ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਉ¤ਘੇ ਲੇਖਕ, ਅਕਾਡਮੀ ਦੇ ਜੀਵਨ ਮੈਂਬਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਅਹੁਦੇਦਾਰ ਸ੍ਰੀ ਮੱਖਣ ਕੋਹਾੜ ’ਤੇ ਪਿਛਲੇ ਦਿਨੀਂ ਜਾਨ ਲੇਵਾ ਹਮਲਾ ਹੋਇਆ ਹੈ। ਪਤਾ ਲਗਿਆ ਹੈ ਕਿ ਉਨ੍ਹਾਂ ’ਤੇ ਹਮਲਾ ਰਾਜਨੀਤਕ ਵਿਰੋਧਾਂ ਅਤੇ ਵਿਰੋਧੀ ਵਿਚਾਰਾਂ ਨੂੰ ਸਹਿਣ ਨਾ ਕਰਕੇ ਹੋਇਆ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਡਾ. ਸੁਰਜੀਤ ਸਿੰਘ ਅਤੇ ਜਨਰਲ ਸਕੱਤਰ ਡਾ. ਅਨੂਪ ਸਿੰਘ ਨੇ ਸਮੁੱਚੇ ਅਹੁਦੇਦਾਰਾਂ ਨੇ ਇਸ ਹਮਲੇ ਦੀ ਘੋਰ ਨਿੰਦਾ ਕਰਦਿਆਂ ਮੰਗ ਕੀਤੀ ਹੈ ਕਿ ਹਮਲਾਵਰਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਢੁਕਵੀਂ ਸਜ਼ਾ ਦਿਵਾਈ ਜਾਵੇ।
ਇਸੇ ਤਰ੍ਹਾਂ ਅਕਾਡਮੀ ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਸ. ਪ੍ਰੀਤਮ ਸਿੰਘ ਭਰੋਵਾਲ ਦੀ ਗ੍ਰਿਫਤਾਰੀ ਅਤੇ ਕੇਸ ਬਣਾਉਣਾ ਜਾਇਜ਼ ਨਹੀਂ ਜਾਪਦਾ। ਇਸ ਵਿਚੋਂ ਸਰਕਾਰੀ ਜ਼ਬਰ ਦੀ ਬੋਅ ਆਉਂਦੀ ਹੈ। ਪੰਜਾਬੀ ਸਾਹਿਤ ਅਕਾਡਮੀ ਆਪਣੇ ਲੇਖਕ ਸਹਿਯੋਗੀ ਸਬੰਧੀ ਪ੍ਰਸਾਸ਼ਨ ਨੂੰ ਅਪੀਲ ਕਰਦੀ ਹੈ ਕਿ ਇਸ ਮਾਮਲੇ ਵਿਚ ਪੂਰੀ ਪੜਤਾਲ ਕਰਕੇ ਜੇ ਕੋਈ ਉਸ ਦਾ ਦੋਸ਼ ਨਹੀਂ ਬਣਦਾ ਤਾਂ ਉਸ ’ਤੇ ਕੋਈ ਕੇਸ ਨਹੀਂ ਬਣਨਾ ਚਾਹੀਦਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋ. ਗੁਰਭਜਨ ਸਿੰਘ ਗਿੱਲ, ਸ੍ਰੀ ਸੁਰਿੰਦਰ ਕੈਲੇ, ਤ੍ਰੈਲੋਚਨ ਲੋਚੀ, ਡਾ. ਗੁਰਚਰਨ ਕੌਰ ਕੋਚਰ, ਡਾ. ਗੁਲਜ਼ਾਰ ਸਿੰਘ ਪੰਧੇਰ, ਸੁਰਿੰਦਰ ਰਾਮਪੁਰੀ, ਜਨਮੇਜਾ ਸਿੰਘ ਜੌਹਲ, ਪ੍ਰਿੰ. ਪ੍ਰੇਮ ਸਿੰਘ ਬਜਾਜ, ਸਹਿਜਪ੍ਰੀਤ ਸਿੰਘ ਮਾਂਗਟ ਸਮੇਤ ਸਾਹਿਤਕਾਰ ਤੇ ਸਾਹਿਤ ਪ੍ਰੇਮੀ ਹਾਜ਼ਰ ਸਨ।
ਪ੍ਰੋ. ਮੋਹਨ ਸਿੰਘ ਮੈਮੋਰੀਅਲ ਫ਼ਾਊਡੇਸ਼ਨ ਵੱਲੋਂ ਵੀ ਉਪਰੋਕਤ ਲੇਖਕਾਂ ਨਾਲ ਹੋਈ ਜ਼ਿਆਦਤੀ ਦੀ ਨਿਖੇਧੀ ਕੀਤੀ ਗਈ ਹੈ। ਫ਼ਾਊਡੇਸ਼ਨ ਦੇ ਪ੍ਰਧਾਨ ਸ. ਪਰਗਟ ਸਿੰਘ ਗਰੇਵਾਲ, ਸਕੱਤਰ ਜਨਰਲ ਡਾ. ਨਿਰਮਲ ਜੌੜਾ, ਗੁਰਨਾਮ ਸਿੰਘ ਧਾਲੀਵਾਲ, ਇਕਬਾਲ ਸਿੰਘ ਰੁੜਕਾ, ਬਲਬੀਰ ਸਿੰਘ ਭਾਟੀਆ, ਹਰਭਜਨ ਸਿੰਘ ਰਾਣਾ, ਗੁਰਭੇਜ ਛਾਬੜਾ, ਅਮਰਿੰਦਰ ਜੱਸੋਵਾਲ, ਵਰਿੰਦਰ ਸੇਖੋਂ, ਸੁਦੀਪ ਰੁਪਾਲੋਂ, ਸਾਧੂ ਸਿੰਘ ਗਰੇਵਾਲ ਆਦਿ ਹਾਜ਼ਰ ਸਨ।