ਨਵੀਂ ਦਿੱਲੀ : “ਅਹਿਸਾਸ ਇਕ ਪ੍ਰਯਾਸ ਕਮੇਟੀ” ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੇਮ ਨਗਰ ਵੱਲੋਂ ਖਾਲਸਾ ਸਿਰਜਨਾ ਦਿਹਾੜੇ ਨੂੰ ਮਨਾਉਂਦੇ ਹੋਏ ਨਗਰ ਕੀਰਤਨ ਅਤੇ ਕੀਰਤਨ ਦਰਬਾਰ ਕਰਵਾਏ ਗਏ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਜ਼ਿਲੈਂਸ ਟੀਮ ਦੇ ਵਾਈਸ ਚੇਅਰਮੈਨ ਅਤੇ ਗੁਰਦੁਆਰਾ ਪ੍ਰੇਮ ਨਗਰ ਦੇ ਮੀਤ ਪ੍ਰਧਾਨ ਭੁਪਿੰਦਰਪਾਲ ਸਿੰਘ (ਹੰਨੀ) ਨੇ ਜਾਨਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੀ ਕਮੇਟੀ ਵੱਲੋਂ ਗੁਰਦੁਆਰਾ ਪ੍ਰੇਮ ਨਗਰ ਤੋਂ ਜਨਕਪੁਰੀ ਭਾਰਤੀ ਕਾਲਜ ਦੇ ਸਾਹਮਣੇ ਦਸ਼ਹਿਰਾ ਮੈਦਾਨ ਤਕ ਨਗਰ ਕੀਰਤਨ ਸਜਾਇਆ ਗਿਆ ਤੇ ਉਸ ਉਪਰੰਤ ਹੋਏ ਕੀਰਤਨ ਸਮਾਗਮ ‘ਚ ਪੰਥ ਪ੍ਰਸਿੱਧ ਰਾਗੀ ਜੱਥੇ ਭਾਈ ਮਨਪ੍ਰੀਤ ਸਿੰਘ ਜੀ ਕਾਨਪੂਰੀ, ਭਾਈ ਦਵਿੰਦਰ ਸਿੰਘ ਜੀ ਅਤੇ ਭਾਈ ਸ਼ੋਕੀਨ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਅਮਰਜੀਤ ਸਿੰਘ ਜੀ ਪਟਿਆਲਾ ਵਾਲੇ ਤੇ ਭਾਈ ਰਵਿੰਦਰ ਸਿੰਘ ਜੀ ਦਿੱਲੀ ਵਾਲਿਆ ਨੇ ਕੀਰਤਨ ਅਤੇ ਗਿਆਨੀ ਜਸਵਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਕਾਰਜ ਦੀ ਵਿਸ਼ੇਸ਼ਤਾ ਇਹ ਰਹੀ ਕਿ ਇਨ੍ਹਾਂ ਸਮਾਗਮਾਂ ਵਿਚ ਸਾਰੇ ਧਰਮਾਂ ਦੇ ਲੋਕਾਂ ਨੇ ਹਾਜਰੀ ਭਰ ਸੰਗਤ ਦੀ ਸੇਵਾ ਕਰਕੇ ਖਾਲਸਾ ਪੰਥ ਦੀ ਇਸ ਵੱਡਮੁੱਲੀ ਵਿਰਾਸਤ ਨੂੰ ਯਾਦਗਾਰ ਬਨਾ ਦਿੱਤਾ।