ਲੁਧਿਆਣਾ – ਸ਼੍ਰੋਮਣੀ ਅਕਾਲੀ ਦਲ ਬਾਦਲ ਹਰ ਵਰਗ ਦੇ ਲੋਕਾਂ ਨੂੰ ਮਾਣ ਸਨਮਾਨ ਦਿੰਦਾ ਹੈ। ਜਿਸ ਨਾਲ ਹਰ ਵਰਕਰ ਆਪਣੇ ਆਪ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਦਾ ਮੈਂਬਰ ਸਮਝਦਾ ਹੈ। ਇਹ ਸੋਚ ਸਦਕਾ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਦੀਆਂ ਨੀਤੀਆਂ ਸਦਕਾ ਹੀ ਸਰਕਾਰ ਪੰਜਾਬ ਵਿਚ ਆਪਣੇ 25 ਸਾਲ ਦਾ ਰਾਜ ਕਰਨ ਦਾ ਸੁਪਨਾ ਸੱਚ ਕਰੇਗੀ। ਜਿਸ ਕਾਰਨ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਤੀਸਰੀ ਵਾਰ ਜਿੱਤ ਦਰਜ ਕਰੇਗੀ। ਇਹ ਗੱਲ ਲੁਧਿਆਣਾ ਜ਼ਿਲ੍ਹੇ ਦੇ ਜਥੇਦਾਰ ਹਰਭਜਨ ਸਿੰਘ ਡੰਗ ਨੇ ਗੁਰਦੁਆਰਾ ਐਕਟੇਸ਼ਨ ਮਾਡਲ ਟਾਊਨ ਵਿਖੇ ਨਵ-ਨਿਯੁਕਤ ਵਰਕਰਾਂ ਨੂੰ ਨਿਯੁਕਤੀ ਪੱਤਰ ਦੇਣ ਸਮੇਂ ਗੱਲਬਾਤ ਕਰਦਿਆ ਕਹੇ। ਇਸ ਮੌਕੇ ਜ਼ਿਲ੍ਹਾ ਜਥੇਦਾਰ ਹਰਭਜਨ ਸਿੰਘ ਡੰਗ ਨੇ ਅਕਾਲੀ ਦਲ ਦੇ ਨੌਜਵਾਨ ਆਗੂ ਬਾਬਾ ਸੁਖਵਿੰਦਰ ਸਿੰਘ ਗਿੱਲ ਨੂੰ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕਰਦਿਆ ਹੋਇਆ ਉਹਨਾਂ ਨੂੰ ਨਿਯੁਕਤੀ ਪੱਤਰ ਦਿੱਤਾ। ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਜ਼ਿਲ੍ਹਾਂ ਜਥੇਦਾਰ ਹਰਭਜਨ ਸਿੰਘ ਡੰਗ ਨੇ ਲੁਧਿਆਣਾ ਜ਼ਿਲ੍ਹੇ ਵਿਚ ਧੜੇਬੰਦੀ ਨੂੰ ਖਤਮ ਕਰਕੇ ਆਪਣੀ ਸਿਆਸੀ ਸੂਝਬੂਝ ਦਾ ਸਬੂਤ ਦਿੱਤਾ ਹੈ। ਜਿਸ ਦੇ ਸਦਕਾ ਅੱਜ ਲੁਧਿਆਣਾ ਜ਼ਿਲੇ ਦੀ ਜਥੇਬੰਦੀ ਵਿਚ ਹਰ ਵਰਗ, ਹਰ ਧਰਮ ਦੇ ਵਰਕਰਾਂ ਨੂੰ ਮਾਣ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਪਾਰਟੀ ਨੇ ਜੋ ਜਿੰਮੇਵਾਰੀ ਉਹਨਾਂ ਨੂੰ ਸੋਂਪੀ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਹਰਪ੍ਰੀਤ ਸਿੰਘ ਡੰਗ, ਬਲਜਿੰਦਰ ਸਿੰਘ ਪਨੇਸਰ, ਹਰਦਿਆਲ ਕੈੜਾ, ਹੀਰਾ ਸਿੰਘ ਨੇ ਬਾਬਾ ਸੁਖਵਿੰਦਰ ਸਿੰਘ ਗਿੱਲ ਨੂੰ ਵਧਾਈ ਦਿੱਤੀ ਤੇ ਜਥੇਦਾਰ ਹਰਭਜਨ ਸਿੰਘ ਡੰਗ ਦਾ ਧੰਨਵਾਦ ਕੀਤਾ।