ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ ਸਪੋਰਟਸ ਵੱਲੋਂ ਦੂਸਰਾ ਖ਼ਾਲਸਾਈ ਖੇਡ ਉਤਸਵ (ਹਾਈ ਸਕੂਲਜ਼) ੨੦੧੪-੧੫ ਮਾਤਾ ਗੁਜਰੀ ਪਬਲਿਕ ਸਕੂਲ ਥੇਹੜੀ ਸਾਹਿਬ ਵਿਖੇ ਆਰੰਭ ਹੋ ਗਿਆ ਹੈ।ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ੨੨ ਹਾਈ ਸਕੂਲਾਂ ਦੇ ੧੩੦੦ ਖਿਡਾਰੀ ਭਾਗ ਲੈ ਰਹੇ ਹਨ।ਇਸ ਖੇਡ ਉਤਸਵ ਦੀ ਰਸਮੀ ਸ਼ੁਰੂਆਤ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਗਈ।ਇਸ ਸਮੇਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਮੇਰੇ ਵੱਲੋਂ ਕੁਝ ਸਮਾਂ ਪਹਿਲਾਂ ਡਾਇਰੈਕਟੋਰੇਟ ਆਫ ਸਪੋਰਟਸ ਦੀ ਸਥਾਪਨਾ ਕੀਤੀ ਗਈ ਸੀ ਜਿਸ ਨੇ ਥੋੜੇ ਸਮੇਂ ਵਿੱਚ ਖੇਡਾਂ ਵਿੱਚ ਬਹੁਤ ਚੰਗੇ ਨਤੀਜੇ ਦਿੱਤੇ।ਮੈਨੂੰ ਬੜੀ ਪ੍ਰਸੰਨਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾ ਰਹੇ ਸਕੂਲਾਂ ਦੇ ਵਿਦਿਆਰਥੀ ਖੇਡਾਂ ਵਿੱਚ ਨੈਸ਼ਨਲ ਪੱਧਰ ਤੱਕ ਵਧੀਆ ਪ੍ਰਦਰਸ਼ਨ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਸਕੂਲਾਂ ਵਿੱਚ ਉਚੇਰੀ ਵਿਦਿਆ ਦੇ ਨਾਲ-ਨਾਲ ਮਾਨਸਿਕ ਤੇ ਸਰੀਰਕ ਪੱਖੋਂ ਮਜ਼ਬੂਤ ਰੱਖਣ ਲਈ ਸਾਬਤ ਸੂਰਤ ਸਿੱਖ ਵਿਦਿਆਰਥੀਆਂ ਨੂੰ ਖੇਡਾਂ ਦੇ ਨਾਲ ਵਿਸ਼ੇਸ਼ ਤੌਰ ‘ਤੇ ਜੋੜਿਆ ਗਿਆ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਸਥਾਪਿਤ ਹਾਕੀ ਅਕੈਡਮੀਆਂ ਦੇ ਖਿਡਾਰੀਆਂ ਨੇ ਪਿਛਲੇ ਦਿਨੀਂ ਹੋਏ ਨਹਿਰੂ ਹਾਕੀ ਕੱਪ, ਦਿੱਲੀ ਵਿਖੇ ਭਾਗ ਲਿਆ ਅਤੇ ਚਾਂਦੀ ਦੀ ਟਰਾਫ਼ੀ ਹਾਸਲ ਕੀਤੀ।ਮੈਨੂੰ ਇਹ ਵੀ ਦੱਸਦਿਆ ਬੜੀ ਖੁਸ਼ੀ ਹੋ ਰਹੀ ਹੈ ਕਿ ਸ।ਸੁਖਬੀਰ ਸਿੰਘ ਬਾਦਲ, ਉੱਪ-ਮੁੱਖ ਮੰਤਰੀ ਪੰਜਾਬ ਦੇ ਯਤਨਾਂ ਸਦਕਾ ਇਸ ਵਰ੍ਹੇ ਕਰਵਾਏ ਜਾ ਰਹੇ ਵਿਸ਼ਵ ਕਬੱਡੀ ਕੱਪ ਟੂਰਨਾਮੈਂਟ ਵਿੱਚ ਸ਼੍ਰੋਮਣੀ ਕਮੇਟੀ ਦੀ ਟੀਮ ਦੇ ਛੇ ਖਿਡਾਰੀ ਇੰਡੀਆ ਟੀਮ ਵੱਲੋਂ ਖੇਡ ਰਹੇ ਹਨ।ਸ਼੍ਰੋਮਣੀ ਕਮੇਟੀ ਦੇ ਖਿਡਾਰੀ ਹੁਣ ਚੱਲ ਰਹੀ ਵੇਵ ਵਰਲਡ ਕਬੱਡੀ ਲੀਗ ਵਿੱਚ ਖਾਲਸਾ ਵਾਰੀਅਰਜ਼ ਦੇ ਬੈਨਰ ਹੇਠ ਖੇਡ ਰਹੇ ਹਨ।ਇਸ ਤੋਂ ਪਹਿਲਾਂ ਪ੍ਰਿੰਸੀਪਲ ਬਲਵਿੰਦਰ ਸਿੰਘ, ਡਾਇਰੈਕਟਰ ਸਪੋਰਟਸ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਅਤੇ ਉਹਨਾਂ ਦੇ ਨਾਲ ਆਏ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਪਤਵੰਤੇ ਸੱਜਣਾਂ ਨੂੰ ਜੀ ਆਇਆ ਕਿਹਾ।ਇਸ ਸਮੇਂ ਸ।ਬਲਵਿੰਦਰ ਸਿੰਘ ਜੌੜਾ ਸਿੰਘਾ, ਐਡੀਸ਼ਨਲ ਸਕੱਤਰ (ਵਿਦਿਆ) ਵੱਲੋਂ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਅਤੇ ਖੇਡ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਗਿਆ ਅਤੇ ਜਥੇਦਾਰ ਗੁਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਦੱਸਦਿਆਂ ਕਿਹਾ ਕਿ ਇਹ ਖ਼ਾਲਸਾਈ ਖੇਡ ਉਤਸਵ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਪੂਰਨ ਸਹਿਯੋਗ ਨਾਲ ਕਰਵਇਆ ਜਾ ਰਿਹਾ ਹੈ।
ਇਸ ਸਮੇਂ ਹੋਰਨਾਂ ਤੋਂ ਇਲਾਵਾ ਸ।ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸ। ਚਰਨਜੀਤ ਸਿੰਘ ਬਰਾੜ ਓ ਐਸ ਡੀ ਉਪ ਮੁੱਖ ਮੰਤਰੀ, ਪੰਜਾਬ, ਸ। ਬਲਕੌਰ ਸਿੰਘ , ਸ। ਹਰਪ੍ਰੀਤ ਸਿੰਘ, ਸ। ਨਵਤੇਜ ਸਿੰਘ, ਸ।ਜਗਸੀਰ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਪ੍ਰਿੰਸੀਪਲ ਗੁਰਪ੍ਰੀਤ ਕੌਰ ਪੰਨੂੰ, ਸ। ਤੇਜਿੰਦਰ ਸਿੰਘ ਪੱਡਾ, ਸ। ਜਰਨੈਲ ਸਿੰਘ, ਮੈਨੇਜਰ ਸ੍ਰੀ ਦਰਬਾਰ ਸਹਿਬ, ਮੁਕਤਸਰ, ਸ। ਕਰਨੈਲ ਸਿੰਘ ਕੋਲਿਆਂਵਾਲੀ, ਸ। ਰਾਮ ਸਿੰਘ ਸ਼ਾਮਖੇੜਾ, ਸ਼੍ਰੋਮਣੀ ਕਮੇਟੀ ਦੇ ਸਮੂਹ ਸਕੁਲਾਂ ਦੇ ਪ੍ਰਿੰਸੀਪਲ ਸਹਿਬਾਨ ਅਤੇ ਸਟਾਫ ਹਾਜਰ ਸੀ।ਸਟੇਜ ਸਕੱਤਰ ਦੀ ਸੇਵਾ ਸ। ਬਲਦੇਵ ਸਿੰਘ ਰਾਣੂ, ਸ।ਸਰਬਜੀਤ ਸਿੰਘ ਅਤੇ ਬੀਬਾ ਇੰਦਰਪ੍ਰੀਤ ਸ਼ਰਮਾ ਨੇ ਨਿਭਾਈ।