ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬੀਤੀ ਰਾਤ ਚੀਨ ਤੋਂ ਵਾਪਿਸ ਪਰਤਨ ਤੇ ਦਿੱਲੀ ਦੇ ਅਕਾਲੀ ਆਗੂਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਸਿਰੋਪਾਓ ਦੇ ਕੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੇ ਸਨਮਾਨਿਤ ਕੀਤਾ ਗਿਆ। ਜੀ.ਕੇ. ਨੇ ਪੰਜਾਬ ਦੇ ਕਿਰਸਾਨਾਂ ਅਤੇ ਸਨਅਤਕਾਰਾਂ ਨੂੰ ਫਾਇਦਾ ਪਹੁੰਚਾਣ ਲਈ ਨਵੀਆਂ ਤਕਨੀਕਾਂ ਨੂੰ ਪੰਜਾਬ ਦੇ ਵਸਨੀਕਾਂ ਦੀ ਭਲਾਈ ਲਈ ਬਾਦਲ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਵੀ ਕੀਤੀ। ਡੈਰੀ ਫਾਰਮਿੰਗ, ਮਛੱਲੀ ਪਾਲਣ ਅਤੇ ਛੋਟੇ ਸਨਅਤਕਾਰਾਂ ਲਈ ਚੀਨ ਦੇ ਸਹਿਯੋਗ ਨਾਲ ਕੀਤੇ ਗਏ ਕਰਾਰਾਂ ਨੂੰ ਵੀ ਜੀ.ਕੇ. ਨੇ ਪੰਜਾਬ ਦੀ ਤਰੱਕੀ ਲਈ ਜ਼ਰੂਰੀ ਦੱਸਿਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਉਂਕਾਰ ਸਿੰਘ ਥਾਪਰ, ਵਿਧਾਇਕ ਹਰਮੀਤ ਸਿੰਘ ਕਾਲਕਾ, ਜਤਿੰਦਰ ਸਿੰਘ ਸ਼ੰਟੀ, ਦਿੱਲੀ ਕਮੇਟੀ ਮੈਂਬਰ ਕੁਲਦੀਪ ਸਿੰਘ ਸਾਹਨੀ, ਨਿਗਮ ਪਾਰਸ਼ਦ ਡਿੰਪਲ ਚੱਡਾ, ਅਕਾਲੀ ਆਗੂ ਜਸਪ੍ਰੀਤ ਸਿਘੰ ਵਿੱਕੀ ਮਾਨ, ਮਨਜੀਤ ਸਿੰਘ ਔਲਖ, ਅਮਰਜੀਤ ਕੌਰ ਅਤੇ ਹਰਚਰਣ ਸਿੰਘ ਗੁਲਸ਼ਨ ਮੌਜੂਦ ਸਨ।