ਨਵੀਂ ਦਿੱਲੀ :- ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗੁਵਾਈ ਹੇਠ ਦਿੱਲੀ ਕਮੇਟੀ ਮੈਂਬਰ, ਵਿਧਾਇਕ, ਨਿਗਮ ਪਾਰਸ਼ਦ ਅਤੇ ਅਹੁਦੇਦਾਰਾਂ ਦੀ ਇਕ ਮੀਟਿੰਗ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਾਨਫਰੈਂਸ ਹਾਲ ਵਿਖੇ ਹੋਈ। ਜਿਸ ਵਿਚ ਜੀ.ਕੇ. ਨੇ ਦਿੱਲੀ ਕਮੇਟੀ ਵੱਲੋਂ 1984 ਸਿੱਖ ਕਤਲੇਆਮ ‘ਚ ਮਾਰੇ ਗਏ ਸਿੱਖਾਂ ਦੀ ਯਾਦ ‘ਚ ਨਵੰਬਰ 1984 ਸਿੱਖ ਕਤਲੇਆਮ ਯਾਦਗਾਰ ਦੀ ਉਸਾਰੀ ਦੀ ਆਰੰਭਤਾ ਮਿਤੀ 1 ਨਵੰਬਰ 2014 ਨੂੰ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਿੰਘ ਸਾਹਿਬਾਨਾ, ਟਕਸਾਲਾ, ਸੰਤ ਮਹਾਪੁਰਸ਼ਾ ਅਤੇ ਕਾਰਸੇਵਾ ਸੰਪਰਦਾਅ ਦੇ ਮੁੱਖੀਆਂ ਦੀ ਮੌਜੂਦਗੀ ‘ਚ ਕੀਤਾ ਜਾਵੇਗਾ।
ਜੀ.ਕੇ. ਨੇ ਇਸ ਮੌਕੇ ਸਮੂਹ ਸਿੰਘ ਸਭਾਵਾਂ ਅਤੇ ਪੰਥਕ ਜਥੇਬੰਦੀਆਂ ਨੂੰ ਇਸ ਪ੍ਰੋਗਰਾਮ ‘ਚ ਆਉਣ ਦਾ ਖੁੱਲਾ ਸੱਦਾ ਦਿੰਦੇ ਹੋਏ ਕਾਂਗਰਸ ਸਰਕਾਰ ਵੱਲੋਂ ਸਿੱਖਾਂ ਨਾਲ ਕੀਤੇ ਗਏ ਧੋਖੇ ਦੇ ਇਸ ਪ੍ਰਤੀਕ ਨੂੰ ਕੌਮ ਦਾ ਨਾ ਭੁਲਣ ਵਾਲਾ ਕਤਲੇਆਮ ਸਾਕਾ ਵੀ ਦੱਸਿਆ। ਇਸ ਮੌਕੇ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਹਿੱਤ, ਉਂਕਾਰ ਸਿੰਘ ਥਾਪਰ, ਅਤੇ ਕੁਲਦੀਪ ਸਿੰਘ ਭੋਗਲ ਨੇ ਵੀ ਆਪਣੇ ਵਿਚਾਰ ਰੱਖੇ।
ਇਸ ਮੌਕੇ ਜੁਆਇੰਟ ਸਕੱਤਰ ਹਰਮੀਤ ਸਿੰਘ ਕਾਲਕਾ, ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਨਾ, ਮੀਤ ਪ੍ਰਧਾਨ ਤਨਵੰਤ ਸਿੰਘ, ਧਰਮ ਪ੍ਰਚਾਰ ਮੁੱਖੀ ਪਰਮਜੀਤ ਸਿੰਘ ਰਾਣਾ,ਕਮੇਟੀ ਮੈਂਬਰ ਮਸਰਦੀਪ ਸਿੰਘ, ਜਸਵਿੰਦਰ ਸਿੰਘ ਜੱਸੀ, ਮਨਜੀਤ ਸਿੰਘ ਔਲਖ, ਚਮਨ ਸਿੰਘ, ਗੁਰਬਚਨ ਸਿੰਘ ਚੀਮਾ, ਗੁਰਵਿੰਦਰ ਸਿੰਘ, ਰਵਿੰਦਰ ਸਿੰਘ ਲਵਲੀ, ਅਮਰਜੀਤ ਸਿੰਘ ਪੱਪੂ, ਮੋਹਿੰਦਰਪਾਲ ਸਿੰਘ ਚੱਡਾ, ਬੀਬੀ ਧੀਰਜ ਕੌਰ, ਬੀਬੀ ਮਨਦੀਪ ਕੌਰ ਬਖਸ਼ੀ, ਹਰਮਨਜੀਤ ਸਿੰਘ, ਹਰਵਿੰਦਰ ਸਿੰਘ ਕੇ.ਪੀ., ਹਰਦੇਵ ਸਿੰਘ ਧਨੋਆ ਸਤਪਾਲ ਸਿੰਘ, ਦਰਸ਼ਨ ਸਿੰਘ, ਹਰਜਿੰਦਰ ਸਿੰਘ ਮੌਜੂਦ ਸਨ।
1984 ਦੇ ਸ਼ਹੀਦਾਂ ਦੀ ਯਾਦਗਾਰੀ ਦਾ ਕੰਮ ਹੋਵੇਗਾ ਸ਼ੁਰੂ
This entry was posted in ਭਾਰਤ.