ਅੰਮ੍ਰਿਤਸਰ - ਸ. ਸੁਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਸ਼ਲਾਂਗ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਲਈ ੨੫ ਲੱਖ ਦੀ ਸਹਾਇਤਾ ਦੇਣ ਤੇ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਮੈਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨ-ਦੀਦਾਰੇ ਕਰਨ ਉਪਰੰਤ ਉਚੇਚੇ ਤੌਰ ਤੇ ਮਾਣਯੋਗ ਪ੍ਰਧਾਨ ਸਾਹਿਬ, ਡਾ. ਰੂਪ ਸਿੰਘ ਸਕੱਤਰ ਤੇ ਸ. ਸਤਬੀਰ ਸਿੰਘ ਦਾ ਉਚੇਚੇ ਤੌਰ ਤੇ ਧੰਨਵਾਦ ਕਰਨ ਲਈ ਆਇਆ ਹਾਂ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਨਾਨਕ ਮਿਸ਼ਨ ਸਕੂਲ ਸ਼ਲਾਂਗ ਲਈ ਰੱਖੀ ਗਈ ਧਾਰਮਿਕ ਅਧਿਆਪਕਾ ਦੀ ਦੋ ਸਾਲ ਦੀ ਤਨਖਾਹ ਦੇਣ ਦਾ ਐਲਾਨ ਕਰਕੇ ਵੀ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਨਾਲ ਬੱਚੇ-ਬੱਚੀਆਂ ਵਿੱਚ ਸਿੱਖੀ ਦਾ ਪ੍ਰਚਾਰ-ਪ੍ਰਸਾਰ ਹੋਵੇਗਾ ਤੇ ਉਨ੍ਹਾਂ ਨੂੰ ਗੁਰਸਿੱਖੀ ਜੀਵਨ ਜਾਚ ਦੀ ਸੋਝੀ ਹੋਵੇਗੀ।
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਉਣ ਤੇ ਸ੍ਰ: ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ, ਡਾ. ਰੂਪ ਸਿੰਘ ਸਕੱਤਰ ਤੇ ਸ. ਸਤਬੀਰ ਸਿੰਘ ਓ ਐੱਸ ਡੀ ਨੇ ਉਨ੍ਹਾਂ ਨੂੰ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ. ਸੁਲੱਖਣ ਸਿੰਘ ਮੈਨੇਜਰ, ਸ. ਲਖਬੀਰ ਸਿੰਘ ਵਧੀਕ ਮੈਨੇਜਰ, ਸ. ਗੁਰਬਚਨ ਸਿੰਘ ਇੰਚਾਰਜ ਤੇ ਸ. ਰਜਿੰਦਰ ਸਿੰਘ ਰੂਬੀ ਮੈਨੇਜਰ ਗੁਰਦੁਆਰਾ ਸਤਲਾਣੀ ਸਾਹਿਬ ਮੌਜੂਦ ਸਨ।