ਨਵੀਂ ਦਿੱਲੀ 3 ਫਰਵਰੀ () ਸ੍ਰ ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿਲੀ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਲੋਕਤੰਤਰ ਦਾ ਲਖਾਇਕ ਹੈ ਅਤੇ ਹਰੇਕ ਵਿਅਕਤੀ ਨੂੰ ਆਪਣੇ ”ਮੱਤਦਾਨ” ਕਿਸੇ ਵੀ ਉਮੀਦਵਾਰ ਦੇ ਹੱਕ ਵਿੱਚ ਕਰਨ ਦਾ ਅਧਿਕਾਰ ਹੈ ਪਰ ਕੁਝ ਫਿਰਕਾਪ੍ਰਸਤ ਸ਼ਕਤੀਆਂ ਚੋਣ ਜਿੱਤਣ ਦੀ ਖਾਤਰ ਕਿਸੇ ਵੀ ਕਿਸਮ ਦੀ ਹੁੱਲੜਬਾਜੀ ਕਰ ਸਕਦੇ ਹਨ ਜਿਹਨਾਂ ਤੋਂ ਦਿੱਲੀ ਵਾਸੀਆਂ ਨੂੰ ਸੁਚੇਤ ਰਹਿ ਕੇ ਇਮਾਨਦਾਰ ਤੇ ਧਰਮ ਨਿਰਪੱਖ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਕਾਮਯਾਬ ਕਰਨਾ ਚਾਹੀਦਾ ਹੈ।
ਜਾਰੀ ਇੱਕ ਬਿਆਨ ਰਾਹੀ ਸ੍ਰ ਸਰਨਾ ਨੇ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਨੇ ਪਹਿਲਾਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆ ਦੀ ਲਤ ਵਿੱਚ ਪਾ ਕੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ ਤੇ ਹੁਣ ਦਿੱਲੀ ਦੇ ਨੌਜਵਾਨਾਂ ਨੂੰ ਬਰਬਾਦ ਕਰਨ ਦੀ ਸਾਜਿਸ਼ ਰਚੀ ਜਾ ਰਹੀ ਹੈ ਜਿਸ ਸਾਜਿਸ਼ ਨੂੰ ਸ਼੍ਰੋਮਣੀ ਅਕਾਲੀ ਦਲ ਦਿੱਲੀ ਕਿਸੇ ਵੀ ਕੀਮਤ ਤੇ ਕਾਮਯਾਬ ਨਹੀ ਹੋਣ ਦੇਵੇਗਾ। ਉਹਨਾਂ ਖਦਸ਼ਾ ਜ਼ਾਹਿਰ ਕਰਦਿਆ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਦਿੱਲੀ ਦੇ ਵੋਟਰਾਂ ਨੂੰ ਡਰਾ ਧਮਕਾ ਵੀ ਵੋਟਾਂ ਹਾਸਲ ਕਰਨ ਦੇ ਯਤਨ ਕਰ ਸਕਦਾ ਹੈ ਜਿਸ ਦਾ ਲੋਕਤਾਂਤਰਿਕ ਤਰੀਕੇ ਨਾਲ ਲੋਕਾਂ ਨੂੰ ਸਾਹਮਣਾ ਕਰਨ ਲਈ ਤਿਆਰ ਬਰ ਤਿਆਰ ਰਹਿਣਾ ਪਵੇਗਾ। ਉਹਨਾਂ ਕਿਹਾ ਕਿ ਦਿੱਲੀ ਦੇ ਲੋਕ ਮਨ ਬਣਾ ਚੁੱਕੇ ਹਨ ਕਿ ਉਹਨਾਂ ਨੇ ਆਪਣੇ ਵੋਟ ਦਾ ਇਸਤੇਮਾਲ ਕਿਥੇ ਤੇ ਕਿਵੇਂ ਕਰਨਾ ਹੈ ਜਿਸ ਵਿੱਚੋ ਅਕਾਲੀ ਭਾਜਪਾ ਨੂੰ ਕੁਝ ਵੀ ਮਿਲਣ ਦੀ ਆਸ ਨਹੀ ਹੈ। ਉਹਨਾਂ ਦਿੱਲੀ ਦੇ ਲੈਫਟੀਨੈਂਟ ਗਵਰਨਰ ਤੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਨਿਰਪੱਖ ਤੇ ਸ਼ਾਤਮਈ ਚੋਣਾਂ ਕਰਾਉਣ ਲਈ ਕੜੇ ਪ੍ਰਬੰਧ ਕਰਨ ਤਾਂ ਕਿ ਮਾਹੌਲ ਨੂੰ ਵਿਗਾੜਨ ਵਾਲੇ ਲੱਠਮਾਰਾਂ ਤੇ ਅਪੱਦਰੀਆ ਨੂੰ ਨੱਥ ਪਾਈ ਜਾ ਸਕੇ। ਉਹਨਾਂ ਕਿਹਾ ਕਿ ਉਹਨਾਂ ਨੂੰ ਪੂਰੀ ਉਮੀਦ ਹੈ ਕਿ ਦਿੱਲੀ ਦੇ ਵੋਟਰ ਅਕਾਲੀ ਭਾਜਪਾ ਗਠਜੋੜ ਦਾ ਬਾਈਕਾਟ ਕਰਕੇ ਧਰਮ ਨਿਰਪੱਖ ਪਾਰਟੀਆ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਕਾਮਯਾਬ ਕਰਨਗੇ।
ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਵੱਲੋ ਦੇਸ ਦੇ ਪਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਧਰਮ ਨਿਰਪੱਖਤਾ ਦਾ ਪਾਠ ਪੜਾਉਂਦਿਅ ਘਰ ਵਾਪਸੀ ਦੇ ਨਾਮ ਤੇ ਘੱਟ ਗਿਣਤੀਆਂ ਦੇ ਲੋਕਾਂ ਦੇ ਜਬਰੀ ਧਰਮ ਤਬਦੀਲ ਕੀਤੇ ਜਾਣ ਦੀ ਸ਼ੁਰੂ ਕੀਤੀ ਪ੍ਰੀਕਿਰਿਆ ਨੂੰ ਤੁਰੰਤ ਰੋਕਣ ਦੀ ਸਬੰਧੀ ਕੀਤੀ ਨਸੀਹਤ ਦਾ ਸੁਆਗਤ ਕਰਦਿਆਂ ਉਹਨਾਂ ਕਿਹਾ ਕਿ ਮੋਦੀ ਸਰਕਾਰ ਨੂੰ ਤੁਰੰਤ ਓਬਾਮਾ ਦੀ ਨਸੀਹਤ ਤੇ ਅਮਲ ਕਰਨਾ ਚਾਹੀਦਾ ਹੈ ਤੇ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਫਿਰਕਾਪ੍ਰਸਤੀ ਦਾ ਮੁੱਦਾ ਬਣਾ ਕੇ ਪੇਸ਼ ਕਰਨ ਦੀ ਬਜਾਏ ਦੁਨੀਆਂ ਭਰ ਵਿੱਚ ਹਿੰਦੋਸਤਾਨ ਦੀ ਧਰਮ ਨਿਰਪੱਖਤਾ ਵਾਲੀ ਮੰਨੀ ਜਾਂਦੀ ਲੋਕਤੰਤਰ ਪ੍ਰਣਾਲੀ ਨੂੰ ਬਹਾਲ ਰੱਖਿਆ ਜਾਵੇ ।