ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਗੁਰੂ ਗੋਬਿੰਦ ਸਿੰਘ ਕਾਲਜ ਆੱਫ਼ ਇੰਜਨੀਅਰਿੰਗ ਐਂਡ ਟੈਕਨੋਲੋਜੀ ਵੱਲੋਂ ਯੂਨੀਵਰਸਿਟੀ ਪੱਧਰ ‘ਤੇ ਪੋਸਟਰ ਬਣਾਉਣ ਅਤੇ ਰੰਗੋਲੀ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਇਨ੍ਹਾਂ ਮੁਕਾਬਲਿਆਂ ਦੌਰਾਨ ਲਗਭਗ 100 ਵਿਦਿਆਰਥੀਆਂ ਨੇ ਹਿੱਸਾ ਲਿਆ।ਇਸ ਗਤੀਵਿਧੀ ਦੌਰਾਨ ਸੰਚਾਲਕਾਂ ਦੀ ਭੂਮਿਕਾ ਨਿਭਾ ਰਹੇ ਮੈਡਮ ਹਰਪ੍ਰੀਤ ਕੌਰ ਅਤੇ ਡਾ. ਗਗਨ ਗੁਪਤਾ ਨੇ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਇਸ ਗਤੀਵਿਧੀ ਰਾਹੀਂ ਸਮਾਜਿਕ ਬੁਰਾਈਆਂ ਦੇ ਖਿਲਾਫ ਆਪਣੀ ਸੋਚ ਨੂੰ ਪ੍ਰਗਟਾਉਣ ਦਾ ਯਤਨ ਕੀਤਾ ਗਿਆ ਹੈ, ਜਿਨ੍ਹਾਂ ਵਿਚ ਭਰੂਣ ਹੱਤਿਆ, ਨਸ਼ੇ, ਖੂਨਦਾਨ, ਵਾਤਾਵਰਨ ਅਤੇ ਏਡਜ਼ ਦੇ ਵਿਸ਼ੇ ਪ੍ਰਮੁੱਖ ਸਨ।
ਡਾ. ਅਮਨਦੀਪ ਸਿੰਘ ਅਤੇ ਡਾ. ਵਿਜੇਲਕਸ਼ਮੀ ਨੇ ਜੱਜਾਂ ਦੀ ਭੂਮਿਕਾ ਨਿਭਾਈ। ਰੰਗੋਲੀ ਮੁਕਾਬਲੇ ਦੌਰਾਨ ਯੂਨੀਵਰਸਿਟੀ ਖੇਤੀਬਾੜੀ ਕਾਲਜ ਦੇ ਵਿਦਿਆਰਥੀ ਅਮਨਦੀਪ ਕੌਰ, ਰਘਵੀਰ ਕੌਰ, ਅਰਸ਼ਦੀਪ ਕੌਰ ਅਤੇ ਰੋਬਿਨ ਸੰਧੂ ਦੀ ਟੀਮ ਪਹਿਲੇ, ਯੂਨੀਵਰਸਿਟੀ ਮੈਨੇਜਮੈਂਟ ਕਾਲਜ ਦੇ ਗੁਰਮਿੰਦਰਜੀਤ ਕੌਰ, ਪਵਨੀਤ ਕੌਰ ਅਤੇ ਮਨਿੰਦਰ ਸਿੰਘ ਦੀ ਟੀਮ ਦੂਜੇ ਅਤੇ ਗੁਰੂ ਗੋਬਿੰਦ ਸਿੰਘ ਕਾਲਜ ਆੱਫ ਐਜੂਕੇਸ਼ਨ ਦੀ ਵਿਦਿਆਰਥਣ ਰਾਜਿੰਦਰ ਕੌਰ ਤੀਜੇ ਦਰਜੇ ਤੇ ਰਹੇ ਜਦੋਂ ਕਿ ਪੋਸਟਰ ਮੇਕਿੰਗ ਮੁਕਾਬਲਿਆਂ ਵਿਚ ਯੂਨੀਵਰਸਿਟੀ ਖੇਤੀਬਾੜੀ ਕਾਲਜ ਦੇ ਵਿਦਿਆਰਥੀ ਮੋਨਿਕਾ ਅਤੇ ਨਵਦੀਪ ਕੌਰ ਦੀ ਟੀਮ ਨੇ ਪਹਿਲਾ, ਖੇਤੀਬਾੜੀ ਕਾਲਜ ਦੀ ਰੋਬਿਨ ਸੰਧੂ ਨੇ ਦੂਜਾ ਅਤੇ ਗੁਰੂ ਗੋਬਿੰਦ ਸਿੰਘ ਕਾਲਜ ਆੱਫ ਐਜੂਕੇਸ਼ਨ ਦੇ ਸ਼ਗਨਦੀਪ ਅਤੇ ਗੁਰਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।ਡਾ. ਨਰਿੰਦਰ ਸਿੰਘ, ਡਾਇਰੈਕਟਰ ਫਾਇਨਾਂਸ ਅਤੇ ਡਾ. ਧਰੁਵ ਰਾਜ ਗੋਦਾਰਾ, ਡੀਨ ਸਟੂਡੈਂਟ ਵੈਲਫੇਅਰ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।
ਵਰਸਿਟੀ ਦੇ ਵਾਈਸ ਚਾਂਸਲਰ ਡਾ. ਨਛੱਤਰ ਸਿੰਘ ਮੱਲ੍ਹੀ ਨੇ ਇੰਜਨੀਅਰਿੰਗ ਕਾਲਜ ਦੇ ਪ੍ਰਿੰਸੀਪਲ ਡਾ. ਸੰਦੀਪ ਕੌਤਿਸ਼ ਅਤੇ ਉਨ੍ਹਾਂ ਦੇ ਸਟਾਫ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗੁਰੂ ਕਾਸ਼ੀ ਯੂਨੀਵਰਸਿਟੀ ਇਕ ਅਜਿਹੀ ਸੰਸਥਾ ਹੈ ਜੋ ਕਿ ਵਿਦਿਆਰਥੀਆਂ ਦੀ ਬਹੁਪੱਖੀ ਸ਼ਖਸੀਅਤ ਦੇ ਵਿਕਾਸ ਲਈ ਵਚਨਬੱਧ ਹੈ, ਇਸ ਮਕਸਦ ਦੀ ਪੂਰਤੀ ਲਈ ਇੱਥੇ ਪੜ੍ਹਾਈ ਦੇ ਨਾਲ-ਨਾਲ ਸਮੇਂ-ਸਮੇਂ ‘ਤੇ ਭਿੰਨ-ਭਿੰਨ ਸਿੱਖਿਆ-ਸਹਿਯੋਗੀ ਕਿਰਿਆਵਾਂ ਦਾ ਨਿਰੰਤਰ ਆਯੋਜਨ ਕੀਤਾ ਜਾਂਦਾ ਹੈ।