ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਡਾ. ਸੁਰਜੀਤ ਸਿੰਘ ਅਤੇ ਜਨਰਲ ਸਕੱਤਰ ਡਾ. ਅਨੂਪ ਸਿੰਘ ਨੇ ਪ੍ਰੈ¤ਸ ਨੂੰ ਜਾਰੀ ਇਕ ਬਿਆਨ ਵਿਚ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਵਿਸ਼ਵ ਪੰਜਾਬੀ ਕਾਨਫ਼ਰੰਸ 24-25 ਅਕਤੂਬਰ 2015 ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਆਯੋਜਿਤ ਕਰਾਉਣ ਦਾ ਫ਼ੈਸਲਾ ਸ਼ਲਾਘਾਯੋਗ ਤੇ ਸੰਤੁਸ਼ਟੀ ਵਾਲਾ ਹੈ। ਉਨ੍ਹਾਂ ਕਿਹਾ ਸ਼੍ਰੋਮਣੀ ਕਮੇਟੀ ਦੇ ਇਸ ਫ਼ੈਸਲੇ ਨਾਲ ਪੰਜਾਬੀ ਸਾਹਿਤਕਾਰਾਂ ਅਤੇ ਪੰਜਾਬੀ ਭਾਸ਼ਾ ਪ੍ਰੇਮੀਆਂ ਵਿਚ ਬੇਹੱਦ ਖੁਸ਼ੀ ਹੈ।
ਜਨਰਲ ਸਕੱਤਰ ਡਾ. ਅਨੂਪ ਸਿੰਘ ਅਤੇ ਪ੍ਰੈੱਸ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਕਿਹਾ ਕਿ ਅਕਾਡਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਸ ਫੈਸਲੇ ਦਾ ਸਵਾਗਤ ਕਰਦੇ ਹੋਏ ਆਸ ਕਰਦੀ ਹੈ ਕਿ ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰਕ ਦੇ ਵਿਕਾਸ ਲਈ ਯਤਨਸ਼ੀਲ ਸੰਸਥਾਵਾਂ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ, ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.), ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ), ਭਾਸ਼ਾ ਅਕਾਡਮੀ ਜਲੰਧਰ ਅਤੇ ਪੰਜਾਬ ਜਾਗ੍ਰਤੀ ਮੰਚ ਜਲੰਧਰ ਦੀ ਸ਼ਮੂਲੀਅਤ ਇਸ ਵਿਸ਼ਵ ਪੰਜਾਬੀ ਕਾਨਫ਼ਰੰਸ ਵਿਚ ਯਕੀਨੀ ਬਣਾਇਆ ਜਾਵੇ ਤਾਂ ਜੋ ਇਹ ਕਾਨਫੰਰਸ ਹੋਰ ਵਧੇਰੇ ਸਾਰਥਿਕ ਸਿੱਟੇ ਕੱਢ ਸਕਣ ਦੇ ਸਮਰੱਥ ਹੋਵੇ। ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਸ਼੍ਰੋਮਣੀ ਕਮੇਟੀ ਪੰਜਾਬੀ ਭਾਸ਼ਾ ਕਾਨਫ਼ਰੰਸ ਦਾ ਏਨੇ ਵੱਡੇ ਪੱਧਰ ’ਤੇ ਆਯੋਜਨ ਕਰ ਰਹੀ ਹੈ ਜੋ ਪੰਜਾਬੀ ਭਾਸ਼ਾ ਨਾਲ ਜੁੜੇ ਮਸਲਿਆਂ ਦੇ ਹੱਲ ਲਈ ਇੱਕ ਚੰਗਾ ਉ¤ਦਮ ਹੈ।
ਇਸ ਮੌਕੇ ਡਾ. ਸ. ਸ. ਜੌਹਲ, ਡਾ. ਸੁਰਜੀਤ ਪਾਤਰ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰਿੰ. ਪ੍ਰੇਮ ਸਿੰਘ ਬਜਾਜ, ਮਿੱਤਰ ਸੈਨ ਮੀਤ, ਸੁਰਿੰਦਰ ਕੈਲੇ, ਤ੍ਰੈਲੋਚਨ ਲੋਚੀ, ਡਾ. ਗੁਰਚਰਨ ਕੌਰ ਕੋਚਰ, ਸੁਰਿੰਦਰ ਰਾਮਪੁਰੀ, ਸਹਿਜਪ੍ਰੀਤ ਸਿੰਘ ਮਾਂਗਟ ਸਮੇਤ ਕਾਫੀ ਗਿਣਤੀ ਵਿਚ ਲੇਖਕ ਹਾਜ਼ਰ ਸਨ।
We hope the detailed agenda will be issued by the organizers.