ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਫਿਜ਼ੀਕਲ ਕਾਲਜ ਨੇ ਬੀਤੇ ਦਿਨੀ ਫੁੱਟਬਾਲ ਇੰਟਰਾਮਿਊਰਲ ਕਰਵਾਇਆ। ਇਸ ਖੇਡ ਮੁਕਾਬਲੇ ਵਿਚ ਬੀ.ਪੀ.ਏ. ਦੇ ਸਾਰੇ ਸਮੈਸਟਰਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਫਾਈਨਲ ਵਿਚ ਦੂਜੇ ਸਮੈਸਟਰ ਦੇ ਵਿਦਿਆਰਥੀਆਂ ਨੇ ਚੌਥੈ ਸਮੈਸਟਰ ਦੇ ਵਿਦਿਆਰਥੀਆਂ ਨੂੰ 4-0 ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ । ਜਸਵਿੰਦਰ ਸਿੰਘ (ਬੀ.ਪੀ.ਏ.) ਚੌਥੇ ਸਮੈਸਟਰ ਨੂੰ ਬੈਸਟ ਖਿਡਾਰੀ ਐਲਾਨਿਆ ਗਿਆ ।
ਫਿਜ਼ੀਕਲ ਐਜੂਕੇਸ਼ਨ ਦੇ ਮੁਖੀ ਡਾ: ਰਵਿੰਦਰ ਸੂਮਲ ਨੇ ਇਸ ਸਬੰਧੀ ਬੋਲਦਿਆਂ ਕਿਹਾ ਕਿ ਇੰਟਰ ਮਿਊਰਲ ਕਿਸੇ ਵੀ ਵਿੱਦਿਅਕ ਅਦਾਰੇ ਦੀ ਚਾਰਦੀਵਾਰੀ ਵਿਚ ਕਰਵਾਏ ਜਾਣ ਵਾਲੇ ਮੁਕਾਬਲੇ ਹਨ । ਇਨ੍ਹਾਂ ਸਦਕਾ ਖਿਡਾਰੀਆਂ ਵਿਚ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਦੇ ਨਾਲ ਖੇਡ-ਭਾਵਨਾ ਵੀ ਪ੍ਰਬਲ ਹੁੰਦੀ ਹੈ ।
ਗੁਰੁ ਕਾਸ਼ੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ: ਨਛੱਤਰ ਸਿੰਘ ਮੱਲ੍ਹੀ ਨੇ ਇਸ ਆਯੋਜਨ ਸਬੰਧੀ ਸਰਰਿਕ ਸਿੱਖਿਆ ਵਿਭਾਗ ਦੇ ੳੁੱਦਮ ਦੀ ਸ਼ਲਾਘਾ ਕੀਤੀ ਅਤੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿਚ ਪੂਰੀ ਤਨਦੇਹੀ ਨਾਲ ਭਾਗ ਲੈਣ ਲਈ ਪ੍ਰੇਰਿਆ । ਇਸ ਮੌਕੇ ਪ੍ਰੋ. ਸੁਖਦੀਪ ਰਾਣੀ, ਪ੍ਰੋ. ਸੁਰਿੰਦਰ ਕੌਰ ਮਾਹੀ ਅਤੇ ਪ੍ਰੋ. ਕੇ. ਪੀ. ਐਸ ਮਾਹੀ ਵੀ ਹਾਜ਼ਰ ਸਨ ।