ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਮੁਲਾਕਾਤ ਕਰਦੇ ਹੋਏ ਉਨ੍ਹਾਂ ਦੇ ਪ੍ਰਧਾਨ ਬਨਣ ਤੇ ਵਧਾਈ ਦਿੱਤੀ ਗਈ। ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅਮਿਤ ਸ਼ਾਹ ਦੇ ਪ੍ਰਧਾਨ ਬਨਣ ਨਾਲ ਭਾਜਪਾ ਦਾ ਵਿਸਤਾਰ ਹੋਰ ਸੂਬਿਆਂ ‘ਚ ਹੋਣ ਦੀ ਵੀ ਆਸ ਜਤਾਈ। ਵਫਦ ਵੱਲੋਂ ਸ਼ਾਹ ਨੂੰ ਕੌਮੀ ਮਸਲਿਆਂ ਤੇ ਜਰੂਰੀ ਸਹਿਯੋਗ ਦੇਣ ਦੀ ਵੀ ਬੇਨਤੀ ਕੀਤੀ ਗਈ। ਇਸ ਮੌਕੇ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਅਤੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਨਾ, ਸੀਨੀਅਰ ਆਗੂ ਕੁਲਦੀਪ ਸਿੰਘ ਭੋਗਲ ਤੇ ਦਿੱਲੀ ਕਮੇਟੀ ਮੈਂਬਰ ਜਤਿੰਦਰਪਾਲ ਸਿੰਘ ਗੋਲਡੀ ਅਤੇ ਗੁਰਬਚਨ ਸਿੰਘ ਚੀਮਾ ਮੌਜੂਦ ਸਨ।