ਅੰਮ੍ਰਿਤਸਰ – ਸਿੱਖ ਧਰਮ ਦੇ ਬਾਨੀ, ਮਨੁੱਖਤਾ ਦੇ ਰਹਿਬਰ ਪਰਉਪਕਾਰੀ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ‘ਚ ਵਿਸ਼ਾਲ ਨਗਰ-ਕੀਰਤਨ ਆਯੋਜਿਤ ਕੀਤਾ ਗਿਆ।ਇਸ ਸਮੇਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੀ ਮੌਜੂਦ ਸਨ। ਫੁੱਲਾਂ ਨਾਲ ਸੱਜੀ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਚੌਰ ਸਾਹਿਬ ਦੀ ਸੇਵਾ ਨਿਭਾ ਰਹੇ ਸਨ।
ਨਗਰ ਕੀਰਤਨ ‘ਚ ਸ। ਮਨਜੀਤ ਸਿੰਘ ਤੇ ਸ। ਰੂਪ ਸਿੰਘ ਸਕੱਤਰ, ਸ। ਦਿਲਜੀਤ ਸਿੰਘ ਬੇਦੀ, ਸ। ਹਰਭਜਨ ਸਿੰਘ ਮਨਾਵਾਂ, ਸ। ਬਲਵਿੰਦਰ ਸਿੰਘ ਜੌੜਾਸਿੰਘਾ, ਸ। ਕੇਵਲ ਸਿੰਘ, ਸ। ਰਣਜੀਤ ਸਿੰਘ ਵਧੀਕ ਸਕੱਤਰ, ਸ। ਸਤਿੰਦਰ ਸਿੰਘ ਨਿੱਜੀ ਸਹਾਇਕ, ਸ। ਭੁਪਿੰਦਰਪਾਲ ਸਿੰਘ, ਸ। ਪਰਮਜੀਤ ਸਿੰਘ, ਸ। ਸਕੱਤਰ ਸਿੰਘ, ਸ। ਹਰਮਿੰਦਰ ਸਿੰਘ ਮੂਧਲ, ਸ। ਬਿਜੈ ਸਿੰਘ ਤੇ ਸ। ਸੰਤੋਖ ਸਿੰਘ ਮੀਤ ਸਕੱਤਰ, ਸ। ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ। ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ। ਗੁਰਦੇਵ ਸਿੰਘ ਉਬੋਕੇ, ਸ। ਜਸਵਿੰਦਰ ਸਿੰਘ ਦੀਪ, ਸ। ਕਰਨਜੀਤ ਸਿੰਘ ਤੇ ਸ। ਨਿਰਮਲ ਸਿੰਘ ਇੰਚਾਰਜ, ਸ। ਸਤਨਾਮ ਸਿੰਘ ਤੇ ਸ। ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ। ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸ। ਜਤਿੰਦਰ ਸਿੰਘ, ਸ। ਰਘਬੀਰ ਸਿੰਘ ਮੰਡ ਤੇ ਸ। ਸੁਖਰਾਜ ਸਿੰਘ ਵਧੀਕ ਮੈਨੇਜਰ, ਸ। ਇੰਦਰਮੋਹਣ ਸਿੰਘ ਅਨਜਾਣ ਸੁਪਰਵਾਈਜ਼ਰ, ਸ। ਗੁਰਬਚਨ ਸਿੰਘ ਚਾਂਦ ਸਾਬਕਾ ਮੀਤ ਸਕੱਤਰ, ਸਕੂਲਾਂ/ਕਾਲਜਾਂ ਦੇ ਵਿਦਿਆਰਥੀ, ਸਕੂਲੀ ਬੈਂਡ, ਸਿੰਘ ਸਭਾਵਾਂ, ਟਕਸਾਲਾਂ, ਧਾਰਮਿਕ ਸਭਾ-ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਗਤਕਾ ਪਾਰਟੀਆਂ ਤੇ ਵੱਖ-ਵੱਖ ਬੈਂਡ ਪਾਰਟੀਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
ੁਨਨਅਮੲਦ222ਇਹ ਨਗਰ ਕੀਰਤਨ ਬ੍ਰਹਮ ਬੂਟਾ ਮਾਰਕੀਟ, ਚੌਂਕ ਘੰਟਾ ਘਰ, ਬਜ਼ਾਰ ਮਾਈ ਸੇਵਾ, ਬਜ਼ਾਰ ਪਾਪੜਾਂ, ਬਜ਼ਾਰ ਬਾਸਾਂ ਵਾਲਾ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਚੌਂਕ ਢਾਬ ਵਸਤੀ ਰਾਮ, ਚੌਂਕ ਲਛਮਣਸਰ, ਚੌਂਕ ਮੋਨੀ, ਚੌਂਕ ਕਰੋੜੀ, ਚੌਂਕ ਬਾਬਾ ਸਾਹਿਬ, ਚੌਂਕ ਪਰਾਗਦਾਸ ਤੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗਾ।
੬ ਨਵੰਬਰ ਨੂੰ ਪ੍ਰਕਾਸ਼ ਗੁਰਪੁਰਬ ਵਾਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਵੇਰੇ ੮:੩੦ ਵਜੇ ਤੋਂ ੧੨:੦੦ ਵਜੇ ਤੀਕ ਸੁੰਦਰ ਜਲੌ ਸਜਾਏ ਜਾਣਗੇ।ਇਸੇ ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਵੇਰੇ ਮੁੱਖਵਾਕ ਦੀ ਕਥਾ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਸਕੂਲੀ ਬੱਚਿਆਂ ਦੇ ਜਥੇ ਕੀਰਤਨ ਕਰਨਗੇ ਉਪਰੰਤ ਪੰਥ-ਪ੍ਰਸਿੱਧ ਢਾਡੀ, ਕਵੀਸ਼ਰ ਬੀਰ ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ, ਰਾਤ ਨੂੰ ਸੁੰਦਰ ਦੀਪਮਾਲਾ ਹੋਵੇਗੀ ਤੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਮਨਮੋਹਕ ਆਤਿਸ਼ਬਾਜ਼ੀ ਚਲਾਈ ਜਾਵੇਗੀ, ਰਾਤ ੭ ਵਜੇ ਤੋਂ ੯ ਵਜੇ ਤੀਕ ਕੀਰਤਨ ਸਮਾਗਮ ਹੋਵੇਗਾ ਜਿਸ ਵਿੱਚ ਪ੍ਰਸਿੱਧ ਰਾਗੀ ਜਥੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ, ਇਸੇ ਤਰਾਂ ੯:੦੦ ਵਜੇ ਤੋਂ ਬਾਅਦ ਕਵੀ ਸਮਾਗਮ ਹੋਵੇਗਾ ਜਿਸ ਵਿੱਚ ਉੱਚ ਕੋਟੀ ਦੇ ਕਵੀ-ਜਨ ਹਿੱਸਾ ਲੈਣਗੇ।
ਸਮੂੰਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮਹਾਨ ਪਰਉਪਕਾਰੀ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਜਨਮ ਸਫ਼ਲਾ ਕਰਨ।