ਨਵੀਂ ਦਿੱਲੀ : ਮਾਂ ਬੋਲੀ ਪੰਜਾਬੀ ਨੂੰ ਬਣਦਾ ਮਾਨ-ਸਤਿਕਾਰ ਦੇਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬੀ ਵਿਕਾਸ ਕਮੇਟੀ ਦੀ ਇਕ ਵਿਸ਼ੇਸ਼ ਇਕਤਰੱਤਾ 20 ਅਗਸਤ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਕਾਨਫਰੰਸ ਹਾਲ ਵਿਖੇ ਹੋਵੇਗੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬੀ ਵਿਕਾਸ ਕਮੇਟੀ ਦੇ ਕੰਨਵੀਨਰ ਡਾ. ਹਰਮੀਤ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ‘ਚ ਦਿੱਲੀ ਕਮੇਟੀ ਦੇ ਪ੍ਰਬੰਧ ਅਧੀਨ ਚਲਦੇ ਸਕੂਲਾਂ ਦੇ ਪ੍ਰਿੰਸੀਪਲ ਅਤੇ ਪੰਜਾਬ ਵਿਸ਼ੇ ਦੇ ਅਧਿਆਪਕ ਹਾਜ਼ਰੀ ਭਰਣਗੇ, ਜਿਸ ਵਿਚਕਾਰ ਅਜੋਕੇ ਸਮੇਂ ‘ਚ ਦਿੱਲੀ ਵਿਖੇ ਪੰਜਾਬੀ ਨੂੰ ਉਤਸਾਹਿਤ ਕਰਨ ਵਾਸਤੇ ਲੋੜੀਂਦੇ ਕਦਮ ਚੁਕੱਣ ਬਾਰੇ ਚਰਚਾ ਕੀਤੀ ਜਾਵੇਗੀ।
ਦਿੱਲੀ ਦੇ ਮੁੱਖ ਮਾਰਗਾਂ ਤੇ ਪੰਜਾਬੀ ‘ਚ ਲਗੇ ਮਾਰਗ ਦਰਸ਼ਕ ਬੋਰਡਾਂ ਵਿਚ ਪੰਜਾਬੀ ਭਾਸ਼ਾ ਨੂੰ ਲਿੱਖਣ ਤੇ ਜਿੱਥੇ ਉਨ੍ਹਾਂ ਸੰਤੋਸ਼ ਪ੍ਰਗਟਾਇਆ ਉਥੇ ਨਾਲ ਹੀ ਸਰਕਾਰੀ ਮਹਿਕਮਿਆਂ ਵੱਲੋਂ ਵਰਤੀ ਜਾ ਰਹੀ ਅਸ਼ੁੱਧ ਭਾਸ਼ਾ ਤੇ ਵੀ ਨਾ ਖੁਸ਼ੀ ਜ਼ਾਹਿਰ ਕੀਤੀ। ਪੰਜਾਬੀ ਯੁਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਵੱਲੋਂ ਯੁਨੀਵਰਸਿਟੀ ‘ਚ ਆਮ ਕੰਮ-ਕਾਜ ਦੌਰਾਨ ਪੰਜਾਬੀ ਭਾਸ਼ਾ ਨੂੰ ਜਰੂਰੀ ਕਰਨ ਤੇ ਵੀ ਉਨ੍ਹਾਂ ਨੇ ਵਧਾਈ ਦਿੱਤੀ।
ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਦਿੱਲੀ ਕਮੇਟੀ ਕਰੇਗੀ ਉਪਰਾਲੇ
This entry was posted in ਭਾਰਤ.