ਅੰਮ੍ਰਿਤਸਰ – ਬੰਦੀ-ਛੋੜ ਦਿਵਸ (ਦੀਵਾਲੀ) ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਪੁਰਾਤਨ ਚੱਲੀ ਆ ਰਹੀ ਪੰਥਕ ਰਿਵਾਇਤ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਆਯੋਜਿਤ ਧਾਰਮਿਕ ਸਮਾਗਮ ਵਿੱਚ ਗੁਰੂ-ਕੀਆਂ ਲਾਡਲੀਆਂ ਫੌਜਾਂ (ਨਿਹੰਗ ਸਿੰਘ ਦਲਾਂ ਦੇ ਮੁਖੀਆਂ) ਨੂੰ ਸਨਮਾਨਿਤ ਕੀਤਾ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰ ਤੋਂ ਸਜੇ ਦੀਵਾਨ ਵਿੱਚ ਵੱਖ-ਵੱਖ ਢਾਡੀ ਜੱਥਿਆਂ ਨੇ ਵਾਰਾਂ ਰਾਹੀਂ ਸੰਗਤਾਂ ਨੂੰ ਬੰਦੀ-ਛੋੜ ਦਿਵਸ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਭਾਈ ਨਿਰਮਲ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਸਤਿਗੁਰੂ ਜੀ ਦੀ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਭਾਈ ਭਾਗ ਸਿੰਘ ਨੇ ਸਮੁੱਚੀ ਸਿੱਖ ਕੌਮ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ।ਉਪਰੰਤ ਬਾਬਾ ਬਲਬੀਰ ਸਿੰਘ ਮੁੱਖੀ ਸ਼੍ਰੋਮਣੀ ਬੁੱਢਾ ਦਲ ੯੬ ਕਰੋੜੀ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾ ਵਾਲੇ, ਬਾਬਾ ਬਿੱਧੀ ਚੰਦ ਤਰਨਾ ਦਲ ਸੁਰਸਿੰਘ ਦੇ ਮੁਖੀ ਬਾਬਾ ਅਵਤਾਰ ਸਿੰਘ, ਬਾਬਾ ਮੱਖਣ ਸਿੰਘ ਬਾਬਾ ਬਕਾਲਾ, ਬਾਬਾ ਹਰਨਾਮ ਸਿੰਘ ਖਾਲਸਾ ਮੁੱਖੀ ਦਮਦਮੀ ਟਕਸਾਲ, ਬਾਬਾ ਗੱਜਣ ਸਿੰਘ, ਬਾਬਾ ਤਾਰਾ ਸਿੰਘ ਤਰਨਾ ਦਲ ਬਾਬਾ ਬੀਰ ਸਿੰਘ ਰੱਤੋਕੇ, ਬਾਬਾ ਦਰਸ਼ਨ ਸਿੰਘ ਸ੍ਰੋਮਣੀ ਪੰਥ ਅਕਾਲੀ ਦਸ਼ਮੇਸ ਤਰਨਾ ਦਲ, ਜਥੇਦਾਰ ਬਲਦੇਵ ਸਿੰਘ ਤਰਨਾ ਦਲ ਵੱਲ੍ਹਾ, ਬਾਬਾ ਇੰਦਰ ਸਿੰਘ ਘੋੜਿਆਂ ਵਾਲੇ, ਬਾਬਾ ਹਰਦੀਪ ਸਿੰਘ ਤੇ ਬਾਬਾ ਰਾਜਪਾਲ ਸਿੰਘ ਡੇਰਾ ਬਾਬਾ ਮਹਾਰਾਜ ਸਿੰਘ, ਬਾਬਾ ਦਵਿੰਦਰ ਸਿੰਘ ਰਾਮਗੜ੍ਹੀਆ ਮੁਖ ਸੇਵਾਦਾਰ ਨਿਹੰਗ ਸਿੰਘ ਚੱਕਰਵਰਤੀ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਹਰਭਜਨ ਸਿੰਘ ਬੁਰਜ ਅਕਾਲੀ ਫੂਲਾ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਨੂੰ ਦੁਸ਼ਾਲਾ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਸਮਾਗਮ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ, ਸ੍ਰ: ਮਨਜੀਤ ਸਿੰਘ ਸਕੱਤਰ, ਸ। ਹਰਭਜਨ ਸਿੰਘ ਮਨਾਵਾਂ ਐਡੀ: ਸਕੱਤਰ, ਸ੍ਰ: ਸਤਿੰਦਰ ਸਿੰਘ ਨਿਜੀ ਸਹਾਇਕ, ਸ।ਸੁਖਦੇਵ ਸਿੰਘ ਭੂਰਾਕੋਹਨਾ ਮੀਤ ਸਕੱਤਰ, ਸ੍ਰ: ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ।ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ।ਇੰਦਰਮੋਹਣ ਸਿੰਘ ‘ਅਨਜਾਣ’ ਸੁਪਰਵਾਈਜ਼ਰ ਪਬਲੀਸਿਟੀ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।