ਤਲਵੰਡੀ ਸਾਬੋ – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਘ੍ਰੀਓਛੀੌਂ ਇੰਸਟੀਚਿਊਟ ਸ੍ਰੀ ਗੰਗਾਨਗਰ, ਰਾਜਸਥਾਨ ਦੇ ਵਿਦਿਆਰਥੀਆਂ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦਾ ਦੌਰਾ ਕੀਤਾ । ਘ੍ਰੀਓਛੀੌਂ ਇੰਸਟੀਚਿਊਟ ਦੇ ਮੈਨੇਜਿੰਗ ਡਾਇਰੈਕਟਰ ਸਿਧਾਰਥ ਭਾਗਿਆ ਅਤੇ ਡਾਇਰੈਕਟਰ ਹਰਦੀਪ ਸਿੰਘ ਨੇ ਇਸ ਦੌਰਾਨ ਕੋਆਰਡੀਨਟਰ ਦੀ ਅਹਿਮ ਭੂਮਿਕਾ ਨਿਭਾਈ । ਇਸ ਫੇਰੀ ਦੌਰਾਨ ਵਿਦਿਆਰਥੀਆਂ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ ਜਿਸ ਤਹਿਤ ਖੇਤੀਬਾੜੀ ਕਾਲਜ ਦੇ ਫੀਲਡ, ਬੋਟੈਨੀਕਲ ਗਾਰਡਨ, ਵਰਕਸ਼ਾਪਾਂ ਅਤੇ ਇਜੀਨੀਅਰਿੰਗ ਕਾਲਜ ਦੀਆਂ ਵੱਖ-ਵੱਖ ਲੈਬਾਰਟਰੀਆਂ ਸਬੰਧੀ ਗਿਆਨ ਹਾਸਲ ਕੀਤਾ ।
ਡਾ. ਡੀ.ਆਰ. ਗੋਦਾਰਾ, ਡੀਨ ਵਿਦਿਆਰਥੀ ਭਲਾਈ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਰਾਜਸਥਾਨ ਤੋਂ ਪਹੁੰਚੇ ਇਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਕਾਸ਼ੀ ਯੂਨੀਵਰਟਿੀ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਪ੍ਰਾਜੈਕਟਾਂ ਤੇ ਰਿਸਰਚ ਸਬੰਧੀ ਕੰਮਾਂ ਬਾਰੇ ਚਾਨਣਾ ਪਾਇਆ ।
ਡਾ. ਨਛੱਤਰ ਸਿੰਘ ਮੱਲ੍ਹੀ, ਉਪ ਕੁਲਪਤੀ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਵਿਦਿਆਰਥੀਆਂ ਦੀ ਇਸ ਸਰਗਰਮੀ ਦੀ ਸ਼ਲਾਘਾ ਕੀਤੀ ਅਤੇ ਇਹ ਵੀ ਵਿਸ਼ਵਾਸ਼ ਦਿਵਾਇਆ ਕਿ ਗੁਰੂ ਕਾਸ਼ੀ ਯੂਨੀਵਰਸਿਟੀ ਉੱਚ ਸਿੱਖਿਆ ਲਈ ਇਕ ਮਜਬੂਤ ਪਲੇਟਫਾਰਮ ਵਜੋਂ ਕੰਮ ਕਰ ਰਹੀ ਹੈ ਅਤੇ ਭਵਿੱਖ ਵਿਚ ਵਿਦਿਆਰਥੀ ਵਰਗ ਦੀਆਂ ਲੋੜਾਂ ਮੁਤਾਬਿਕ ਉਨ੍ਹਾਂ ਨੂੰ ਹੋਰ ਵੀ ਸਹੂਲਤਾਂ ਪ੍ਰਦਾਨ ਕਰਦੀ ਰਹੇਗੀ।