ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਲਵੰਡੀ ਸਾਬ੍ਹੋ (ਬਠਿੰਡਾ) ਵਿਖੇ ਬੁੱਢਾ ਦਲ ਹੈੱਡਕੁਆਟਰ ਕੋਲ ਸਥਿਤ ਇਕ ਗੁਰਦੁਆਰਾ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਦੇ ਸਮੇਂ ਦੋ ਨੌਜਵਾਨਾਂ ਦੇ ਡੁੱਬ ਜਾਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈੱਸ ਨੋਟ ‘ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਗੁਰੂ-ਘਰ ਦੀ ਕਾਰ-ਸੇਵਾ ਵਿੱਚ ਹਿੱਸਾ ਲੈਣ ਆਏ ਨੌਜਵਾਨਾਂ ਨਾਲ ਵਾਪਰੀ ਇਹ ਘਟਨਾ ਬਹੁਤ ਦੁਖਦਾਈ ਹੈ। ਸਤਿਗੁਰੂ ਦੇ ਭਾਣੇ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ ਅਤੇ ਉਸ ਦੀ ਰਜ਼ਾ ‘ਚ ਹੀ ਰਹਿਣਾ ਪੈਂਦਾ ਹੈ। ਉਨ੍ਹਾਂ ਪਵਿੱਤਰ ਸਰੋਵਰ ‘ਚ ਡੁੱਬ ਜਾਣ ਵਾਲੇ ਨੌਜਵਾਨਾਂ ਲਈ ਸਤਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਤੇ ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।