ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਨਵੇਂ ਚੁਣੇ ਪ੍ਰਬੰਧਕੀ ਬੋਰਡ ਦੀ ਪਲੇਠੀ ਮੀਟਿੰਗ ਵਿਚ ਬੀਤੇ ਚਾਰ ਦਹਾਕਿਆਂ ਤੋਂ ਉਕਤ ਸੰਸਥਾ ਦੇ ਵੱਖ ਵੱਖ ਅਹੁਦਿਆਂ ਦੇ ਰੂਪ ਵਿਚ ਆਗੂ ਰਹੇ ਪ੍ਰੋ. ਗੁਰਭਜਨ ਸਿੰਘ ਗਿੱਲ ਨੂੰ ਪੰਜਾਬੀ ਸਾਹਿਤ ਅਕਾਡਮੀ ਦਾ ਸਰਵਉਚ-ਸਨਮਾਨ ਫ਼ੈਲੋਸ਼ਿਪ ਦੇਣ ਦਾ ਸਰਬਸੰਮਤੀ ਨਾਲ ਫੈਸਲਾ ਕੀਤਾ ਹੈ। ਉਨ੍ਹਾਂ ਵਲੋਂ ਕੀਤੇ ਜਥੇਬੰਧਕ ਉਪਰਾਲਿਆਂ ਅਤੇ ਸਾਹਿਤਕ ਅਤੇ ਸਭਿਆਚਾਰਕ ਸਰਗਰਮੀਆਂ ਵਿਚ ਉਨ੍ਹਾਂ ਵਲੋਂ ਪਾਏ ਯੋਗਦਾਨ ਦੀ ਭਰਪੂਰ ਪ੍ਰਸੰਸਾ ਕੀਤੀ। ਇਹ ਸੂਚਨਾ ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ ਅਦੇ ਜਨਰਲ ਸਕੱਤਰ ਡਾ. ਅਨੂਪ ਸਿੰਘ ਨੇ ਪ੍ਰੈ¤ਸ ਦੇ ਨਾਂ ਜਾਰੀ ਕੀਤੀ। ਉਨ੍ਹਾਂ ਦਸਿਆ ਕਿ ਇਸ ਵੇਲੇ ਡਾ. ਸ. ਸ. ਜੌਹਲ, ਡਾ. ਰਤਨ ਸਿੰਘ ਜੱਗੀ, ਡਾ. ਦਲੀਪ ਕੌਰ ਟਿਵਾਣਾ, ਡਾ. ਜਸਵੰਤ ਸਿੰਘ ਨੇਕੀ, ਡਾ. ਸੁਰਜੀਤ ਪਾਤਰ ਤੇ ਪ੍ਰਿੰ. ਪ੍ਰੇਮ ਸਿੰਘ ਬਜਾਜ ਅਕਾਡਮੀ ਦੇ ਸਤਿਕਾਰਤ ਫ਼ੈਲੋ ਹਨ।
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦਾ ਸਰਵਉਚ-ਸਨਮਾਨ ਫ਼ੈਲੋਸ਼ਿਪ ਪ੍ਰੋ. ਗੁਰਭਜਨ ਸਿੰਘ ਗਿੱਲ ਨੂੰ
This entry was posted in ਪੰਜਾਬ.