ਜੋਧਾਂ – ਸ਼ਹੀਦ ਕਰਤਾਰ ਸਿੰਘ ਸਰਾਭਾ ਦੀ 99 ਵੀ ਬਰਸੀ ਮੋਕੇ ਪਿੰਡ ਸਰਾਭਾ (ਲੁਧਿਆਣਾ) ਉਨ੍ਹਾ ਦੇ ਜੱਦੀ ਘਰ ਤੋਂ ਸ਼ਹੀਦ ਸਰਾਭਾ ਜੀ ਨੂੰ ਕੌਮੀ ਸ਼ਹੀਦ ਦਾ ਦਰਜਾ ਦਵਾਉਣ ਲਈ ਅਤੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਵਿਸ਼ਾਲ ਰੈਲੀ ਕੱਢੀ ਗਈ, ਜਿਸ ਵਿੱਚ ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ ਪ੍ਰਧਾਨ ਡਾ: ਪਰਮਜੀਤ ਸਿੰਘ ਰਾਣੂ ਤੇ ਪੰਜਾਬ ਪ੍ਰਧਾਨ ਸੁਰਿੰਦਰਪਾਲ ਸਿੰਘ ਸੇਖੋਂ ਇਨਕਲਾਬੀ ਜੱਥੇਬੰਦੀਆਂ ਅਤੇ ਪੰਜਾਬ ਜਰਨਾਲਿਸਟ ਯੂਨੀਅਨ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਇੱਕਠੇ ਹੋਏ ਪੱਤਰਕਾਰ ਭਾਈਚਾਰੇ ਵੱਲੋਂ ਸ਼ਹੀਦ ਸਰਾਭਾ ਦੇ ਬੁੱਤ ਤੱਕ ਮਾਰਚ ਕੀਤਾ ਗਿਆ, ਸ਼ਹੀਦ ਸਰਾਭਾ ਜੀ ਦੇ ਬੁੱਤ ਤੇ ਸ਼ਰਧਾ ਦੇ ਫੁੱਲ ਭੇਂਟ ਕਰਨ ਤੋਂ ਬਾਅਦ ਭਾਰੀ ਇੱਕਠ ਨੂੰ ਸੰਬੋਧਨ ਕਰਦਿਆਂ ਸਹਜਿਧਾਰੀ ਸਿੱਖ ਪਾਰਟੀ ਦੇ ਪ੍ਰਧਾਨ ਡਾ: ਰਾਣੂ ਨੇ ਕਿਹਾ ਕਿ ਭਾਵੇਂ ਸ਼ਹੀਦ ਸਰਾਭਾ ਜੀ ਨੂੰ ਸ਼ਹੀਦ ਹੋਏ 99ਵੇਂ ਸਾਲ ਬੀਤ ਚੁਕੇ ਹਨ ਪਰ ਸਾਡੀਆਂ ਸਮੇਂ ਦੀਆਂ ਸਰਕਾਰਾਂ ਨੇ ਉਨ੍ਹਾਂ ਨੂੰ ਸ਼ਹੀਦ ਨਹੀਂ ਮੰਨਿਆ ਤੇ ਸ਼੍ਰੋਮਣੀ ਕਮੇਟੀ ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਭਗਤ ਸਿੰਘ ਆਦਿ ਸਹੀਦਾਂ ਨੂੰ ਸਿੱਖ ਮੰਨਣ ਲਈ ਵੀ ਤਿਆਰ ਨਹੀਂ ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਨੂੰ ਤਿਆਗ ਕਿ ਆਪਣੇ ਸ਼ਹੀਦਾਂ ਦੇ ਪਾਏ ਪੁਰਨਿਆਂ ਤੇ ਚ¤ਲਣ ਤਾ ਜੋ ਆਪਣੇ ਸ਼ਹੀਦਾ ਨੂੰ ਸਤਿਕਾਰ ਦਿਵਾਉਣ ਲਈ ਲੜਾਈ ਲੜੀ ਜਾ ਸਕੇ।ਇਸ ਸਮੇ ਜਰਨਾਲਿਸਟ ਯੂਨੀਅਨ ਦੇ ਪ੍ਰਧਾਨ ਨੇ ਸੰਬੋਧਨ ਕਰਦਿਆ ਆਖਿਆ ਕਿ ਸ਼ਹੀਦ ਸਰਾਭਾ ਪ¤ਤਰਕਾਰੀ ਦੇ ਪਿਤਾਮਾ ਵ¤ਜੋਂ ਜਾਣੇ ਜਾਦੇ ਹਨ ਜਿੰਨ੍ਹਾਂ ਨੇ ਦੇਸ ਨੂੰ ਅਜ਼ਾਦ ਕਰਵਾਉਣ ਲਈ ਛੋਟੀ ਉਮਰੇ ਸ਼ਹਾਦਤ ਦਾ ਜਾਮ ਪੀਤਾ ਉਨ੍ਹਾਂ ਕਿਹਾ ਕਿ ਨੌਜਆਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕਿ ਸ਼ਹੀਦਾਂ ਦੇ ਦਰਸਾਏ ਮਾਰਗ ਤੇ ਚੱਲਣਾ ਚਾਹੀਦਾ ਹੈ ਕਿਉਕਿਂ ਕਿ ਸਾਡੀਆ ਸਰਕਾਰਾਂ ਦੀਆਂ ਮਾੜੀਆ ਨੀਤੀਆਂ ਹਮੇਸ਼ਾ ਹੀ ਸਾਡੇ ਬਲਬਲਿਆਂ ਨੂੰ ਦਬਾਕੇ ਰੱਖਣ ਦੀ ਕੋਸ਼ਿਸ਼ ਕਰਦੀਆਂ ਹਨ ਅਤੇ ਸਾਡੀ ਸੋਚ ਨੂੰ ਮਾਰਨ ਲਈ ਸਾਡੇ ਨੌਜਵਾਨਾਂ ਨੂੰ ਨਸ਼ੇ ਵਰਗੀਆਂ ਲਾਹਨਤਾਂ ਵਿੱਚ ਫਸਾਉਣ ਦਾ ਹਮੇਸ਼ਾ ਯਤਨ ਕਰਦੀਆਂ ਹਨ, ਜੋ ਕਿ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ ਉਨ੍ਹਾ ਅੱਗੇ ਕਿਹਾ ਕਿ ਅੱਜ ਦੇ ਦਿਨ ਹੀ ਜਿੱਥੇ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੀ ਬਰਸੀ ਦਾ ਦਿਹਾੜ੍ਹਾ ਹੈ ਉੱਥੇ ਹੀ ਅੱਜ ਦੇ ਦਿਨ ਪੱਤਰਕਾਰੀ ਦੀ ਵੀ ਸ਼ੁਰੂਆਤ ਹੋਈ ਸੀ ਜਿਸ ਨਾਲ ਇਤਫਾਕਨ ਕਰਤਾਰ ਸਿੰਘ ਸਰਾਭਾ ਜੀ ਦੀ ਸ਼ਹੀਦੀ ਦੇ ਨਾਲ ਇਸ ਨੂੰ ਪੱਤਰਕਾਰੀ ਦੇ ਦਿਹਾੜ੍ਹੇ ਨਾਲ ਵੀ ਜਾਣਿਆ ਜਾਂਦਾ ਹੈ।ਇਹਨਾਂ ਤੋਂ ਇਲਾਵਾ ਰੈਲੀ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਸ਼ਹੀਦ ਸਰਾਭਾ ਜੀ ਦੀ ਭੈਣ ਧੰਨ ਕੌਰ ਦੀ ਪੋਤਰੀ ਬੀਬੀ ਸੁਖਦੇਵ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਕੌਮੀ ਸ਼ਹੀਦ ਨਾਂ ਮੰਨਣਾ ਸਰਕਾਰ ਲਈ ਬੜੀ ਹੀ ਸ਼ਰਮ ਵਾਲੀ ਗੱਲ ਹੈ, ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਜਿੰਨ੍ਹਾਂ ਸਦਕਾ ਅਸੀਂ ਅੱਜ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਜੋ ਸੂਰਵੀਰ ਯੋਧੇ ਕੌਮ ਲਈ ਸ਼ਹੀਦ ਹੋਏ ਹਨ ਉਨ੍ਹਾਂ ਨੂੰ ਸਮੇਂ ਦੀਆਂ ਸਰਕਾਰਾਂ ਵੱਲੋਂ ਕੌਮੀ ਸ਼ਹੀਦ ਦਾ ਦਰਜ਼ਾ ਦੇਣਾ ਬਹੁਤ ਜਰੂਰੀ ਹੈ । ਇਸ ਸਮੇ ਹੋਰਨਾ ਤੋਂ ਇਲਾਵਾ ਕੁਲਵਿੰਦਰ ਸਿੰਘ, ਜਗਤਾਰ ਸਿੰਘ ਜੱਗਾ, ਦਵਿੰਦਰ ਸਿੰਘ ਬੇਗੋਵਾਲ, ਦੀਪਕ ਲੁਧਿਆਣਾ, ਦਲਜੀਤ ਸਿੰਘ, ਪੱਪੂ ਸਧੁਾਰ, ਕਿਰਨਜੀਤ, ਮੈਡਮ ਸੰਦੀਪ ਸ਼ਰਮਾ ਆਦਿ ਸ਼ਾਮਿਲ ਸਨ।
ਸਰਕਾਰਾਂ ਵਲੋਂ ਸ਼ਹੀਦ ਸਰਾਭਾ ਨੂੰ ਸ਼ਹੀਦ ਮੰਨਣਾ ਤਾਂ ਦੂਰ, ਸ਼੍ਰੋਮਣੀ ਕਮੇਟੀ ਸਿੱਖ ਵੀ ਨਹੀਂ ਮੰਨਦੀ : ਡਾ:ਰਾਣੂ
This entry was posted in ਪੰਜਾਬ.