ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ, ਖੰਨਾ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਦੇਂ ਹੋਏ ਉਨ੍ਹਾਂ ਲਈ ਸਵੈ ਰੁਜ਼ਗਾਰ ਦੇ ਤਰੀਕੇ ਅਤੇ ਇਸ ਦੇ ਮੌਜੂਦਾ ਮੌਕਿਆਂ ਸਬੰਧੀ ਜਾਣਕਾਰੀ ਦੇਣ ਲਈ ਕੈਂਪਸ ਵਿਚ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਸਵੈ ਰੁਜ਼ਗਾਰ ਦਾ ਮਤਲਬ , ਸਵੈ ਰੁਜ਼ਗਾਰ ਦੀ ਕੁਸ਼ਲਤਾ ਦੇ ਮੌਕੇ , ਸਵੈ-ਮੁਲਾਕਣ ਅਤੇ ਕੈਰੀਅਰ ਦੇ ਵਿਕਾਸ ਦੀ ਯੋਜਨਾ ਸਬੰਧੀ ਜਾਣਕਾਰੀ , ਨੌਜਵਾਨਾਂ ਨੂੰ ਨਵਾਂ ਰੁਜ਼ਗਾਰ ਸ਼ੁਰੂ ਕਰਨ ਮੌਕੇ ਆਉਣ ਵਾਲੀਆਂ ਔਕੜਾਂ ਜਿਹੀ ਅਹਿਮ ਜਾਣਕਾਰੀ ਦਿਤੀ ਗਈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਨਵਾਂ ਵਪਾਰ ਸ਼ੁਰੂ ਕਰਨ ਤਰੀਕੇ,ਵਪਾਰ ਨੀਤੀ ਬਣਾਉਣਾ, ਕਾਨੂੰਨੀ ਨੁਕਤਿਆਂ ਦੀ ਜਾਣਕਾਰੀ , ਫਾਈਨਾਂਸ ਅਤੇ ਮਾਰਕਿੰਟਿਗ ਸਬੰਧੀ ਵੀ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ।
ਇਸ ਵਰਕਸ਼ਾਪ ਦੇ ਰਿਸੋਰਸ ਪਰਸਨ ਸ਼ੰਮੀ ਕੁਮਾਰ, ਜਰਨਲ ਮੈਨੇਜਰ, ਭੂਸ਼ਨ ਸਟੀਲ ਲਿ. ਨੇ ਵਿਦਿਆਰਥੀਆਂ ਨੂੰ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਵਪਾਰ ਵਿਚ ਆਉਣ ਵਾਲੇ ਮੁਕਾਬਲੇ, ਨੌਜਵਾਨਾਂ ਵੱਲੋਂ ਕੰਮ ਕਾਜ ਦੌਰਾਨ ਕੀਤੀਆਂ ਜਾਣ ਵਾਲੀਆਂ ਗ਼ਲਤੀਆਂ ਦੀ ਜਾਣਕਾਰੀ ਅਤੇ ਉਨ੍ਹਾਂ ਨੂੰ ਸੁਧਾਰਨ ਤਰੀਕੇ ਵੀ ਸਮਝਾਏ ਗਏ।
ਇਸ ਮੌਕੇ ਤੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਦੇ ਐਗਜ਼ੈਕਟਿਵ ਡਾਇਰੈਕਟਰ ਗੁਰਕੀਰਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਭਾਰਤ ਦੀ ਨੌਜਵਾਨ ਪੀੜੀ ਨੂੰ ਨੌਕਰੀ ਲੱਭਣ ਦੀ ਬਜਾਏ ਸਵੈ ਰੁਜ਼ਗਾਰ ਦੇ ਮੌਕੇ ਲੱਭਣੇ ਚਾਹੀਦੇ ਹਨ। ਇਸ ਦੇ ਨਾਲ ਹੀ ਵਿੱਦਿਅਕ ਅਦਾਰਿਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਸਮੇਂ ਦੀ ਮੰਗ ਨੂੰ ਵੇਖਦੇ ਹੋਏ ਵਿਦਿਆਰਥੀਆਂ ਨੂੰ ਟੈਕਨੀਕਲ ਸਿੱਖਿਆਂ ਦੇ ਨਾਲ ਨਾਲ ਉਨ੍ਹਾਂ ਨੂੰ ਸਵੈ ਰੁਜ਼ਗਾਰ ਸ਼ੁਰੂ ਕਰ ਕੇ ਉ¤ਦਮੀ ਬਣਨ ਦੇ ਤਰੀਕੇ ਦੱਸੇ ਜਾਣ। ਇਹ ਵਰਕਸ਼ਾਪ ਵੀ ਇਸੇ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ ਕੀਤੀ ਗਈ ਸੀ ਜੋ ਕਿ ਪੂਰੀ ਤਰਾਂ ਸਫਲ ਰਹੀ।