ਜੈਤੋ – ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਰੀਦਕੋਟ ਵਿੱਚ ਇੱਕ ਰੈਲੀ ਦੌਰਾਨ ਕਿਹਾ ਕਿ ਭਾਜਪਾ ਅਤੇ ਅਕਾਲੀ ਸਰਕਾਰ ਨੇ ਪੰਜਾਬ ਨੂੰ ਸਮਾਜਿਕ ਅਤੇ ਆਰਥਿਕ ਪੱਧਰ ਤੇ ਦੀਵਾਲੀਆ ਹੋਣ ਦੇ ਕੰਢੇ ਤੱਕ ਪਹੁੰਚਾ ਦਿੱਤਾ ਹੈ। ਇਸ ਸਮੇਂ ਪੰਜਾਬ ਦੇ ਸਿਰ ਸਵਾ ਲੱਖ ਕਰੋੜ ਦਾ ਕਰਜ਼ਾ ਹੈ ਅਤੇ ਸਰਕਾਰ 17 ਹਜ਼ਾਰ ਕਰੋੜ ਦਾ ਕਰਜ਼ਾ ਲੈ ਕੇ ਪੰਜਾਬ ਨੂੰ ਹੋਰ ਕਰਜ਼ਦਾਰ ਬਣਾਉਣ ਵਿੱਚ ਜੁਟੀ ਹੋਈ ਹੈ।
ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਮਿਸ਼ਨ 2017 ਦੇ ਤਹਿਤ ਜੈਤੋ ਅਨਾਜ ਮੰਡੀ ਵਿੱਚ ਆਯੋਜਿਤ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਲਗਾਤਾਰ ਖਰਾਬ ਹੋ ਰਹੇ ਹਨ। ਇੱਕ ਤਰਫ਼ ਜਿੱਥੇ ਨੌਜਵਾਨ ਪੀੜ੍ਹੀ ਨੂੰ ਨਸਿ਼ਆਂ ਦੀ ਦਲਦਲ ਵਿੱਚ ਧੱਕਿਆ ਜਾ ਰਿਹਾ ਹੈ, ਦੂਸਰੀ ਤਰਫ਼ ਕਰਮਚਾਰੀਆਂ ਨੂੰ ਵੇਤਨ ਨਹੀਂ ਮਿਲ ਰਿਹਾ। ਬੇਰੁਜ਼ਗਾਰਾਂ ਨੂੰ ਹਜ਼ਾਰ ਰੁਪੈ ਬੇਰੁਜ਼ਗਾਰੀ ਭੱਤਾ ਮਿਲਣ ਦੀ ਜਗ੍ਹਾ ਪੁਲਿਸ ਦੇ ਡੰਡੇ ਖਾਣੇ ਪੈ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਅੱਜ ਕਿਸਾਨਾਂ ਦੀ ਹਾਲਤ ਤਰਸਯੋਗ ਹੁੰਦੀ ਜਾ ਰਹੀ ਹੈ। ਕੈਪਟਨ ਨੇ ਕਿਹਾ ਕਿ ਝੋਨੇ ਦੀ ਫਸਲ ਦੇ ਮੰਡੀ ਵਿੱਚ ਆਉਣ ਵਿੱਚ ਆਉਣ ਦਾ ਸਿਰਫ਼ ਇੱਕ ਮਹੀਨਾ ਰਹਿ ਗਿਆ ਹੈ, ਪਰ ਸਰਕਾਰ ਨੇ ਅਜੇ ਤੱਕ ਝੋਨੇ ਦੀ ਖਰੀਦ ਦਾ ਕੋਈ ਇੰਤਜਾਮ ਨਹੀਂ ਕੀਤਾ। ਕੇਂਦਰ ਦੀ ਸੱਭ ਤੋਂ ਵੱਡੀ ਏਜੰਸੀ ਐਫਸੀਆਈ ਨੇ ਝੋਨੇ ਦੀ ਖਰੀਦ ਕਰਨ ਤੋਂ ਸਾਫ ਮਨ੍ਹਾਂ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਜੇ ਕਿਸਾਨਾਂ ਦੀ ਝੋਨੇ ਦੀ ਫਸਲ ਨਹੀਂ ਵਿਕੇਗੀ ਤਾਂ ਉਹ ਸੜਕਾਂ ਤੇ ਆ ਜਾਣਗੇ।