ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਵੱਲੋਂ ਜੈਨੇਟਿਕ ਇੰਜਨੀਅਰ ਦੇ ਸਿਧਾਂਤਾਂ ਅਤੇ ਤਕਨੀਕਾਂ ਸੰਬੰਧੀ ਇੱਕ ਕਿਤਾਬ ਜਾਰੀ ਕੀਤੀ ਗਈ । ਯੂਨੀਵਰਸਿਟੀ ਦੇ ਖੇਤੀਬਾੜੀ ਬਾਇਓਤਕਨਾਲੋਜੀ ਸਕੂਲ ਦੇ ਪ੍ਰੋਫੈਸਰ ਡਾ. ਗੁਰਬਚਨ ਸਿੰਘ ਮਿਗਲਾਨੀ ਵੱਲੋਂ ਇਹ ਕਿਤਾਬ ਲਿਖੀ ਗਈ ਹੈ । ਇਸ ਦੇ ਸਿਰਲੇਖ ਵਿੱਚ ਉਘੇ ਵਿਗਿਆਨੀ ਡਾ. ਐਮ ਐਸ ਸਵਾਮੀਨਾਥਨ ਨੇ ਲਿਖਿਆ ਹੈ ਕਿ ਜੈਨੇਟਿਕ ਇੰਜਨੀਅਰਿੰਗ ਸੰਬੰਧੀ ਜਾਣਕਾਰੀ ਇਸ ਕਿਤਾਬ ਵਿੱਚ ਦਰਜ ਹੈ । ਉਨ੍ਹਾਂ ਲਿਖਿਆ ਹੈ ਕਿ ਜੈਨੇਟਿਕ ਇੰਜਨੀਅਰਿੰਗ ਦੇ ਸਿਧਾਂਤਾਂ ਨੂੰ ਬੜੇ ਸਰਲ ਢੰਗ ਨਾਲ ਇਸ ਕਿਤਾਬ ਵਿੱਚ ਦਰਜ ਕੀਤਾ ਗਿਆ ਹੈ ।ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਮਿਗਲਾਨੀ ਨੇ ਦੱਸਿਆ ਕਿ ਵੈਟਰਨਰੀ ਅਤੇ ਮੈਡੀਕਲ ਏਜੰਸੀਆਂ ਦੇ ਵਿਦਿਆਰਥੀਆਂ ਲਈ ਇਹ ਕਿਤਾਬ ਤਿਆਰ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਇਸ ਕਿਤਾਬ ਦਾ ਲਾਹਾ ਖੇਤੀਬਾੜੀ ਯੂਨੀਵਰਸਿਟੀਆਂ, ਬਾਇਓਤਕਨਾਲੋਜੀ ਸੰਬੰਧੀ ਸਥਾਪਤ ਅਦਾਰੇ ਅਤੇ ਸਕੂਲਾਂ ਦੇ ਵਿਦਿਆਰਥੀ ਲਾਹਾ ਲੈ ਸਕਦੇ ਹਨ । ਡਾ. ਢਿੱਲੋਂ ਨੇ ਇਸ ਕਿਤਾਬ ਨੂੰ ਤਿਆਰ ਕਰਨ ਲਈ ਡਾ. ਮਿਗਲਾਨੀ ਨੂੰ ਵਧਾਈ ਪੇਸ਼ ਕੀਤੀ । ਇਸ ਮੌਕੇ ਯੂਨੀਵਰਸਿਟੀ ਦੇ ਨਿਰਦੇਸ਼ਕ ਖੋਜ ਡਾ. ਬਲਵਿੰਦਰ ਸਿੰਘ, ਨਿਰਦੇਸ਼ਕ ਪਸਾਰ ਸਿਖਿਆ ਡਾ. ਰਾਜਿੰਦਰ ਸਿੰਘ ਸਿੱਧੂ, ਡੀਨ ਪੋਸਟਗ੍ਰੈਜੂਏਟ ਸਟੱਡੀਜ਼ ਡਾ. ਨੀਲਮ ਗਰੇਵਾਲ, ਅਪਰ ਨਿਰਦੇਸ਼ਕ ਖੋਜ ਡਾ. ਜਗਤਾਰ ਸਿੰਘ ਧੀਮਾਨ ਅਤੇ ਡਾ. ਆਰ ਕੇ ਗੁੰਬਰ ਵੀ ਹਾਜ਼ਰ ਸਨ ।
ਜੈਨੇਟਿਕ ਇੰਜਨੀਅਰਿੰਗ ਸੰਬੰਧੀ ਇੱਕ ਕਿਤਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੱਲੋਂ ਜਾਰੀ
This entry was posted in ਖੇਤੀਬਾੜੀ.