ਅੰਮ੍ਰਿਤਸਰ – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲਿਆਂ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਾਲੇ ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ ਅਕਾਲੀ ਕਲੋਨੀ, ਸੁਲਤਾਨਵਿੰਡ ਰੋਡ, ਸ੍ਰੀ ਅੰਮ੍ਰਿਤਸਰ ਦੀਆਂ ਵਿਦਿਆਰਥਣਾਂ ਨੇ ਸ਼ਬਦ ਗਾਇਨ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਦਿਆਂ ਪੰਜ ਸੋਨੇ ਦੇ ਤਗਮੇ ਜਿੱਤੇ ਹਨ।
ਇਥੋਂ ਜਾਰੀ ਪ੍ਰੈਸ ਨੋਟ ‘ਚ ਸਕੂਲ ਦੀ ਪ੍ਰਿੰਸੀਪਲ ਬੀਬੀ ਚਰਨਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲ ੨੦੧੪-੧੫ ਲਈ ਕਰਵਾਏ ਗਏ ਅਕਾਦਮਿਕ ਵਿੱਦਿਅਕ ਮੁਕਾਬਲਿਆਂ ਦੌਰਾਨ ਵਿਦਿਆਰਥਣ ਪ੍ਰਿਅੰਕਾ, ਜੈਸਮੀਨ ਕੌਰ, ਰੂਪਇੰਦਰ ਕੌਰ, ਸੰਦੀਪ ਕੌਰ ਤੇ ਬੀਬਾ ਕਿਰਨਜੋਤ ਕੌਰ ਨੇ ਸ਼ਬਦ ਗਾਇਨ ਮੁਕਾਬਲਿਆਂ ਵਿੱਚ ਭਾਗ ਲੈਂਦਿਆਂ ਸਕੂਲ ਦਾ ਮਾਣ ਵਧਾਇਆ ਹੈ। ਉਨ੍ਹਾਂ ਦੱਸਿਆ ਕਿ ੨੧-੮-੧੪ ਨੂੰ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿਖੇ ਹੋਏ ਇਨ੍ਹਾਂ ਮੁਕਾਬਲਿਆਂ ‘ਚ ਕੁੱਲ ਅੱਠ ਸਕੂਲਾਂ ਨੇ ਭਾਗ ਲਿਆ ਸੀ ਜਿਨ੍ਹਾਂ ਵਿੱਚੋਂ ਸਾਡੇ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜ ਸੋਨੇ ਦੇ ਤਗਮੇ ਜਿੱਤੇ ਹਨ।
ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਬਦ ਗਾਇਨ ਮੁਕਾਬਲੇ ‘ਚ ਸੋਨ ਤਗਮੇ ਜਿੱਤੇ
This entry was posted in ਪੰਜਾਬ.