ਨਵੀਂ ਦਿੱਲੀ – ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਹੋ ਸਕਦਾ ਹੈ। ਇਹ ਚੋਣਾਂ 5 ਜਾਂ 10 ਫਰਵਰੀ ਨੂੰ ਕਰਾਏ ਜਾਣ ਦੀ ਸੰਭਾਵਨਾ ਹੈ। ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਰਸਮੀ ਤੌਰ ਤੇ ਐਲਾਨ ਕਰਨਾ ਹੀ ਬਾਕੀ ਹੈ। ਚੋਣ ਕਮਿਸ਼ਨ ਨੇ ਦਿੱਲੀ ਦੇ ਚੋਣ ਅਧਿਕਾਰੀਆਂ ਤੋਂ ਇਲਾਵਾ ਪੁਲਿਸ ਪ੍ਰਸ਼ਾਸਨ ਦੇ ਨਾਲ ਮੀਟਿੰਗ ਕਰਕੇ ਹਾਲਾਤ ਦਾ ਜਾਇਜ਼ਾ ਲਿਆ।
ਚੋਣ ਕਮਿਸ਼ਨ 5 ਤੋਂ 10 ਫਰਵਰੀ ਦੇ ਵਿੱਚਕਾਰ ਕਿਸੇ ਵੀ ਦਿਨ ਵੋਟਾਂ ਕਰਵਾ ਸਕਦਾ ਹੈ। ਇਹ ਵੋਟਾਂ ਇੱਕ ਹੀ ਪੜਾਅ ਵਿੱਚ ਕਰਵਾਈਆਂ ਜਾਣਗੀਆਂ। ਇੱਕ ਦੋ ਦਿਨ ਵਿੱਚ ਪੋਲਿੰਗ ਡੇਟ ਦਾ ਐਲਾਨ ਕੀਤਾ ਜਾ ਸਕਦਾ ਹੈ। ਚੋਣਾਂ ਦੀ ਤਾਰੀਖ ਦਾ ਐਲਾਨ ਹੁੰਦੇ ਹੀ ਚੋਣ ਜਾਬਤਾ ਲਾਗੂ ਹੋ ਜਾਵੇਗਾ। ਚੋਣ ਕਮਿਸ਼ਨ ਵੱਲੋਂ ਕੀਤੀ ਗਈ ਇਸ ਮੀਟਿੰਗ ਵਿੱਚ ਦਿੱਲੀ ਦੇ ਮੁੱਖ ਚੋਣ ਅਧਿਕਾਰੀ ਚੰਦਰਭੂਸ਼ਣ ਤੋਂ ਇਲਾਵਾ ਕਈ ਹੋਰ ਅਹਿਮ ਅਧਿਕਾਰੀ ਵੀ ਸ਼ਾਮਿਲ ਹੋਏ। ਇਸ ਤੋਂ ਇਲਾਵਾ ਦਿੱਲੀ ਪੁਲਿਸ ਨੂੰ ਵੀ ਚੋਣਾਂ ਲਈ ਤਿਆਰ ਰਹਿਣ ਲਈ ਕਿਹਾ ਗਿਆ ਹੈ। ਦਿਸੰਬਰ 30 ਤੋਂ ਪਹਿਲਾਂ ਚੋਣਾਂ ਦਾ ਐਲਾਨ ਕੀਤੇ ਜਾਣ ਦੀ ਪੂਰੀ ਸੰਭਾਵਨਾ ਹੈ।