, ਸ।ਪਰਮਜੀਤ ਸਿੰਘ ਤੇ ਸ।ਸੁਖਦੇਵ ਸਿੰਘ ਇੰਚਾਰਜ, ਸ।ਮਹਿੰਦਰ ਸਿੰਘ, ਸ।ਸਤਨਾਮ ਸਿੰਘ, ਸ।ਬਿਅੰਤ ਸਿੰਘ ਅਨੰਦਪੁਰੀ, ਸ।ਇਕਬਾਲ ਸਿੰਘ ਤੇ ਸ।ਜਤਿੰਦਰ ਸਿੰਘ ਐਡੀ:ਮੈਨੇਜਰ, ਸ।ਸਤਨਾਮ ਸਿੰਘ ਚੀਫ ਗੁਰਦੁਆਰਾ ਇੰਸਪੈਕਟਰ, ਸ।ਬਲਵਿੰਦਰ ਸਿੰਘ ਭਿੰਡਰ ਸਾਬਕਾ ਐਡੀ:ਮੈਨੇਜਰ, ਸ੍ਰੀ ਗੁਰੂ ਸਿੰਘ ਸਭਾ ਅੰਮ੍ਰਿਤਸਰ ਵੱਲੋਂ ਸ।ਅਨੂਪ ਸਿੰਘ ਵਿਰਦੀ ਪ੍ਰਧਾਨ, ਸ।ਅਵਤਾਰ ਸਿੰਘ ਐਡੀ:ਜਨਰਲ ਸਕੱਤਰ, ਸ।ਨਰਿੰਦਰਪਾਲ ਸਿੰਘ ਤੇ ਸ।ਅਜੈਬ ਸਿੰਘ ਸਕੱਤਰ, ਸ।ਜੋਗਿੰਦਰ ਸਿੰਘ ਮਾਲੀ ਸਕੱਤਰ, ਸ।ਰਣਬੀਰ ਸਿੰਘ ਚੋਪੜਾ ਕਨਵੀਨਰ, ਸ।ਰਵਿੰਦਰ ਸਿੰਘ ਕੋ-ਕਨਵੀਨਰ ਦੇ ਇਲਾਵਾ ਸ।ਮਹਿੰਦਰ ਸਿੰਘ, ਸ।ਤਰਲੋਕ ਸਿੰਘ, ਸ।ਸਤਪਾਲ ਸਿੰਘ ਸੇਠੀ, ਸ।ਹਰਦੀਪ ਸਿੰਘ, ਸ।ਰਾਜਪਾਲ ਸਿੰਘ ਤੇ ਸ।ਹਰਦੀਪ ਸਿੰਘ ਤੋਂ ਇਲਾਵਾ ਸਮੂਹ ਸਟਾਫ ਸ੍ਰੀ ਦਰਬਾਰ ਸਾਹਿਬ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸਿੱਖ ਸੰਗਤਾਂ ਨੇ ਸਮੂਲੀਅਤ ਕੀਤੀ।
ਦਿਲਜੀਤ ਸਿੰਘ ਬੇਦੀ ਐਡੀਸ਼ਨਲ ਸਕੱਤਰ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸਵੇਰੇ 8.3੦ ਵਜੇ ਤੋਂ ਦੁਪਿਹਰ 12.੦੦ ਵਜੇ ਤੀਕ ਸੰਗਤਾਂ ਦੇ ਦਰਸ਼ਨਾਂ ਲਈ ਸੁੰਦਰ ਜਲੌਂ ਸਜਾਏ ਜਾਣਗੇ। ਸ਼ਾਮ ਨੂੰ ਦੀਪ ਮਾਲਾ ਕੀਤੀ ਜਾਵੇਗੀ ਤੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਮਨਮੋਹਕ ਆਤਿਸ਼ਬਾਜੀ ਵੀ ਚਲਾਈ ਜਾਵੇਗੀ। ਸ਼ਾਮ 7.੦੦ ਵਜੇ ਤੋਂ ਰਾਤ 9.੦੦ ਵਜੇ ਤੀਕ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਹਾਨ ਕੀਰਤਨ ਸਮਾਗਮ ਹੋਵੇਗਾ, ਜਿਸ ਵਿੱਚ ਪ੍ਰਸਿੱਧ ਰਾਗੀ ਜਥੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਰਾਤ 9.੦੦ ਵਜੇ ਤੋਂ ਕਵੀ ਦਰਬਾਰ ਹੋਵੇਗਾ, ਜਿਸ ਵਿੱਚ ਕਵੀ ਸੱਜਣ ਆਪਣੀਆਂ ਕਵਿਤਾਵਾਂ ਰਾਹੀਂ ਦਸਮੇਸ਼ ਪਿਤਾ ਜੀ ਦੇ ਜੀਵਨ ਸਬੰਧੀ ਚਾਨਣਾ ਪਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ।