ਕੈਥਲ – ਹਰਿਆਣਾ ਦੇ ਸਿੱਖਾਂ ਦੀ ਲੰਬੇ ਸਮੇਂ ਤੋਂ ਵੱਖਰੀ ਐਸਜੀਪੀਸੀ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ ਮੁੱਖਮੰਤਰੀ ਭੂਪਿੰਦਰ ਸਿੰਘ ਹੁੱਡਾ ਨੇ ਆਪਣੇ ਰਾਜ ਵਿੱਚ ਅਲੱਗ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਦਾ ਐਲਾਨ ਕਰ ਦਿੱਤਾ ਹੈ। ਸੀਐਮ ਹੁੱਡਾ ਨੇ ਹਰਿਆਣਾ ਦੇ ਕੈਥਲ ਵਿੱਚ ਸਿੱਖਾਂ ਦੇ ਇੱਕ ਸਮਾਗਮ ਦੌਰਾਨ ਇਹ ਐਲਾਨ ਕੀਤਾ। ਹੁਣ ਇਸ ਐਲਾਨ ਤੋਂ ਬਾਅਦ ਹਰਿਆਣਾ ਅਤੇ ਪੰਜਾਬ ਵਿੱਚ ਵੱਖਰੀ-ਵੱਖਰੀ ਐਸਜੀਪੀਸੀ ਹੋਵੇਗੀ।
ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨੇ ਇਸ ਦਾ ਸਖਤ ਵਿਰੋਧ ਕੀਤਾ ਹੈ। ਐਸਜੀਪੀਸੀ ਪੰਜਾਬ ਵਿੱਚ ਸਿੱਖਾਂ ਦੀ ਇੱਕ ਲਘੂ ਸੰਸਦ ਦੀ ਤਰ੍ਹਾਂ ਹੈ ਅਤੇ ਸਾਰੇ ਸਿੱਖਾਂ ਦੀ ਪ੍ਰਤੀਨਿਧਤਾ ਕਰਦੀ ਹੈ। ਇਸ ਸਮੇਂ ਐਸਜੀਪੀਸੀ ਅੰਮ੍ਰਿਤਸਰ ਤੇ ਸ਼ਰੋਮਣੀ ਅਕਾਲੀ ਦਲ ਬਾਦਲ ਦਾ ਕਬਜ਼ਾ ਹੈ। ਇਸ ਲਈ ਅਕਾਲੀ ਦਲ ਨੇ ਹਰਿਆਣਾ ਦੇ ਮੁੱਖਮੰਤਰੀ ਹੁੱਡਾ ਦੇ ਇਸ ਐਲਾਨ ਦਾ ਵਿਰੋਧ ਕੀਤਾ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਮੰਗ ਕੀਤੀ ਹੈ।
ਹਰਿਆਣਾ ਸਰਕਾਰ ਰਾਜ ਦੇ ਸਾਰੇ ਗੁਰਦੁਆਰਿਆਂ ਦੇ ਲਈ ਪ੍ਰਬੰਧਕ ਕਮੇਟੀ ਨੂੰ ਅਸਲੀਜਾਮਾ ਪਹਿਨਾਉਣ ਦੇ ਲਈ ਅਗਲੇ ਹਫ਼ਤੇ ਹੋਣ ਵਾਲੇ ਵਿਧਾਨਸਭਾ ਸੈਸ਼ਨ ਵਿੱਚ ਇਹ ਬਿੱਲ ਲਿਆ ਸਕਦੀ ਹੈ। ਇਸ ਬਿੱਲ ਦੇ ਪਾਸ ਹੋਣ ਦੇ ਬਾਅਦ ਹਰਿਆਣਾ ਦੇ 72 ਗੁਰਦੁਆਰਿਆਂ ਤੇ ਐਸਜੀਪੀਸੀ ਅੰਮ੍ਰਿਤਸਰ ਦਾ ਕੰਟਰੋਲ ਸਮਾਪਤ ਹੋ ਜਾਵੇਗਾ।
ਸੀਐਮ ਹੁੱਡਾ ਨੇ ਕੀਤਾ ਸਿੱਖਾਂ ਦੀ ਵੱਖਰੀ ਐਸਜੀਪੀਸੀ ਦਾ ਐਲਾਨ
This entry was posted in ਪੰਜਾਬ, ਮੁਖੱ ਖ਼ਬਰਾਂ.