ਲੁਧਿਆਣਾ,(ਪ੍ਰੀਤੀ ਸ਼ਰਮਾ) – ਐਂਤਕੀ ਚੋਣ ਡਿਊਟੀ ਕਰਨ ਵਾਲੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਪੋਸਟਲ ਬੈਲਟ ਪੇਪਰ ਦੇ ਨਾਲ-ਨਾਲ ਚੋਣ ਡਿਊਟੀ ਸਰਟੀਫਿਕੇਟ ਵੀ ਜਾਰੀ ਕੀਤੇ ਜਾਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਅਗਰਵਾਲ ਨੇ ਦੱਸਿਆ ਕਿ ਜੋ ਅਧਿਕਾਰੀ ਜਾਂ ਮੁਲਾਜ਼ਮ ਆਪਣੇ ਲੋਕ ਸਭਾ ਹਲਕੇ ਵਿੱਚ ਹੀ ਚੋਣ ਡਿਊਟੀ ਨਿਭਾਉਣਗੇ, ਉਨ੍ਹਾਂ ਨੂੰ ਚੋਣ ਡਿਊਟੀ ਸਰਟੀਫਿਕੇਟ ਜਾਰੀ ਕੀਤੇ ਜਾਣਗੇ, ਜਿਸ ਨੂੰ ਦਿਖਾ ਕੇ ਉਹ ਆਪਣੇ ਡਿਊਟੀ ਵਾਲੇ ਸਥਾਨ ’ਤੇ ਹੀ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ। ਜਦਕਿ ਆਪਣੇ ਲੋਕ ਸਭਾ ਹਲਕੇ ਤੋਂ ਬਾਹਰ ਡਿਊਟੀ ਦੇਣ ਵਾਲੇ ਅਧਿਕਾਰੀ ਜਾਂ ਮੁਲਾਜ਼ਮ ਨੂੰ ਪਹਿਲਾਂ ਦੀ ਤਰ੍ਹਾਂ ਪੋਸਟਲ ਬੈਲਟ ਪੇਪਰ ਹੀ ਜਾਰੀ ਕੀਤੇ ਜਾਣਗੇ।