ਨਵੀਂ ਦਿੱਲੀ – ਕੇਜਰੀਵਾਲ ਦੀ ਸਰਕਾਰ ਨੇ ਅਜੇ ਤੱਕ ਦਿੱਲੀ ਦੀ ਸਾਬਕਾ ਮੁੱਖਮੰਤਰੀ ਸ਼ੀਲਾ ਦੀਕਸ਼ਤ ਦੇ ਖਿਲਾਫ਼ ਭ੍ਰਿਸ਼ਟਾਚਾਰ ਦਾ ਕੋਈ ਵੀ ਕੇਸ ਦਰਜ਼ ਨਹੀਂ ਕੀਤਾ। ਵਿਧਾਨਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਮੁੱਖਮੰਤਰੀ ਕੇਜਰੀਵਾਲ ਨੇ ਖੁਦ ਭ੍ਰਿਸ਼ਟਾਚਾਰ ਦੇ ਗੰਭੀਰ ਆਰੋਪ ਲਗਾਉਂਦੇ ਹੋਏ ਇਹ ਦਾਅਵਾ ਵੀ ਕੀਤਾ ਸੀ ਕਿ ਉਨ੍ਹਾਂ ਕੋਲ ਇਸ ਦੇ ਪੁਖਤਾ ਸਬੂਤ ਹਨ।
ਸਾਬਕਾ ਮੁੱਖਮੰਤਰੀ ਸ਼ੀਲਾ ਦੀਕਸ਼ਤ ਤੇ ਦਿੱਲੀ ਸਰਕਾਰ ਦੀ ਕਾਰਵਾਈ ਸਬੰਧੀ ਆਰਟੀਆਈ ਦੁਆਰਾ ਜਾਣਕਾਰੀ ਮੰਗੀ ਗਈ ਸੀ। ਇਹ ਜਾਣਕਾਰੀ ਲਖਨਊ ਦੇ ਆਰਟੀਆਈ ਵਰਕਰ ਸੰਜੇ ਸ਼ਰਮਾ ਨੇ ਆਪ ਸਰਕਾਰ ਨੂੰ ਇੱਕ ਅਰਜ਼ੀ ਦੇ ਕੇ ਹਾਸਿਲ ਕਰਨੀ ਚਾਹੀ ਸੀ। ਜਿਸ ਦੇ ਜਵਾਬ ਵਿੱਚ ਕੇਜਰੀਵਾਲ ਦੇ ਦਫਤਰ ਅਤੇ ਵਿਜੀਲੈਂਸ ਵਿਭਾਗ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਮੌਜੂਦਾ ਸਰਕਾਰ ਨੇ ਸਾਬਕਾ ਮੁੱਖਮੰਤਰੀ ਦੇ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੋਈ ਵੀ ਐਫਆਈਆਰ ਦਰਜ਼ ਨਹੀਂ ਕਰਵਾਈ।
ਵਰਨਣਯੋਗ ਹੈ ਕਿ ਕੇਜਰੀਵਾਲ ਦੀ ਪਾਰਟੀ ਆਪ ਵੱਲੋਂ ਆਪਣੇ ਚੋਣ ਪਰਚਾਰ ਦੌਰਾਨ ਸ਼ੀਲਾ ਦੀਕਸ਼ਤ ਦੇ ਖਿਲਾਫ਼ ਭ੍ਰਿਸ਼ਟਾਚਾਰ ਦੇ ਮੁੱਦਿਆਂ ਨੂੰ ਬੜੇ ਜੋਰ-ਸ਼ੋਰ ਨਾਲ ਉਠਾਇਆ ਗਿਆ ਸੀ। ਨਵੀਂ ਸਰਕਾਰ ਬਣਨ ਤੋਂ ਬਾਅਦ ਵੀ ਸੀਐਨਜੀ ਫਿਟਨਿਸ ਘੋਟਾਲੇ ਦੀ ਜਾਂਚ ਕਰਵਾਏ ਜਾਣ ਦੀ ਗੱਲ ਕੀਤੀ ਜਾਂਦੀ ਰਹੀ ਹੈ।