ਸਿੰਘ ਸਾਹਿਬਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਲਬ ਕਰਨ ਵਾਲੇ ਪੰਜ ਪਿਆਰਿਆਂ ਸਮੇਤ ਦੋ ਸਕੱਤਰ ਅਤੇ ਚਾਰ ਮੁਲਾਜ਼ਮ ਮੁਅੱਤਲ

ਅੰਮ੍ਰਿਤਸਰ – ਦਫ਼ਤਰ ਤੋਂ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਭਾਈ ਸਤਨਾਮ ਸਿੰਘ ਖੰਡਾ, ਭਾਈ ਮੇਜਰ ਸਿੰਘ, ਭਾਈ ਸਤਨਾਮ ਸਿੰਘ (ਦੋ), ਭਾਈ ਮੰਗਲ ਸਿੰਘ ਤੇ ਭਾਈ ਤਰਲੋਕ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਪ੍ਰੰਪਰਾਵਾਂ ਅਤੇ ਦਫ਼ਤਰੀ ਨਿਯਮਾਂ ਖਿਲਾਫ ਇਕੱਤਰਤਾ ਕਰਕੇ ਪੰਜ ਸਿੰਘ ਸਾਹਿਬਾਨ ਨੂੰ ੨੩ ਅਕਤੂਬਰ ੨੦੧੫ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਲਬ ਕਰਨ ਦਾ ਜਾਰੀ ਕੀਤਾ ਫੈਸਲਾ ਪੰਥ ਵਿੱਚ ਬਖੇੜਾ ਤੇ ਦੁਫੇੜ ਪਾਉਣ ਵਾਲਾ ਅਤੇ ਆਪਾ-ਧਾਪੀ ਦੀ ਭਾਵਨਾ ਨੂੰ ਉਜਾਗਰ ਕਰਨ ਵਾਲਾ ਹੈ।

ਪੰਜ ਪਿਆਰਿਆਂ ਦੀ ਇਸ ਕਾਰਵਾਈ ਨੂੰ ਮੁੱਖ ਰੱਖਦਿਆਂ ਇਨ੍ਹਾਂ ਨੂੰ ਮੁਅੱਤਲ ਕਰਕੇ ਤਿੰਨਾਂ ਦਾ ਹੈੱਡਕੁਆਰਟਰ ਯੂ.ਪੀ. ਸਿੱਖ ਮਿਸ਼ਨ ਹਾਪੜ ਵਿਖੇ ਅਤੇ ਬਾਕੀ ਦੋਹਾਂ ਦਾ ਸਿੱਖ ਮਿਸ਼ਨ ਕੁਰੂਕਸ਼ੇਤਰ (ਹਰਿਆਣਾ) ਵਿਖੇ ਬਣਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਮਨਮੱਤੀ ਕਾਰਵਾਈ ਨਾਲ ਪੰਥਕ ਰਵਾਇਤਾਂ ਨੂੰ ਢਾਹ ਲੱਗੀ ਹੈ ਜੋ ਬਰਦਾਸ਼ਤਯੋਗ ਨਹੀਂ ਹੈ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ.ਰੂਪ ਸਿੰਘ ਤੇ ਸ. ਮਨਜੀਤ ਸਿੰਘ ਨੂੰ ਵੀ ਪ੍ਰਬੰਧਕੀ ਨਾਕਾਮੀ ਕਾਰਣ ਮੁਅੱਤਲ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ੨੦ ਅਕਤੂਬਰ ਨੂੰ ਕੁਝ ਮੁਲਾਜ਼ਮਾਂ ਵੱਲੋਂ ਜਿਨ੍ਹਾਂ ਵਿੱਚ ਭਾਈ ਕਾਰਜ ਸਿੰਘ ਜਥੇਦਾਰ ਰਾਗੀ, ਭਾਈ ਹਰਚਰਨ ਸਿੰਘ ਖ਼ਾਲਸਾ ਜਥੇਦਾਰ ਰਾਗੀ, ਭਾਈ ਹਰਪਾਲ ਸਿੰਘ ਸੁਪਰਵਾਈਜ਼ਰ ਤੇ ਭਾਈ ਸੁਰਜੀਤ ਸਿੰਘ ਪ੍ਰਚਾਰ ਸ਼ਾਮਲ ਸਨ ਨੇ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਸੀ ਨੂੰ ਵੀ ਮੁਅੱਤਲ ਕੀਤਾ ਗਿਆ ਹੈ।

This entry was posted in ਪੰਜਾਬ.

One Response to ਸਿੰਘ ਸਾਹਿਬਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਲਬ ਕਰਨ ਵਾਲੇ ਪੰਜ ਪਿਆਰਿਆਂ ਸਮੇਤ ਦੋ ਸਕੱਤਰ ਅਤੇ ਚਾਰ ਮੁਲਾਜ਼ਮ ਮੁਅੱਤਲ

  1. RATINDER KAUR says:

    JATHEDAR AVTAR SINGH MAKKAR JI
    KI THONU EH DIKHAEE NHI DE REHA KI 5 JATHEDAARA NE PEHLA JALDI VICH BINA HOR SIKH JATHEBANDIAN DE SALAH MACHVRE TO MAFFINAMA DITA FER VAPAS LEYA, KI EH AKAL TAKHAT SAHIB (JO KI SIKHAN DI SARV UCH ADALAT HAI)DI BE-ADVI NHI KITI FIVE SINGH SAHIBAANA NE.HUN SARI SIKH KAUM DA BACHA, BACHA SIYANA HO GYA HAI JI, SAB JANDE HAN KI, KI GALAT HO REHA HAI TE KI THEEK HO REHA HAI.PLEASE DONT TRY TO SAVE UN DESERVED PEOPLE.

Leave a Reply to RATINDER KAUR Cancel reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>