ਮੁਹਾਲੀ :- ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਥਾਪੜਾ ਪ੍ਰਾਪਤ ਸਿੱਖ ਕੌਮ ਦੇ ਮਾਣਮੱਤੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਚੱਪੜਚਿੜੀ ਦੇ ਮੈਦਾਨ ਤੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੀਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਫ਼ਤਹਿ ਮਾਰਚ ਆਯੋਜਿਤ ਕੀਤਾ ਗਿਆ। ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਹਜੂਰੀ ਰਾਗੀ ਭਾਈ ਅੰਮ੍ਰਿਤਬੀਰ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਅਰਦਾਸ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਨੇ ਕੀਤੀ। ਉਪਰੰਤ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ‘ਚ ਸ਼ੁਰੂ ਹੋਏ ਫ਼ਤਹਿ ਮਾਰਚ ਵਿੱਚ ਵੱਖ-ਵੱਖ ਧਾਰਮਿਕ ਸਭਾ ਸੁਸਾਇਟੀਆਂ, ਟਕਸਾਲਾਂ, ਸਿੰਘ ਸਭਾਵਾਂ, ਬੈਂਡ ਤੇ ਗੱਤਕਾ ਪਾਰਟੀਆਂ ਤੇ ਨਿਹੰਗ ਸਿੰਘ ਜਥੇਬੰਦੀਆਂ ਨੇ ਖਾਲਸਾਈ ਜਾਹੋ-ਜਲਾਲ ਨਾਲ ਘੋੜਿਆਂ ਤੇ ਹਾਥੀਆਂ ਸਮੇਤ ਸ਼ਮੂਲੀਅਤ ਕੀਤੀ।
ਫ਼ਤਹਿ ਮਾਰਚ ਦੀ ਆਰੰਭਤਾ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ੧੨ ਮਈ ੧੭੧੦ ਈ: ਨੂੰ ਬਾਬਾ ਬੰਦਾ ਸਿੰਘ ਦੀ ਅਗਵਾਈ ਹੇਠ ਖਾਲਸਾ ਫੌਜਾਂ ਵੱਲੋਂ ਚੱਪੜਚਿੜੀ ਦੇ ਇਤਿਹਾਸਕ ਮੈਦਾਨ ਵਿੱਚ ਸੂਬਾ ਸਰਹਿੰਦ ਵਜੀਰ ਖਾਂ ਨੂੰ ਮਾਰ ਮੁਕਾਇਆ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਲਖਤੇ ਜਿਗਰ ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ‘ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਦਾ ਬਦਲਾ ਲਿਆ। ਇਸ ਤਰਾਂ ੧੪ ਮਈ ੧੭੧੦ ਈ: ਨੂੰ ਸਿੰਘਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਦੀ ਅਗਵਾਈ ‘ਚ ਪੂਰਨ ਤੌਰ ਤੇ ਸਰਹਿੰਦ ਫਤਹਿ ਕਰ ਲਈ। ਬਾਬਾ ਬੰਦਾ ਸਿੰਘ ਬਹਾਦਰ ਦੀ ਅਗਵਾਈ ਹੇਠ ਖਾਲਸਾ ਰਾਜ ਦੀ ਕਾਇਮੀ ਨੇ ਲੰਮੀ ਗੁਲਾਮੀ ਬਾਅਦ ਪਹਿਲੀ ਵਾਰ ਪੰਜਾਬੀਆਂ ਨੂੰ ਇਹ ਅਹਿਸਾਸ ਕਰਵਾਇਆ ਕਿ ਅਜ਼ਾਦ ਕੌਮਾਂ ਦੀ ਹੋਂਦ ਹਸਤੀ ਕੀ ਹੁੰਦੀ ਹੈ, ਅਤੇ ਗੁਲਾਮਾਂ ਦੀ ਕੀ। ਇਸ ਪ੍ਰਾਪਤੀ ਦੀ ਸ਼ੁਰੂਆਤ ਸਰਹਿੰਦ ਫਤਹਿ ਨਾਲ ਹੋਈ ਸੀ ਤੇ ਇਹ ਇੱਕ ਅਦੁੱਤੀ ਕਾਰਨਾਮਾ ਸੀ ਜਿਸ ਨਾਲ ਪੰਜਾਬ ਵਿੱਚ ਪਹਿਲਾ ਅਜ਼ਾਦ ਸਿੱਖ ਰਾਜ ਕਾਇਮ ਹੋਇਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੂਹ ਸ਼ਹੀਦਾਂ ਦੀਆਂ ਯਾਦਾਂ ਨੂੰ ਵੱਡੇ ਪੱਧਰ ਤੇ ਮਨਾਉਣ ਦਾ ਉਪਰਾਲਾ ਕਰ ਰਹੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਮੁੱਖ ਮੰਤਰੀ ਪੰਜਾਬ ਸ।ਪਰਕਾਸ਼ ਸਿੰਘ ਬਾਦਲ ਅਤੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉੱਪ ਮੁੱਖ ਮੰਤਰੀ ਪੰਜਾਬ ਸ।ਸੁਖਬੀਰ ਸਿੰਘ ਬਾਦਲ ਵੱਲੋਂ ਵਿਸ਼ੇਸ਼ ਉਪਰਾਲਾ ਕਰਕੇ ਵੱਡਾ ਘਲੂਘਾਰਾ, ਛੋਟਾ ਘਲੂਘਾਰਾ, ਵਿਰਾਸਤ-ਏ-ਖਾਲਸਾ ਤੇ ਚੱਪੜਚਿੜੀ ਦੇ ਮੈਦਾਨ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਨੂੰ ਦਰਸਾਉਂਦੀਆਂ, ਇਤਿਹਾਸਕ ਯਾਦਗਾਰਾਂ ਸਥਾਪਤ ਕਰਵਾਈਆਂ। ਜਿੰਨ੍ਹਾਂ ਨੂੰ ਰੋਜ਼ਾਨਾਂ ਹਜਾਰਾਂ ਸੰਗਤਾਂ ਵੇਖ ਕੇ ਆਪਣੇ ਗੌਰਮਈ ਇਤਿਹਾਸ ਤੋਂ ਜਾਣੂੰ ਹੋ ਰਹੀਆਂ ਹਨ। ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਇਸੇ ਮੈਦਾਨ ਵਿੱਚ ਵਜੀਰ ਖਾਂ ਨੂੰ ਮਾਰਨ ਉਪਰੰਤ ਅੱਜ ਦੇ ਦਿਨ ਸਰਹਿੰਦ ਫਤਹਿ ਕਰਨ ਲਈ ਚਾਲੇ ਪਾਏ ਸਨ। ਉਸ ਦਿਨ ਨੂੰ ਸਮਰਪਿਤ ਅੱਜ ਸੰਗਤਾਂ ਦੇ ਭਰਪੂਰ ਸਹਿਯੋਗ ਨਾਲ ਵਿਸ਼ਾਲ ਫ਼ਤਹਿ ਮਾਰਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੀਕ ਆਯੋਜਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿੱਚ ਫਤਹਿਗੜ੍ਹ ਸਾਹਿਬ ਦੀ ਧਰਤੀ ਤੇ ਮਿਊਜੀਅਮ ਦੀ ਉਸਾਰੀ ਕਰਵਾ ਰਹੀ ਹੈ, ਜੋ ਅੰਤਲੇ ਪੜਾਅ ਤੇ ਹੈ। ਇਸੇ ਤਰ੍ਹਾਂ ਗੜ੍ਹੀ ਗੁਰਦਾਸ ਨੰਗਲ (ਗੁਰਦਾਸਪੁਰ) ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿੱਚ ਸਕੂਲ ਅਤੇ ਲੜਕੀਆਂ ਲਈ ਕਾਲਜ ਖ੍ਹੋਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਬਾ ਜੀ ਦੀ ਯਾਦ ਵਿੱਚ ਮੁਖਲਸਗੜ੍ਹ ਕਿਲ੍ਹੇ ਦੀ ਉਸਾਰੀ ਵੀ ਕੀਤੀ ਜਾਵੇਗੀ। ਅਖੀਰ ਵਿੱਚ ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਆਪ ਤੇ ਆਪਣੇ ਬੱਚਿਆਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਅਤੇ ਖੰਡੇ-ਬਾਟੇ ਦੀ ਪਾਹੁਲ ਛਕ ਗੁਰੂ ਵਾਲੇ ਬਣਨ।
ਇਸ ਮੌਕੇ ਪੰਜ ਪਿਆਰੇ ਸਹਿਬਾਨ, ਪੰਜ ਨਿਸ਼ਾਨਚੀ, ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਹਰਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਦੇ ਮੁੱਖੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ।ਕਰਨੈਲ ਸਿੰਘ ਪੰਜੋਲੀ ਤੇ ਸ।ਨਿਰਮੈਲ ਸਿੰਘ ਜੌਲਾਂ ਕਲਾਂ, ਬੀਬੀ ਪਰਮਜੀਤ ਕੌਰ ਲਾਂਡਰਾਂ ਮੈਂਬਰ ਸ਼੍ਰੋਮਣੀ ਕਮੇਟੀ, ਸ।ਅਮਰੀਕ ਸਿੰਘ ਮੋਹਾਲੀ, ਸ।ਚਰਨਜੀਤ ਸਿੰਘ ਕਾਲੇਵਾਲ, ਬੀਬੀ ਸੁਖਵੰਤ ਕੌਰ ਸੰਧੂ ਤੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਐਮ।ਪੀ।, ਸ।ਉਜਾਗਰ ਸਿੰਘ ਵਡਾਲੀ ਸਾਬਕਾ ਵਿਧਾਇਕ ਨੂੰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿਰੋਪਾਓ ਦੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਜਥੇਦਾਰ ਉਜਾਗਰ ਸਿੰਘ ਵਡਾਲੀ, ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਬਾਬਾ ਬੰਦਾ ਸਿੰਘ ਬਹਾਦਾਰ ਵੱਲੋਂ ਕੀਤੀ ਸਰਹਿੰਦ ਫਤਹਿ ਬਾਰੇ ਸੰਗਤਾ ਨੂੰ ਭਾਵਪੂਰਤ ਜਾਣਕਾਰੀ ਦਿੱਤੀ। ਮੰਚ ਦੀ ਸੇਵਾ ਸ।ਕਰਨੈਲ ਸਿੰਘ ਪੰਜੋਲੀ ਅੰਤ੍ਰਿੰਗ ਮੈਂਬਰ ਸ੍ਰੋਮਣੀ ਕਮੇਟੀ ਵੱਲੋਂ ਕੀਤੀ ਗਈ। ਇਹ ਨਗਰ ਕੀਰਤਨ ਯਾਦਗਾਰ ਬਾਬਾ ਬੰਦਾ ਸਿੰਘ ਬਹਾਦਰ, ਲਾਂਡਰਾ ਚੌਂਕ, ਚੁੰਨੀ, ਮਕਾਰੋਂਪੁਰ ਤੇ ਗੁਰਦੁਆਰਾ ਜੋਤੀ ਸਰੂਪ ਤੋਂ ਹੁੰਦਾ ਹੋਇਆ ਦੇਰ ਸ਼ਾਮ ਨੂੰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸੰਪੰਨ ਹੋਵੇਗਾ। ਰਸਤੇ ਵਿੱਚ ਸੰਗਤਾਂ ਵੱਲੋਂ ਨਗਰ ਕੀਰਤਨ ‘ਚ ਸ਼ਾਮਲ ਸੰਗਤਾਂ ਦਾ ਜਗ੍ਹਾ-ਜਗ੍ਹਾ ਤੇ ਸਵਾਗਤ ਕੀਤਾ ਗਿਆ। ਇਸ ਮੌਕੇ ਸ। ਦਿਲਜੀਤ ਸਿੰਘ ਬੇਦੀ, ਸ।ਪਰਮਜੀਤ ਸਿੰਘ ਸਰੋਆ ਤੇ ਸ।ਗੁਰਚਰਨ ਸਿੰਘ ਘਰਿੰਡਾ ਵਧੀਕ ਸਕੱਤਰ, ਸ।ਸੰਤੋਖ ਸਿੰਘ ਮੀਤ ਸਕੱਤਰ, ਸ।ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ।ਲਖਵਿੰਦਰ ਸਿੰਘ ਤੇ ਸ।ਬਲਜਿੰਦਰ ਸਿੰਘ ਬੱਦੋਵਾਲ ਸੁਪਰਵਾਈਜਰ, ਸ।ਰਜਿੰਦਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ, ਸ।ਮੁਖਤਾਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਪੰਚਕੂਲਾ, ਸ।ਅਮਰਜੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੇ ਸ।ਸੁਖਵਿੰਦਰ ਸਿੰਘ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਸ।ਸੁਰਿੰਦਰ ਸਿੰਘ ਖਾਲਸਾ, ਸ਼੍ਰੋਮਣੀ ਅਕਾਲੀ ਬੁੱਢਾ ਦਲ ੯੬ ਕਰੋੜੀ ਦੇ ਜਥੇਦਾਰ ਬਾਬਾ ਬਲਬੀਰ ਸਿੰਘ, ਬਿੱਧੀ ਚੰਦ ਸੰਪਰਦਾਇ ਦੇ ਬਾਬਾ ਨਾਹਰ ਸਿੰਘ, ਤਰਨਾ ਦਲ ਦੇ ਮੁੱਖੀ ਬਾਬਾ ਮੱਖਣ ਸਿੰਘ, ਬਾਬਾ ਬਕਾਲਾ ਤਰਨਾ ਦਲ ਮੜੀਆਂ ਵਾਲੇ ਬਾਬਾ ਵੱਸਣ ਸਿੰਘ, ਤਰਨਾ ਦਲ ਮਹਿਤਾ ਚੌਂਕ ਦੇ ਮੁੱਖੀ ਬਾਬਾ ਤਰਸੇਮ ਸਿੰਘ, ਤਰਨਾ ਦਲ ਦੇ ਮੁੱਖੀ ਜਥੇਦਾਰ ਗੱਜਣ ਸਿੰਘ, ਹਰੀਆਂ ਵੇਲਾ ਵਾਲੇ ਬਾਬਾ ਨਾਗਰ ਸਿੰਘ, ਬੀਬੀ ਬਲਵੀਰ ਕੌਰ ਚੀਮਾਂ ਪ੍ਰਧਾਨ ਇਸਤਰੀ ਅਕਾਲੀ ਦਲ, ਬੀਬੀ ਸੁਰਿੰਦਰ ਕੌਰ ਪ੍ਰਧਾਨ ਬੱਸੀ ਪਠਾਣਾ, ਬੀਬੀ ਭੁਪਿੰਦਰ ਕੌਰ ਪ੍ਰਧਾਨ ਸਰਹਿੰਦ, ਬੀਬੀ ਪਰਮਜੀਤ ਕੌਰ, ਬੀਬੀ ਮਨਜੀਤ ਕੌਰ ਤੋਂ ਇਲਾਵਾ ਵੱਡੀ ਗਿੱਣਤੀ ‘ਚ ਸਿੱਖ ਸੰਗਤਾਂ ਸ਼ਾਮਲ ਹੋਈਆਂ।