ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਆਪਣੇ ਬਹੁਤ ਹੀ ਸਤਿਕਾਰਤ ਜੀਵਨ ਮੈਂਬਰ, ਪ੍ਰੋ. ਮੋਹਨ ਸਿੰਘ ਫ਼ਾਊਡੇਂਸ਼ਨ ਦੇ ਬਾਨੀ ਅਤੇ ਸਰਪ੍ਰਸਤ, ਸਾਬਕਾ ਐਮ.ਐਲ.ਏ., ਦੇਸਾਂ-ਵਿਦੇਸ਼ਾਂ ਵਿਚ ਪੰਜਾਬੀਆਂ ਦੇ ਹਰਮਨ ਪਿਆਰੇ ਆਗੂ, ਕਿਸੇ ਪੰਜਾਬੀ ਸ਼ਾਇਰ ਦੀ ਯਾਦ ਵਿਚ ਸਾਲਾਨਾ ਮੇਲਾ ਲਗਾਉਣ ਦੀ ਇਕ ਸਾਰਥਿਕ ਪ੍ਰੰਪਰਾ ਸਥਾਪਿਤ ਕਰਨ ਵਾਲੇ, ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਨਿਧੜਕ ਮੁਦੱਈ ਸ. ਜਗਦੇਵ ਸਿੰਘ ਜੱਸੋਵਾਲ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕਰਦੀ ਹੈ। ਅਕਾਡਮੀ ਦੇ ਅਹੁਦੇਦਾਰ ਅਤੇ ਸਮੂਹ ਮੈਂਬਰਾਨ, ਵਰਤਮਾਨ ਅਤੇ ਸਾਬਕਾ ਅਹੁਦੇਦਾਰ, ਸਰਪ੍ਰਸਤ ਤੇ ਬਾਨੀ ਮੈਂਬਰਾਨ ਇਸ ਦੁਖਦਾਈ ਘੜੀ ਵਿਚ ਪਰਿਵਾਰ ਤੇ ਸਮੁੱਚੇ ਪੰਜਾਬੀ ਭਾਈਚਾਰੇ ਦੇ ਦੁੱਖ ਵਿਚ ਸ਼ਾਮਲ ਹੁੰਦੇ ਹਨ।
ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ, ਜਨਰਲ ਸਕੱਤਰ ਡਾ. ਅਨੂਪ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ. ਸੁਰਜੀਤ ਸਿੰਘ ਤੋਂ ਇਲਾਵਾ ਡਾ. ਸ. ਸ. ਜੌਹਲ, ਡਾ. ਸੁਰਜੀਤ ਪਾਤਰ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰਿੰ. ਪ੍ਰੇਮ ਸਿੰਘ ਬਜਾਜ, ਮਿੱਤਰ ਸੈਨ ਮੀਤ, ਤ੍ਰੈਲੋਚਨ ਲੋਚੀ, ਸੁਰਿੰਦਰ ਰਾਮਪੁਰੀ, ਸ੍ਰੀਮਤੀ ਗੁਰਚਰਨ ਕੌਰ ਕੋਚਰ, ਸੁਰਿੰਦਰ ਕੈਲੇ, ਡਾ. ਗੁਲਜ਼ਾਰ ਸਿੰਘ ਪੰਧੇਰ, ਜਨਮੇਜਾ ਸਿੰਘ ਜੌਹਲ, ਸਹਿਜਪ੍ਰੀਤ ਸਿੰਘ ਮਾਂਗਟ, ਪ੍ਰੀਤਮ ਸਿੰਘ ਭਰੋਵਾਲ ਸਮੇਤ ਸਥਾਨਕ ਲੇਖਕਾਂ ਨੇ ਦੋ ਮਿੰਟ ਦਾ ਮੌਨ ਧਾਰ ਕੇ ਸ. ਜਗਦੇਵ ਸਿੰਘ ਜੱਸੋਵਾਲ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਪਰਿਵਾਰ ਨਾਲ ਡੂੰਘੀ ਹਮਦਰਦੀ ਤੇ ਸੰਵੇਦਨਾ ਦਾ ਪ੍ਰਗਟਾਵਾ ਕੀਤਾ।
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਸ. ਜਗਦੇਵ ਸਿੰਘ ਜੱਸੋਵਾਲ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
This entry was posted in ਪੰਜਾਬ.