ਲੁਧਿਆਣਾ,(ਪ੍ਰੀਤੀ ਸ਼ਰਮਾ) : ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਅਤੇ ਸਥਾਨਕ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਵੱਲੋਂ ਸਿੱਖਿਆ ਖੇਤਰ ਨੂੰ ਵਿਸ਼ੇਸ਼ ਮਹੱਤਵ ਦਿੰਦਿਆਂ ਪਿੰਡ ਚਮਿੰਡਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਕਾਸ ਲਈ ਜਾਰੀ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈ¤ਕ ਸੀਨੀਅਰ ਕਾਂਗਰਸੀ ਆਗੂ ਜਗਪਾਲ ਸਿੰਘ ਖੰਗੂੜਾ ਤੇ ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਦੀਵਾਨ ਨੇ ਸਕੂਲ ਨੂੰ ਸੌਂਪ ਦਿੱਤਾ।
ਇਸ ਮੌਕੇ ਖੰਗੂੜਾ ਤੇ ਦੀਵਾਨ ਨੇ ਕਿਹਾ ਕਿ ਸਿੱਖਿਆ ਤੋਂ ਬਿਨ੍ਹਾਂ ਜੀਵਨ ਦਾ ਵਿਕਾਸ ਅਸੰਭਵ ਹੈ, ਅਜਿਹੇ ’ਚ ਹਰੇਕ ਵਿਅਕਤੀ ਲਈ ਸਿੱਖਿਅਤ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ’ਚ ਕਾਂਗਰਸ ਅਗਵਾਈ ਵਾਲੀ ਯੂ.ਪੀ.ਏ ਸਰਕਾਰ ਦੇ ਕਾਰਜਕਾਲ ਦੌਰਾਨ ਸਿੱਖਿਆ ਦੇ ਵਿਕਾਸ ’ਤੇ ਵੱਧ ਤੋਂ ਵੱਧ ਜ਼ੋਰ ਦਿੱਤਾ ਗਿਆ ਹੈ। ਬਕੌਲ ਮੈਂਬਰ ਲੋਕ ਸਭਾ ਕੇਦਰੀ ਮੰਤਰੀ ਤਿਵਾੜੀ ਨੇ ਗ੍ਰਾਂਟ ਜਾਰੀ ਕਰਨ ਦੇ ਮਾਮਲੇ ’ਚ ਸਿੱਖਿਆ ਖੇਤਰ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਨੇ ਬੱਚਿਆਂ ਨੂੰ ਆਪਣਾ ਧਿਆਨ ਪੜ੍ਹਾਈ ’ਤੇ ਲਗਾਉਂਦਿਆਂ ਵਧੀਆ ਪ੍ਰਦਰਸ਼ਨ ਕਰਨ ਦੀ ਪ੍ਰੇਰਨਾ ਦਿੱਤੀ, ਤਾਂ ਜੋ ਉਹ ਆਪਣੇ ਪਿੰਡ, ਸ਼ਹਿਰ, ਸੂਬੇ ਤੇ ਦੇਸ਼ ਦਾ ਨਾਂ ਰੋਸ਼ਨ ਕਰ ਸਕਣ।
ਉਨ੍ਹਾਂ ਨੇ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈ¤ਕ ਹੈ¤ਡ ਮਾਸਟਰ ਮੁਖਤਿਆਰ ਸਿੰਘ ਨੂੰ ਭੇਂਟ ਕੀਤਾ। ਜਿਨ੍ਹਾਂ ਨੇ ਕੇਂਦਰੀ ਮੰਤਰੀ ਤਿਵਾੜੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਪਟਨ ਸ਼ਿੰਗਾਰਾ ਸਿੰਘ, ¦ਬੜਦਾਰ ਪ੍ਰੀਤਮ ਸਿੰਘ, ਲਤਿੰਦਰ ਦੋਸਾਂਝ ਡੈਨੀ, ਅਮਰਪ੍ਰੀਤ ਔਲਖ, ਸਤਵਿੰਦਰ ਜਵੱਦੀ, ਗੁਰਦੀਪ ਸਿੰਘ ਵਾਲੀਆ, ਮਨਜੀਤ ਸਿੰਘ, ਪਿਆਰਾ ਸਿੰਘ, ਪਲਵਿੰਦਰ ਤੱਗੜ, ਸਾਬਕਾ ਸਰਪੰਚ ਜੱਗਾ ਸਿੰਘ, ਸੂਬੇਦਾਰ ਗੁਰਨਾਮ ਸਿੰਘ, ਪੰਚ ਬਲਜੀਤ ਸਿੰਘ, ਮਹਿੰਦਰ ਸਿੰਘ, ਰੁਲਦੂ ਬੱਲੋਵਾਲ, ਪੰਚ ਨਿਰਮਲ ਸਿੰਘ, ਬਚਨ ਸਿੰਘ ਵੀ ਮੌਜ਼ੂਦ ਰਹੇ।