ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਸਲਾਨਾ ਫਲਾਵਰ ਸ਼ੋਅ ਅੱਜ ਸਮਾਪਤ ਹੋਇਆ। ਯੂਨੀਵਰਸਿਟੀ ਦੇ ਲੈਂਡਸਕੇਪਿੰਗ ਅਤੇ ਫਲੋਰੀਕਲਚਰ ਵਿਭਾਗ ਅਤੇ ਸਟੇਟ ਆਰਗੇਨਾਈਜੇਸ਼ਨ ਵੱਲੋਂ 20ਵਾਂ ਸਲਾਨਾ ਡਾ. ਮਹਿੰਦਰ ਸਿੰਘ ਰੰਧਾਵਾ ਨੂੰ ਸਮਰਪਿਤ ਫਲਾਵਰ ਸ਼ੋਅ ਪ੍ਰੀਖਿਆ ਭਵਨ ਦੇ ਵਿਹੜੇ ਆਯੋਜਿਤ ਕੀਤਾ ਗਿਆ । ਇਸ ਫਲਾਵਰ ਸ਼ੋਅ ਦਾ ਉਦਘਾਟਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੇ ਕੀਤਾ । ਇਸ ਫਲਾਵਰ ਸ਼ੋਅ ਵਿੱਚ ਸ਼ਹਿਰ ਦੇ ਵੱਖ ਵੱਖ ਸਕੂਲਾਂ, ਨਰਸਰੀਆਂ, ਸਰਕਾਰੀ ਅਤੇ ਗੈਰ ਸਰਕਾਰੀ ਅਦਾਰਿਆਂ ਨੇ ਵੱਖ ਵੱਖ ਮੁਕਾਬਲਿਆਂ ਵਿੱਚ ਭਾਗ ਲਿਆ । ਅੱਜ ਇਨਾਮ ਵੰਡ ਸਮਾਰੋਹ ਵਿੱਚ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿਖਿਆ ਡਾ. ਰਾਜਿੰਦਰ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ । ਉਨ੍ਹਾਂ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਖੇਤੀ ਵਿਭਿੰਨਤਾ ਦੇ ਲਈ ਫੁੱਲਾਂ ਦੀ ਖੇਤੀ ਇੱਕ ਚੰਗਾ ਬਦਲ ਹੈ । ਡਾ. ਸਿੱਧੂ ਵੱਲੋਂ ਵੱਖ ਵੱਖ ਮੁਕਾਬਲਿਆਂ ਵਿੱਚ ਜੇਤੂਆਂ ਨੂੰ ਇਨਾਮ ਵੀ ਵੰਡੇ ਗਏ । ਇਸ ਮੌਕੇ ਕੌਮਾਂਤਰੀ ਪੱਧਰ ਦੇ ਫੁੱਲਾਂ ਦੀ ਖੋਜ ਦੇ ਸਾਬਕਾ ਨਿਰਦੇਸ਼ਕ ਡਾ. ਰਮੇਸ਼ ਕੁਮਾਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ । ਅੰਤ ਵਿੱਚ ਧੰਨਵਾਦ ਦੇ ਸ਼ਬਦ ਵਿਭਾਗ ਦੇ ਮੁਖੀ ਡਾ. ਅਜਮੇਰ ਸਿੰਘ ਢੱਟ ਨੇ ਕਹੇ