ਲੁਧਿਆਣਾ,(ਪ੍ਰੀਤੀ ਸ਼ਰਮਾ) – ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਨੇ ਦਾਅਵੇ ਨਾਲ ਕਿਹਾ ਹੈ ਕਿ ਪੂਰੇ ਦੇਸ਼ ਵਿੱਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ ਦੇ ਹੱਕ ਵਿੱਚ ਹਵਾ ਚੱਲ ਰਹੀ ਹੈ ਅਤੇ ਲੋਕ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣ ਦਾ ਮਨ ਬਣਾਈ ਬੈਠੇ ਹਨ। ਇਸੇ ਤਰ੍ਹਾਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਦੀ ਚੱਲ ਰਹੀ ਸੁਨਾਮੀ ਮੂਹਰੇ ਵਿਰੋਧੀ ਪਾਰਟੀਆਂ ਦਾ ਟਿਕ ਸਕਣਾ ਨਾ-ਮੁਮਕਿਨ ਹੈ।
ਅੱਜ ਸਥਾਨਕ ਤਾਜਪੁਰ ਸੜਕ ’ਤੇ 135 ਕਰੋੜ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਸਾਂਝੇ ਜਲ ਸੋਧਕ ਪਲਾਂਟ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਪੂਰੇ ਦੇਸ਼ ਵਿੱਚ ਕੌਮੀ ਜਮਹੂਰੀ ਗਠਜੋੜ ਦੇ ਪੱਖ ਵਿੱਚ ਹਵਾ ਚੱਲ ਰਹੀ ਹੈ ਅਤੇ ਲੋਕ ਕਾਂਗਰਸ ਅਤੇ ਇਸਦੀਆਂ ਸਹਿਯੋਗੀ ਪਾਰਟੀਆਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣ ਲਈ ਉਤਾਵਲੀਆਂ ਹਨ। ਉਨ੍ਹਾਂ ਸੂਬੇ ਵਿੱਚ ਕਾਂਗਰਸ, ਪੀਪਲਜ਼ ਪਾਰਟੀ ਆਫ਼ ਪੰਜਾਬ ਅਤੇ ਆਮ ਆਦਮੀ ਪਾਰਟੀ ਦੇ ਭਵਿੱਖ ਬਾਰੇ ਪੁੱਛੇ ਸਵਾਲ ਦੇ ਜਵਾਬ ਬਾਰੇ ਉਨ੍ਹਾਂ ਕਿਹਾ ਕਿ ਇਹ ਤਿੰਨੇ ਪਾਰਟੀਆਂ ਰਾਜਸੀ ਬੇਚੈਨੀ ਦਾ ਸ਼ਿਕਾਰ ਹੋ ਗਈਆਂ ਹਨ ਅਤੇ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੂੰ ਸੁੱਝ ਨਹੀਂ ਰਿਹਾ ਹੈ ਕਿ ਉਹ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਿਹੜੀ ਰਣਨੀਤੀ ਤਿਆਰ ਕਰਨ ਜਾਂ ਕਿਸ ਪਾਰਟੀ ਨਾਲ ਸਮਝੌਤਾ ਕਰਨ। ਉਨ੍ਹਾਂ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਆਪਣੇ 7 ਸਾਲ ਦੇ ਕਾਰਜਕਾਲ ਦੌਰਾਨ ਸੂਬੇ ਦਾ ਸਰਬਪੱਖੀ ਵਿਕਾਸ ਕਰਨ ਨੂੰ ਪਹਿਲ ਦਿੱਤੀ ਹੈ। ਕੇਂਦਰ ਸਰਕਾਰ ਦੇ ਪੈਰ-ਪੈਰ ’ਤੇ ਮਤਰੇਈ ਮਾਂ ਵਾਲੇ ਸਲੂਕ ਦੇ ਬਾਵਜੂਦ ਪੰਜਾਬ ਅੰਦਰ ਵਿਕਾਸ ਦੀ ਹਨੇਰੀ ਚੱਲ ਰਹੀ ਹੈ ਅਤੇ ਆਗਾਮੀ ਲੋਕ ਸਭਾ ਚੋਣਾਂ ਸੰਬੰਧੀ ਲੋਕਾਂ ਵਿੱਚ ਜਾਣ ਲਈ ਵਿਰੋਧੀ ਪਾਰਟੀਆਂ ਨੂੰ ਕੋਈ ਮੁੱਦਾ ਨਹੀਂ ਲੱਭ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਦੀ ਇੱਕ ਲੜੀ ਤਹਿਤ ਸੂਬੇ ਦੀਆਂ ਸਾਰੀਆਂ ਨਦੀਆਂ ਅਤੇ ਨਾਲਿਆਂ ਦੀ ਸਫਾਈ ਦਾ ਕੰਮ ਕੀਤਾ ਜਾਣਾ ਹੈ। ਇਹ ਕਾਰਜ ਅਗਲੇ ਡੇਢ ਸਾਲ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਸਾਂਝੇ ਜਲ ਸੋਧਕ ਪਲਾਂਟ ਨੂੰ ਸ਼ਹਿਰ ਲੁਧਿਆਣਾ ਸਮੇਤ ਸਮੁੱਚੇ ਮਾਲਵਾ ਖੇਤਰ ਲਈ ਵਰਦਾਨ ਦਾ ਦਰਜਾ ਦਿੰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਇਸ ਪਲਾਂਟ ਦੇ ਚਾਲੂ ਹੋਣ ਨਾਲ ਜਿੱਥੇ ਰੰਗਾਈ ਨਾਲ ਸੰਬੰਧਤ ਸਨਅਤਾਂ ਦਾ ਪ੍ਰਦੂਸ਼ਿਤ ਪਾਣੀ ਸਾਫ਼ ਹੋ ਕੇ ਬੁੱਢੇ ਨਾਲੇ ਵਿੱਚ ਪਵੇਗਾ, ਉਥੇ ਇਹੀ ਪਾਣੀ ਸਨਅਤੀ ਲੋੜਾਂ ਨੂੰ ਪੂਰਾ ਕਰਨ ਵਿੱਚ ਵੀ ਦੁਬਾਰਾ ਵਰਤਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਮਾਲਵਾ ਖੇਤਰ ਜੋ ਕਿ ਬੁੱਢੇ ਨਾਲੇ ਦੇ ਪਾਣੀ ਨਾਲ ਕੈਂਸਰ ਵਰਗੀ ਬਿਮਾਰੀ ਦਾ ਸ਼ਿਕਾਰ ਹੋ ਗਿਆ ਸੀ, ਇਸ ਪਲਾਂਟ ਦੇ ਚੱਲਣ ਨਾਲ ਪੂਰੇ ਖਿੱਤੇ ਨੂੰ ਕੈਂਸਰ ਦੀ ਬਿਮਾਰੀ ਤੋਂ ਨਿਜ਼ਾਤ ਮਿਲੇਗੀ।
ਉਨ੍ਹਾਂ ਦੱਸਿਆ ਕਿ ਅਕਾਲੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਸਨਅਤੀ ਸ਼ਹਿਰ ਲੁਧਿਆਣਾ ਦੇ ਵਿਕਾਸ ਲਈ ਵਿਸ਼ੇਸ਼ ਕਦਮ ਚੁੱਕੇ ਗਏ ਹਨ। ਸ਼ਹਿਰ ਦੀ ਕਾਇਆ ਕਲਪ ਕਰਨ ਲਈ 2000 ਕਰੋੜ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ, ਜੋ ਕਿ ਅਗਲੇ ਢਾਈ ਸਾਲਾਂ ਵਿੱਚ ਮੁਕੰਮਲ ਕਰ ਲਏ ਜਾਣਗੇ। ਸ਼ਹਿਰ ਵਿੱਚ ਮੈਟਰੋ ਸ਼ੁਰੂ ਕਰਨ ਦੇ ਨਾਲ-ਨਾਲ ਸ਼ਹਿਰ ਨੂੰ ਹੋਰ ਸ਼ਹਿਰਾਂ ਨਾਲ ਜੋੜਦੀਆਂ ਸਾਰੀਆਂ ਸੜਕਾਂ 6 ਜਾਂ 8 ਮਾਰਗੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਐਲਾਨ ਕੀਤਾ ਕਿ ਹਲਕਾ ਲੁਧਿਆਣਾ ਪੂਰਬੀ ਵਿੱਚ ਸਿੱਖਿਆ ਦਾ ਪੱਧਰ ਉ¤ਚਾ ਚੁੱਕਣ ਲਈ 10ਵੀਂ ਅਤੇ 12ਵੀਂ ਦੇ ਹੋਰ ਸਕੂਲ ਸ਼ੁਰੂ ਕੀਤੇ ਜਾਣਗੇ। ਕਲੋਨੀਆਂ ਵਿੱਚ ਰਹਿਣ ਵਾਲੇ ਵਸਨੀਕਾਂ ਨੂੰ ਮਲਕੀਅਤ ਦੇ ਹੱਕ ਦਿਵਾਉਣ ਲਈ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਬਾਈਪਾਸ ਸੜਕ ਨੂੰ ਸਡਿਊਲਡ ਸੜਕ ਦਾ ਦਰਜਾ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਹੁਣ ਇਸ ਖੇਤਰ ਦੇ ਨਕਸ਼ੇ ਪਾਸ ਕਰਾਉਣ ਵਿੱਚ ਕੋਈ ਦਿੱਕਤ ਪੇਸ਼ ਨਹੀਂ ਆਇਆ ਕਰੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਪਾਰੀ ਵਰਗ ਦੀਆਂ ਮੁਸ਼ਕਿਲਾਂ ਘਟਾਉਣ ਅਤੇ ਵਪਾਰ ਵਿੱਚ ਵਾਧਾ ਕਰਨ ਲਈ ਲਾਗੂ ਕੀਤੀ ਗਈ ਰਾਹਤ ਯੋਜਨਾ ਨਾਲ ਹੁਣ ਵਪਾਰੀ ਵੀਰਾਂ ਨੂੰ ਆਪਣੇ ਵਪਾਰ ਦਾ ਹਿਸਾਬ ਕਿਤਾਬ ਰੱਖਣ ਲਈ ਲੰਮੇ ਚੌੜੇ ਬਹੀਆਂ ਖਾਤੇ ਰੱਖਣ ਦੀ ਲੋੜ ਨਹੀਂ ਹੈ। ਰਾਹਤ ਯੋਜਨਾ ਤਹਿਤ ਹੁਣ ਵਪਾਰੀ ਉ¤ਕਾ ਪੁੱਕਾ ਅਤੇ ਬਹੁਤ ਹੀ ਮਾਮੂਲੀ ਟੈਕਸ ਅਦਾ ਕਰਕੇ ਆਪਣੇ ਆਪ ਨੂੰ ਕਰ ਤੇ ਆਬਕਾਰੀ ਵਿਭਾਗ ਕੋਲ ਦਰਜ ਕਰਵਾ ਸਕਦੇ ਹਨ। ਜਿਸ ਤਹਿਤ ਕਰ ਤੇ ਆਬਕਾਰੀ ਵਿਭਾਗ ਦਾ ਕੋਈ ਵੀ ਅਧਿਕਾਰੀ ਕਮਿਸ਼ਨਰ ਦੀ ਮਨਜ਼ੂਰੀ ਤੋਂ ਬਿਨਾ ਕਿਸੇ ਦੁਕਾਨ ਆਦਿ ਦੀ ਤਲਾਸ਼ੀ ਨਹੀਂ ਲੈ ਸਕੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀਆਂ ਲੋੜਾਂ ਨੂੰ ਮੁੱਖ ਰੱਖ ਕੇ ਕਾਰਜ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਗਈ ਵਪਾਰੀ ਰਾਹਤ ਯੋਜਨਾ ਨਾਲ ਵਪਾਰੀਆਂ ਨੂੰ ਆਪਣਾ ਵਪਾਰ ਚਾਲੂ ਰੱਖਣ ਦੇ ਨਾਲ-ਨਾਲ ਵਾਧਾ ਕਰਨ ਵਿੱਚ ਬਹੁਤ ਸਹਿਯੋਗ ਮਿਲ ਰਿਹਾ ਹੈ। ਵਪਾਰੀਆਂ ਨੂੰ ਸੂਬੇ ਦੀ ਤਰੱਕੀ ਦੀ ਰੀੜ ਦੀ ਹੱਡੀ ਕਰਾਰ ਦਿੰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਵੇਂ ਪਾਵਰ ਪਲਾਂਟ ਲੱਗਣ ਨਾਲ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣਨ ਨਾਲ ਅਗਲੇ ਛੇ ਮਹੀਨਿਆਂ ’ਚ ਕਿਸਾਨਾਂ ਨੂੰ ਖੇਤੀਬਾੜੀ ਲਈ ਟਿਊਬਵੈ¤ਲ ਕੁਨੈਕਸ਼ਨ ਡਿਮਾਂਡ ’ਤੇ ਹੀ ਮਿਲ ਜਾਇਆ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹਰੇਕ ਵਿਅਕਤੀ ਨੂੰ ਸਾਫ਼ ਪੀਣ ਵਾਲਾ ਪਾਣੀ ਅਤੇ ਮੁਕੰਮਲ ਸੀਵਰੇਜ਼ ਸਿਸਟਮ ਸਥਾਪਤ ਕਰਨ ਲਈ ਸ਼ੁਰੂ ਕੀਤੇ ਕਾਰਜਾਂ ਤੋਂ ਇਲਾਵਾ ਪੱਕੀਆਂ ਅਤੇ ਸਾਫ਼ ਗਲੀਆਂ ਨਾਲੀਆਂ ਮੁਹੱਈਆ ਕਰਾਉਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਅਗਲੇ ਦੋ ਸਾਲਾਂ ਵਿੱਚ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ ਦੇਖਣਯੋਗ ਹੋਵੇਗਾ। ਸ੍ਰ. ਬਾਦਲ ਨੇ ਕਿਹਾ ਕਿ ਸੂਬੇ ਦੀ ਅਕਾਲੀ-ਭਾਜਪਾ ਸਰਕਾਰ ਵੱਲੋਂ ਲੋਕਾਂ ਦੇ ਜੀਵਨ ਪੱਧਰ ਨੂੰ ਹੋਰ ਉ¤ਚਾ ਚੁੱਕਣ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦ ਅਤੇ ਗਰੀਬ ਲੋਕਾਂ ਦੇ ਆਰਥਿਕ ਵਿਕਾਸ ਲਈ ਆਟਾ-ਦਾਲ, ਡਾ. ਹਰਗੋਬਿੰਦ ਖੁਰਾਣਾ ਵਜ਼ੀਫਾ, ਮਾਈ ਭਾਗੋ ਵਿਦਿਆ, ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਐਲਾਨ ਕੀਤਾ ਕਿ ਨਵੀਂ ਆਟਾ ਦਾਲ ਯੋਜਨਾ ਤਹਿਤ ਅਗਲੇ ਕੁਝ ਦਿਨਾਂ ਤੋਂ ਸੂਬੇ ਦੇ 30 ਲੱਖ ਪਰਿਵਾਰਾਂ ਨੂੰ ਇੱਕ ਰੁਪਏ ਕਿੱਲੋ ਦੇ ਹਿਸਾਬ ਨਾਲ ਆਟਾ ਮੁਹੱਈਆ ਕਰਵਾਇਆ ਜਾਇਆ ਕਰੇਗਾ।
ਕਿਸਾਨੀ ਦੀ ਮਾੜੀ ਹਾਲਤ ਲਈ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਜਿੰਮੇਵਾਰ ਠਹਿਰਾਉਂਦਿਆਂ ਸ੍ਰ. ਬਾਦਲ ਨੇ ਕਿਹਾ ਕਿ ਆਏ ਦਿਨ ਵਧ ਰਹੀ ਡੀਜ਼ਲ, ਖਾਦਾਂ, ਕੀਟਨਾਸ਼ਕਾਂ ਤੇ ਖੇਤੀ ਲਾਗਤਾਂ ਦੀ ਕੀਮਤ ਅਤੇ ਫਸਲਾਂ ਦੇ ਸਮਰਥਨ ਮੁੱਲ ਵਿੱਚ ਲੋੜੀਂਦਾ ਵਾਧਾ ਨਾ ਕਰਨ ਦੇ ਕਰਕੇ ਹੀ ਪੰਜਾਬ ਦੀ ਕਿਸਾਨੀ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਗਾਮੀ ਲੋਕ ਸਭਾ ਚੋਣਾਂ ਵਿੱਚ ਸ੍ਰ. ਮਨਪ੍ਰੀਤ ਸਿੰਘ ਇਯਾਲੀ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਅਤੇ ਕੇਂਦਰ ਵਿੱਚੋਂ ਕਾਂਗਰਸ ਪਾਰਟੀ ਨੂੰ ਬਾਹਰ ਦਾ ਰਸਤਾ ਦਿਖਾ ਦੇਣ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਲਈ ਜ਼ਰੂਰੀ ਹੈ ਕਿ ਕੇਂਦਰ ਵਿੱਚ ਐ¤ਨ. ਡੀ. ਏ. ਦੀ ਸਰਕਾਰ ਲਿਆਂਦੀ ਜਾਵੇ ਅਤੇ ਸ੍ਰੀ ਨਰਿੰਦਰ ਮੋਦੀ ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਇਆ ਜਾਵੇ। ਸ੍ਰੀ ਮੋਦੀ ਹੀ ਦੇਸ਼ ਦੇ ਲੋਕਾਂ ਦੀਆਂ ਖੁਹਾਇਸ਼ਾਂ ’ਤੇ ਖ਼ਰਾ ਉ¤ਤਰਨ ਦਾ ਦਮ ਰੱਖਦੇ ਹਨ।
ਇਸ ਤੋਂ ਪਹਿਲਾਂ ਸਵਾਗਤ ਕਰਦਿਆਂ ਹਲਕਾ ਵਿਧਾਇਕ ਸ੍ਰ. ਰਣਜੀਤ ਸਿੰਘ ਢਿੱਲੋਂ ਨੇ ਹਲਕਾ ਪੂਰਬੀ ਦੇ ਕਰਵਾਏ ਗਏ ਵਿਕਾਸ ਦਾ ਵੇਰਵਾ ਦਿੰਦਿਆਂ ਸ੍ਰ. ਬਾਦਲ ਨੂੰ ਅਪੀਲ ਕੀਤੀ ਕਿ ਹਲਕੇ ਦੀਆਂ ਰਹਿੰਦੀਆਂ ਲੋੜਾਂ ਨੂੰ ਵੀ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ ਤਾਂ ਜੋ ਹਲਕੇ ਦਾ ਸਰਬਪੱਖੀ ਵਿਕਾਸ ਸੰਭਵ ਹੋ ਸਕੇ। ਲੋਕ ਸਭਾ ਹਲਕਾ ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਸਾਂਝੇ ਉਮੀਦਵਾਰ ਸ੍ਰ. ਮਨਪ੍ਰੀਤ ਸਿੰਘ ਇਯਾਲੀ ਨੇ ਸ੍ਰ. ਬਾਦਲ ਅਤੇ ਪਾਰਟੀ ਦਾ ਉਨ੍ਹਾਂ ਨੂੰ ਉਮੀਦਵਾਰ ਬਣਾਉਣ ’ਤੇ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਉਹ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ ਅਤੇ ਸਮੁੱਚੇ ਲੋਕ ਸਭਾ ਹਲਕਾ ਲੁਧਿਆਣਾ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲੋਕ ਨਿਰਮਾਣ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ. ਹੀਰਾ ਸਿੰਘ ਗਾਬੜੀਆ, ਸ੍ਰੀਮਤੀ ਸੀਮਾ ਜੈਨ ਆਈ. ਏ. ਐ੍ਯਸ. ਸਕੱਤਰ ਵਾਤਾਵਰਨ ਵਿਭਾਗ, ਸ੍ਰੀ ਰਾਹੁਲ ਤਿਵਾੜੀ ਵਿਸ਼ੇਸ਼ ਪ੍ਰਮੁੱਖ ਸਕੱਤਰ ਉ¤ਪ ਮੁੱਖ ਮੰਤਰੀ, ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ, ਸ੍ਰੀਮਤੀ ਸ਼ਰੂਤੀ ਸਿੰਘ ਕਮਿਸ਼ਨਰ ਨਗਰ ਨਿਗਮ ਲੁਧਿਆਣਾ, ਸ੍ਰ. ਰਵਿੰਦਰ ਸਿੰਘ ਆਈ. ਏ. ਐ੍ਯਸ. ਚੇਅਰਮੈਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਮੇਅਰ ਸ੍ਰ. ਹਰਚਰਨ ਸਿੰਘ ਗੋਹਲਵੜੀਆ, ਸੀਨੀਅਰ ਅਕਾਲੀ ਆਗੂ ਸ੍ਰ. ਅਮਰਜੀਤ ਸਿੰਘ ਭਾਟੀਆ, ਡਾਇੰਗ ਇੰਡਸਟਰੀਜ਼ ਦੇ ਸ੍ਰੀ ਅਸ਼ੋਕ ਮੱਕੜ, ਸ੍ਰੀ ਅਸ਼ਵਨੀ ਪਾਸੀ, ਬੌਬੀ ਜਿੰਦਲ, ਕੇਸ਼ਵ ਵਿੱਜ, ਰਜਤ ਸੂਦ, ਵਿਜੇ ਮੁਲਤਾਨੀ, ਵਿਮਲ ਨਾਰੰਗ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਹਾਜ਼ਰ ਸਨ।