ਨਵੀਂ ਦਿੱਲੀ : ਬੀਬਾ ਹਰਸਿਮਰਤ ਕੌਰ ਬਾਦਲ ਨੂੰ ਨਰੇਂਦਰ ਮੋਦੀ ਦੀ ਸਰਕਾਰ ‘ਚ ਕੈਬਿਨੇਟ ਮੰਤਰੀ ਬਨਣ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸੈਂਕੜੇ ਕਾਰਕੁੰਨਾਂ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖੁਸ਼ੀ ਮਨਾਈ। ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ ਕਾਰਕੂੰਨਾਂ ਨੇ ਲੱਡੂ ਵੰਡ ਕੇ ਅਤੇ ਆਤਿਸ਼ਬਾਜ਼ੀ ਕਰਕੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਫੁਲਾਂ ਦੇ ਗੁਲਦੱਸਤੇ ਦੇ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਸੀਨੀਅਰ ਆਗੂ ਅਤੇ ਲੋਕਸਭਾ ਮੈਂਬਰ ਪ੍ਰੈਮ ਸਿੰਘ ਚੰਦੂਮਾਜ਼ਰਾ ਅਤੇ ਸ਼ੇਰ ਸਿੰਘ ਘੁਬਾਇਆ ਵੀ ਮੌਜੂਦ ਸਨ।
ਮਨਜੀਤ ਸਿੰਘ ਜੀ.ਕੇ. ਨੇ ਪੰਜਾਬ ਤੋਂ ਅਰੂਣ ਜੇਤਲੀ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦੇ ਮੰਤਰੀ ਬਨਣ ਤੇ ਖੁਸ਼ੀ ਦਾ ਪ੍ਰਗਟਾਵਾਂ ਕਰਦੇ ਹੋਏ ਆਸ ਜਤਾਈ ਕਿ ਇਹ ਮੰਤਰੀ ਪੰਜਾਬ ਨਾਲ ਬੀਤੇ 10 ਸਾਲਾਂ ਤੋਂ ਹੋ ਰਹੇ ਸਿਆਸੀ, ਮਾਲੀ ਅਤੇ ਕਾਨੂੰਨੀ ਧੱਕੇ ਤੋਂ ਨਿਜ਼ਾਤ ਦਿਵਾਉਂਦੇ ਹੋਏ ਪੰਜਾਬ ਨੂੰ ਖੁਸ਼ਹਾਲ ਬਨਾਉਣ ਦੀਆਂ ਨਵੀਂ ਯੋਜਨਾਵਾਂ ਨੂੰ ਸਾਹਮਣੇ ਲਿਆਉਣਗੇ। ਬਾਦਲ ਪਰਿਵਾਰ ਵੱਲੋਂ ਸਾਰੇ ਕਾਰਕੁੂੰਨਾਂ ਦਾ ਧੰਨਵਾਦ ਪ੍ਰਗਟਾਉਂਦੇ ਹੋਏ ਕਾਰਕੂੰਨਾਂ ਵੱਲੋਂ ਚੋਣਾਂ ਦੌਰਾਨ ਪੰਜਾਬ ‘ਚ ਕੀਤੀਆਂ ਗਈਆਂ ਸੇਵਾਵਾਂ ਨੂੰ ਵੀ ਯਾਦ ਕੀਤਾ ਗਿਆ। ਦਿੱਲੀ ਕਮੇਟੀ ਦੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਜੁਨੀਅਰ ਮੀਤ ਪ੍ਰਧਾਨ ਤਨਵੰਤ ਸਿੰਘ, ਜੁਆਇੰਟ ਸਕੱਤਰ ਹਰਮੀਤ ਸਿੰਘ ਕਾਲਕਾ ਸੀਨੀਅਰ ਆਗੂ ਅਵਤਾਰ ਸਿੰਘ ਹਿੱਤ, ਉਂਕਾਰ ਸਿੰਘ ਥਾਪਰ, ਕੁਲਦੀਪ ਸਿੰਘ ਭੋਗਲ, ਦਿੱਲੀ ਕਮੇਟੀ ਮੈਂਬਰ ਪਰਮਜੀਤ ਸਿੰਘ ਰਾਣਾ, ਇੰਦਰਜੀਤ ਸਿੰਘ ਮੌਂਟੀ, ਗੁਰਬਚਨ ਸਿੰਘ ਚੀਮਾ, ਮਨਮੋਹਨ ਸਿੰਘ, ਜਤਿੰਦਰ ਪਾਲ ਸਿੰਘ ਗੋਲਡੀ, ਰਵੈਲ ਸਿੰਘ, ਦਰਸ਼ਨ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਗੁਰਮਿੰਦਰ ਸਿੰਘ ਮਠਾਰੂ, ਅਕਾਲੀ ਆਗੂ ਜਸਪ੍ਰੀਤ ਸਿੰਘ ਵਿੱਕੀਮਾਨ, ਵਿਕ੍ਰਮ ਸਿੰਘ, ਹਰਜੀਤ ਸਿੰਘ ਟੈਕਨੋ, ਹਰਚਰਣ ਸਿੰਘ ਗੁਲਸ਼ਨ ਅਤੇ ਵੱਡੀ ਗਿਣਤੀ ‘ਚ ਕਾਰਕੂੰਨ ਮੌਜੂਦ ਸਨ।