ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਮਨੀਸ਼ ਤਿਵਾੜੀ ਨੇ ਸੌਂਪਿਆ ਨਿਯੁਕਤੀ ਪੱਤਰ

ਰਾਜੀਵ ਰਾਜਾ ਨੂੰ ਜ਼ਿਲ੍ਹਾ ਕਾਂਗਰਸ ਦੇ ਖ਼ਜ਼ਾਨਚੀ ਦਾ ਨਿਯੁਕਤੀ ਪੱਤਰ ਸੌਂਪਦੇ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਮਨੀਸ਼ ਤਿਵਾੜੀ, ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਪਵਨ ਦੀਵਾਨ।

ਲੁਧਿਆਣਾ,(ਪਰੀਤੀ ਸ਼ਰਮਾ):-ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਪਵਨ ਦੀਵਾਨ ਨੇ ਰਾਜੀਵ ਰਾਜਾ ਨੂੰ ਲੁਧਿਅਣਾ ਕਾਂਗਰਸ ਦਾ ਖ਼ਜਾਨਚੀ ਨਿਯੁਕਤ ਕੀਤਾ ਹੈ। ਇਸ ਮੌਕੇ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਮਨੀਸ਼ ਤਿਵਾੜੀ ਵੱਲੋਂ ਰਾਜੀਵ ਰਾਜਾ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ। ਰਾਜੀਵ ਰਾਜਾ ਯੂਥ ਕਾਂਗਰਸ ਲੁਧਿਆਣਾ ਲੋਕ ਸਭਾ ਹਲਕੇ ਦੇ ਮੀਤ ਪ੍ਰਧਾਨ ਅਹੁਦੇ ’ਤੇ ਰਹਿ ਚੁੱਕੇ ਹਨ ਅਤੇ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਨੂੰ ਚਲਾਉਣ ਤੇ ਵਰਕਰਾਂ ਨੂੰ ਸੰਗਠਿਤ ਕਰਨ ਦੀ ਕਾਬਲਿਅਤ ਰੱਖਦੇ ਹਨ। ਇਸ ਤੋਂ ਇਲਾਵਾ ਉਹ ਕਈ ਮਹੱਤਵਪੂਰਨ ਅਹੁਦਿਆਂ ’ਤੇ ਪਾਰਟੀ ਦੀ ਸੇਵਾ ਕਰ ਚੁੱਕੇ ਹਨ।
 
ਜ਼ਿਲ੍ਹਾ ਕਾਂਗਰਸ ਪ੍ਰਧਾਨ ਦੀਵਾਨ ਨੇ ਕਿਹਾ ਕਿ ਰਾਜੀਵ ਰਾਜਾ ਪਿਛਲੇ ਕਈ ਸਾਲਾਂ ਤੋਂ ਪਾਰਟੀ ਦੀ ਸੇਵਾ ਕਰ ਰਹੇ ਹਨ ਅਤੇ ਜ਼ਮੀਨੀ ਪੱਧਰ ’ਤੇ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਕੀਤੇ ਕਾਰਜਾਂ ਸਦਕਾ ਉਨ੍ਹਾਂ ਨੂੰ ਇਹ ਜਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੇ ਰਾਜੀਵ ਰਾਜਾ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਅੱਗੇ ਵਧਾਉਣ ਦਾ
ਨਿਰਦੇਸ਼ ਦਿੱਤਾ।
 
ਬਤੌਰ ਜ਼ਿਲ੍ਹਾ ਕਾਂਗਰਸ ਦੇ ਖਜ਼ਾਨਚੀ ਅਹੁਦੇ ’ਤੇ ਨਿਯੁਕਤੀ ਲਈ ਕੇਂਦਰੀ ਮੰਤਰੀ ਤਿਵਾੜੀ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਦੀਵਾਨ ਦਾ ਧੰਨਵਾਦ ਪ੍ਰਗਟ ਕਰਦਿਆਂ ਰਾਜੀਵ ਰਾਜਾ ਨੇ ਕਿਹਾ ਕਿ ਉਹ ਹਮੇਸ਼ਾ ਤੋਂ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹੇ ਹਨ। ਪਾਰਟੀ ਵੱਲੋਂ ਦਿੱਤੀ ਨਵੀਂ ਜ਼ਿੰਮੇਵਾਰੀ ਨੂੰ ਨਿਭਾਉਣ ਤੇ ਪਾਰਟੀ ਦੇ ਪ੍ਰੋਗਰਾਮਾਂ ਨੂੰ ਅੱਗੇ ਵਧਾਉਣ ’ਚ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਅਗਾਮੀ ਲੋਕ ਸਭਾ ਚੋਣਾਂ ’ਚ ਮਨੀਸ਼ ਤਿਵਾੜੀ ਇਕ ਵਾਰ ਫਿਰ ਤੋਂ ਲੁਧਿਆਣਾ ਲੋਕ ਸਭਾ ਸੀਟ ਤੋਂ ਵੱਡੇ ਬਹੁਮਤ ਨਾਲ ਜਿੱਤ ਦਰਜ ਕਰਨਗੇ ।
This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>