ਲੁਧਿਆਣਾ,(ਪ੍ਰੀਤੀ ਸ਼ਰਮਾ) – ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਮਨੀਸ਼ ਤਿਵਾੜੀ ਨੇ ਭਾਰਤ ਸਰਕਾਰ ਦੇ ਸਾਬਕਾ ਫੌਜ਼ੀਆਂ ਨੂੰ ਇਕ ਰੈਂਕ, ਇਕ ਪੈਨਸ਼ਨ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ।
ਇਥੇ ਜ਼ਾਰੀ ਬਿਆਨ ’ਚ ਤਿਵਾੜੀ ਨੇ ਦੇਸ਼ ਦੇ ਸਾਬਕਾ ਫੌਜ਼ੀਆਂ ਦੀ ਲੰਮੇ ਸਮੇਂ ਤੋਂ ਚੱਲਦੀ ਆ ਰਹੀ ਮੰਗ ਨੂੰ ਮੰਨਣ ਲਈ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਵਿੱਤ ਮੰਤਰੀ ਪੀ. ਚਿਦੰਬਰਮ ਦਾ ਧੰਨਵਾਦ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਹਜ਼ਾਰਾਂ ਸਾਬਕਾ ਫੌਜ਼ੀਆਂ ਨੂੰ ਫਾਇਦਾ ਪਹੁੰਚਾਏਗਾ।
ਕੇਂਦਰੀ ਮੰਤਰੀ ਨੇ ਬਜਟ ਦੌਰਾਨ ਲਏ ਗਏ ਹੋਰਨਾਂ ਮੁੱਖ ਫੈਸਲਿਆਂ ਦੀ ਵੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਵਿੱਤ ਮੰਤਰੀ ਨੇ ਬਿਨ੍ਹਾਂ ਕੋਈ ਨਵਾਂ ਟੈਕਸ ਲਗਾਉਂਦਿਆਂ ਕਈ ਖੇਤਰਾਂ ਨੂੰ ਰਾਹਤ ਪਹੁੰਚਾ ਕੇ ਸ਼ਾਨਦਾਰ ਫਰਜ਼ ਨਿਭਾਇਆ ਹੈ। ਹਾਲਾਂਕਿ ਇਸ ਸਾਲ ਲੋਕ ਸਭਾ ਚੋਣਾਂ ਤੈਅ ਹੋਣ ਕਾਰਨ ਇਹ ਸਿਰਫ ਅੰਤਰਿਮ ਬਜਟ ਹੈ, ਪਰ ਦੇਸ਼ ਦੇ ਵਿਕਾਸ ਤੇ ਤਰੱਕੀ ਦੀ ਦਿਸ਼ਾ ਤੈਅ ਕਰਨ ’ਚ ਇਸਦੀ ਅਹਿਮ ਭੂਮਿਕਾ ਰਹੇਗੀ।