ਨਵੀਂ ਦਿੱਲੀ – ਭਾਰਤ ਦੇ ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਨੂੰ ਜਾਪਾਨ ਦੇ ਸੱਭ ਤੋਂ ਵੱਡੇ ਸਨਮਾਨ ਨਾਲ ਨਿਵਾਜਿਆ ਜਾਵੇਗਾ। ਇਹ ਸਨਮਾਨ ਡਾ: ਮਨਮੋਹਨ ਸਿੰਘ ਨੂੰ ਭਾਰਤ-ਜਾਪਾਨ ਦੇ ਸਬੰਧਾਂ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਲਈ ਦਿੱਤਾ ਜਾ ਰਿਹਾ ਹੈ।
ਜਾਪਾਨ ਨੇ ਡਾ. ਮਨਮੋਹਨ ਸਿੰਘ ਨੂੰ ਦੇਸ਼ ਦੇ ਸੱਭ ਤੋਂ ਵੱਡੇ ਅਵਾਰਡ ‘ਦਾ ਗਰੈਂਡ ਕਾਰਡਨ ਆਫ਼ ਦਾ ਆਰਡਰ ਆਫ਼ ਪਾਆਲੋਨਿਆ ਫਲਾਅਰਸ’ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ।ਜਾਪਾਨ ਅਨੁਸਾਰ ਪਿੱਛਲੇ 35 ਸਾਲਾਂ ਦੌਰਾਨ ਜਾਪਾਨ ਅਤੇ ਭਾਰਤ ਦਰਮਿਆਨ ਮਿਤਰਤਾ ਅਤੇ ਆਪਸੀ ਸਹਿਯੋਗ ਵਿੱਚ ਉਨ੍ਹਾਂ ਦੁਆਰਾ ਕੀਤੇ ਗਏ ਯਤਨਾਂ ਕਰਕੇ ਹੀ ਇਹ ਅਵਾਰਡ ਦਿੱਤਾ ਜਾਵੇਗਾ। ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਇਹ ਰਾਸ਼ਟਰੀ ਸਨਮਾਨ ਪ੍ਰਾਪਤ ਕਰਨ ਵਾਲ ਪਹਿਲੇ ਭਾਰਤੀ ਹੋਣਗੇ। ਉਨ੍ਹਾਂ ਦੇ ਨਾਲ ਹੀ ਦੁਨੀਆਂਭਰ ਦੇ 57 ਹੋਰ ਲੋਕਾਂ ਨੂੰ ਵੀ ਇਸ ਸਨਮਾਨ ਨਾਲ ਨਿਵਾਜਿਆ ਜਾਵੇਗਾ।